17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਮੁੱਖ ਮੰਤਰੀ ਭਗਵੰਤ ਮਾਨ ਵਲੋਂ 87 ਹੋਣਹਾਰ ਖਿਡਾਰੀਆਂ ਦਾ ਮਹਾਰਾਜਾ ਰਣਜੀਤ ਸਿੰਘ ਪੁਰਸਕਾਰ ਨਾਲ ਸਨਮਾਨ

ਚੰਡੀਗੜ੍ਹ, 24 ਮਈ - ਚੰਡੀਗੜ੍ਹ ਵਿਖੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਦੇ ਖਿਡਾਰੀਆਂ ਤੇ ਖਿਡਾਰਨਾਂ ਨੂੰ ਮਹਾਰਾਜਾ ਰਣਜੀਤ ਸਿੰਘ ਅਵਾਰਡ ਦੇ ਨਾਲ ਸਨਮਾਨਿਤ ਕੀਤਾ ਗਿਆ। ਇਥੇ ਕਰਵਾਏ ਗਏ ਪ੍ਰਭਾਵਸ਼ਾਲੀ...

Ad Position 21
No active advertisement
ਅਜੀਤ ਡੈਸਕ 24-05-2026

ਚੰਡੀਗੜ੍ਹ, 24 ਮਈ - ਚੰਡੀਗੜ੍ਹ ਵਿਖੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਦੇ ਖਿਡਾਰੀਆਂ ਤੇ ਖਿਡਾਰਨਾਂ ਨੂੰ ਮਹਾਰਾਜਾ ਰਣਜੀਤ ਸਿੰਘ ਅਵਾਰਡ ਦੇ ਨਾਲ ਸਨਮਾਨਿਤ ਕੀਤਾ ਗਿਆ। ਇਥੇ ਕਰਵਾਏ ਗਏ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ 87 ਖਿਡਾਰੀਆਂ ਨੂੰ ਇਹ ਮਾਣ ਸਨਮਾਨ ਦਿੱਤਾ ਗਿਆ। ਇਨਾ ਖਿਡਾਰੀਆਂ ਨੂੰ 32 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਪ੍ਰਦਾਨ ਕੀਤੀ ਗਈ। ਇਸ ਮੌਕੇ ਤੇ ਭਗਵੰਤ ਮਾਨ ਨੇ ਪੰਜਾਬ ਦੀ ਸੰਸਾਰ ਪ੍ਰਸਿੱਧ ਕ੍ਰਿਕਟ ਦੀ ਖਿਡਾਰਨ ਹਰਮਨਪ੍ਰੀਤ ਕੌਰ ਨੂੰ ਰਾਸ਼ਟਰਪਤੀ ਵਲੋਂ ਕੱਲ ਨੂੰ ਦਿੱਤੇ ਜਾ ਰਹੇ ਪਦਮਸ਼੍ਰੀ ਅਵਾਰਡ ਨਾਲ ਨਿਵਾਜੇ ਜਾਣ 'ਤੇ ਵਿਸ਼ੇਸ਼ ਤੌਰ ਤੇ ਵਧਾਈ ਵੀ ਦਿੱਤੀ। ਇਸ ਮੌਕੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਖਿਡਾਰੀਆਂ ਦੇ ਨਾਲ ਨਾਲ ਉਨ੍ਹਾਂ ਦੇ ਮਾਪੇ ਅਤੇ ਕੋਚਾਂ ਦੀ ਲਈ ਵੀ ਪ੍ਰਸ਼ੰਸਾ ਭਰੇ ਸ਼ਬਦ ਕਹੇ। ਭਗਵੰਤ ਮਾਨ ਨੇ ਪੰਜਾਬ ਸਰਕਾਰ ਦੀ ਖੇਡ ਕ੍ਰਾਂਤੀ ਦੀ ਗੱਲ ਕਰਦਿਆਂ ਕਿਹਾ ਕਿ ਬਜਟ ਵਿਚ ਇਸ ਵਿਭਾਗ ਲਈ 1790 ਕਰੋੜ ਰੁਪਏ ਰੱਖੇ ਗਏ ਹਨ। ਉਨਾਂ ਇਹ ਵੀ ਦੱਸਿਆ ਕਿ 31 ਜੁਲਾਈ ਤੱਕ ਪੰਜਾਬ ਵਿਚ 2500 ਦੇ ਕਰੀਬ ਖੇਡ ਮੈਦਾਨ ਬਣ ਕੇ ਤਿਆਰ ਹੋ ਜਾਣਗੇ।

Ad Position 22
No active advertisement
ਪਿਛਲੀ ਖ਼ਬਰ ਪੁਲਿਸ ਹੱਥ ਲੱਗਾ ਪਾਕਿਸਤਾਨ ਤੋਂ ਅਨੇਕਾਂ ਕਿਲੋ ਹੈਰੋਇਨ, ਅਸਲਾ ਤੇ ਗ੍ਰਨੇਡ ਲਿਆਉਣ ਵਾਲਾ ਵੱਡਾ ਖਾਲੀ ਡਰੋਨ ਅਗਲੀ ਖ਼ਬਰ ਜਥੇਦਾਰ ਗੜਗੱਜ ਵਲੋਂ ਸਿੱਖ ਦੌੜਾਕ ਗੁਰਿੰਦਰਵੀਰ ਸਿੰਘ ਨੂੰ ਭਾਰਤ ’ਚ ਸਭ ਤੋਂ ਤੇਜ਼ ਦੌੜਾਕ ਦੀ ਪ੍ਰਾਪਤੀ ’ਤੇ ਵਧਾਈ
Ad Position 24