17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਕਾਂਗਰਸ ਪਾਰਟੀ ਵਲੋਂ ਕੀਤੇ ਵਿਕਾਸ ਦੇ ਕੰਮਾਂ ਨੂੰ ਅੱਜ ਵੀ ਸ਼ਹਿਰ ਵਾਸੀ ਕਰਦੇ ਨੇ ਯਾਦ- ਹਰਦਿਆਲ ਸਿੰਘ ਕੰਬੋਜ

ਰਾਜਪੁਰਾ, 24 ਮਈ (ਰਣਜੀਤ ਸਿੰਘ)- ਨਗਰ ਕੌਂਸਲ ਚੋਣਾਂ ਤੋਂ ਬਾਅਦ ਲੋਕਾਂ ਨੇ ਸ਼ਹਿਰ ਨੂੰ ਝਾੜੂ ਮੁਕਤ ਕਰ ਦੇਣਾ ਹੈ...

Ad Position 21
No active advertisement
ਅਜੀਤ ਡੈਸਕ 24-05-2026

ਰਾਜਪੁਰਾ, 24 ਮਈ (ਰਣਜੀਤ ਸਿੰਘ)- ਨਗਰ ਕੌਂਸਲ ਚੋਣਾਂ ਤੋਂ ਬਾਅਦ ਲੋਕਾਂ ਨੇ ਸ਼ਹਿਰ ਨੂੰ ਝਾੜੂ ਮੁਕਤ ਕਰ ਦੇਣਾ ਹੈ। ਨਗਰ ਕੌਂਸਲ ਦਾ ਪ੍ਰਧਾਨ ਐਂਤਕੀ ਵੀ ਕਾਂਗਰਸ ਪਾਰਟੀ ਦਾ ਹੀ ਬਣੇਗਾ ਜਿਸ ਤਰਾਂ ਬੀਤੇ ਪੰਜ ਸਾਲਾਂ ਵਿਚ ਕਾਂਗਰਸ ਪਾਰਟੀ ਦਾ ਪ੍ਰਧਾਨ ਸੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੀਤਾ।

ਉਨ੍ਹਾਂ ਨੇ ਇਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਸ਼ਹਿਰ ਵਿਚ ਬੀਤੇ ਪੰਜ ਸਾਲਾਂ ਵਿਚ ਲੋਕ ਆਪ ਪਾਰਟੀ ਤੋਂ ਬਹੁਤ ਦੁਖੀ ਹੋਏ ਪਏ ਹਨ। ਉਹਨਾਂ ਨੇ ਕਿਹਾ ਕਿ ਜਿਸ ਪਾਰਟੀ ਵਿਚ ਵੀ ਉਹ ਚੋਣ ਰੈਲੀ ਨੂੰ ਸੰਬੋਧਨ ਕਰਦੇ ਜਾਂਦੇ ਹਨ। ਲੋਕਾਂ ਦਾ ਭਰਮਾਂ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਲੋਕ ਕਾਂਗਰਸ ਪਾਰਟੀ ਨੂੰ ਜਿਤਾ ਕੇ ਮੁੜ ਤੋਂ ਕਾਂਗਰਸ ਦਾ ਰਾਜ ਵੇਖਣਾ ਚਾਹੁੰਦੇ ਹਨ। ਉਹਨਾਂ ਨੇ ਕਿਹਾ ਕਿ ਬੀਤੇ ਸਮੇਂ ਵਿਚ ਕਾਂਗਰਸ ਪਾਰਟੀ ਨੇ ਰਾਜਪੁਰਾ ਦੇ ਵਿਕਾਸ ਲਈ ਹਜ਼ਾਰਾਂ ਨਹੀਂ ਬਲਕਿ ਲੱਖਾਂ ਰੁਪਏ ਖਰਚ ਕੇ ਵਿਕਾਸ ਦੀਆਂ ਹਨੇਰੀਆਂ ਚਲਾਈਆਂ ਸਨ। ਲੋਕ ਅੱਜ ਵੀ ਕਾਂਗਰਸ ਪਾਰਟੀ ਦੇ ਵਿਕਾਸ ਨੂੰ ਯਾਦ ਕਰਦੇ ਹਨ।

 

Ad Position 22
No active advertisement
ਪਿਛਲੀ ਖ਼ਬਰ ਜੰਡਿਆਲਾ ਗੁਰੂ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਵਿਸ਼ਾਲ ਚੋਣ ਪ੍ਰਚਾਰ ਕੀਤਾ ਗਿਆ ਅਗਲੀ ਖ਼ਬਰ ਦੇਸ਼ ਵਿਚ ਆਉਣ ਵਾਲਾ ਸਮਾਂ ਭਾਰਤੀ ਜਨਤਾ ਪਾਰਟੀ ਦਾ ਹੈ- ਸੁਨੀਲ ਜਾਖੜ
Ad Position 24