17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਐਫ.ਸੀ.ਆਈ. ਵਲੋਂ ਓਵਰਲੋਡ ਟਰੱਕਾਂ ਰਾਹੀਂ ਕਣਕ ਦੀ ਢੁਆਈ ਦੇ ਦੋਸ਼, ਨਿਯਮਾਂ ਦੀ ਉਲੰਘਣਾ 'ਤੇ ਉੱਠੇ ਸਵਾਲ

ਟਾਂਗਰਾ/ਜੰਡਿਆਲਾ ਗੁਰੂ, 24 ਮਈ (ਹਰਜਿੰਦਰ ਸਿੰਘ ਕਲੇਰ)- ਐਫ.ਸੀ.ਆਈ. ਏਜੰਸੀ ਵਲੋਂ ਕਿਸਾਨਾਂ ਦੀ ਖ਼ਰੀਦੀ ਹੋਈ ਕਣਕ ਨੂੰ...

Ad Position 21
No active advertisement
ਅਜੀਤ ਡੈਸਕ 24-05-2026

ਟਾਂਗਰਾ/ਜੰਡਿਆਲਾ ਗੁਰੂ, 24 ਮਈ (ਹਰਜਿੰਦਰ ਸਿੰਘ ਕਲੇਰ)- ਐਫ.ਸੀ.ਆਈ. ਏਜੰਸੀ ਵਲੋਂ ਕਿਸਾਨਾਂ ਦੀ ਖ਼ਰੀਦੀ ਹੋਈ ਕਣਕ ਨੂੰ ਮੰਡੀਆਂ ਵਿਚੋਂ ਓਵਰਲੋਡ ਟਰੱਕਾਂ ਰਾਹੀਂ ਬੁਟਾਰੀ ਰੇਲਵੇ ਸਟੇਸ਼ਨ ਤੱਕ ਪਹੁੰਚਾਏ ਜਾਣ ਦੇ ਦੋਸ਼ ਸਾਹਮਣੇ ਆ ਰਹੇ ਹਨ। ਸਥਾਨਕ ਲੋਕਾਂ ਅਤੇ ਟਰਾਂਸਪੋਰਟ ਨਾਲ ਜੁੜੇ ਵਰਗਾਂ ਦਾ ਕਹਿਣਾ ਹੈ ਕਿ ਕਈ ਟਰੱਕਾਂ ਉੱਤੇ ਨਿਰਧਾਰਤ ਸਮਰੱਥਾ ਤੋਂ ਵੱਧ ਕਣਕ ਦੀਆਂ ਬੋਰੀਆਂ ਲੱਦੀਆਂ ਜਾ ਰਹੀਆਂ ਹਨ, ਜਿਸ ਕਾਰਨ ਸੜਕ ਸੁਰੱਖਿਆ ਅਤੇ ਆਵਾਜਾਈ ਪ੍ਰਬੰਧਨ ਸਬੰਧੀ ਗੰਭੀਰ ਚਿੰਤਾਵਾਂ ਪੈਦਾ ਹੋ ਰਹੀਆਂ ਹਨ।
ਮੌਕੇ ਤੋਂ ਪ੍ਰਾਪਤ ਤਸਵੀਰਾਂ ਵਿਚ ਕਣਕ ਨਾਲ ਭਰੇ ਟਰੱਕਾਂ ਦੀਆਂ ਲੰਬੀਆਂ ਕਤਾਰਾਂ ਨਜ਼ਰ ਆ ਰਹੀਆਂ ਹਨ। ਦੋਸ਼ ਹੈ ਕਿ ਕੁਝ ਵਾਹਨਾਂ ਵਿਚ ਬੋਰੀਆਂ ਦੀ ਲੋਡਿੰਗ ਟਰੱਕਾਂ ਦੀ ਨਿਰਧਾਰਤ ਉੱਚਾਈ ਅਤੇ ਭਾਰ ਸੀਮਾ ਤੋਂ ਵੱਧ ਕੀਤੀ ਗਈ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੀ ਓਵਰਲੋਡਿੰਗ ਨਾਲ ਹਾਦਸਿਆਂ ਦਾ ਖਤਰਾ ਵੱਧਦਾ ਹੈ ਅਤੇ ਸੜਕਾਂ ਨੂੰ ਵੀ ਨੁਕਸਾਨ ਪਹੁੰਚਦਾ ਹੈ।

ਜਾਣਕਾਰਾਂ ਮੁਤਾਬਕ ਸੁਪਰੀਮ ਕੋਰਟ ਅਤੇ ਟਰਾਂਸਪੋਰਟ ਵਿਭਾਗ ਵਲੋਂ ਓਵਰਲੋਡ ਵਾਹਨਾਂ ਦੀ ਆਵਾਜਾਈ ਸਬੰਧੀ ਸਪੱਸ਼ਟ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਨਿਯਮਾਂ ਅਨੁਸਾਰ ਨਿਰਧਾਰਤ ਭਾਰ ਤੋਂ ਵੱਧ ਸਮਾਨ ਲੱਦ ਕੇ ਵਾਹਨ ਚਲਾਉਣਾ ਕਾਨੂੰਨੀ ਉਲੰਘਣਾ ਮੰਨੀ ਜਾਂਦੀ ਹੈ ਅਤੇ ਇਸ ਲਈ ਜੁਰਮਾਨੇ ਤੇ ਹੋਰ ਕਾਰਵਾਈ ਦੀ ਵਿਵਸਥਾ ਹੈ। ਸਥਾਨਕ ਨਿਵਾਸੀਆਂ ਨੇ ਪ੍ਰਸ਼ਾਸਨ, ਐਫ.ਸੀ.ਆਈ. ਅਤੇ ਸੰਬੰਧਤ ਵਿਭਾਗਾਂ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਤੁਰੰਤ ਜਾਂਚ ਕਰਵਾਈ ਜਾਵੇ ਅਤੇ ਜੇਕਰ ਓਵਰਲੋਡਿੰਗ ਸਾਬਤ ਹੁੰਦੀ ਹੈ ਤਾਂ ਜ਼ਿੰਮੇਵਾਰ ਅਧਿਕਾਰੀਆਂ ਅਤੇ ਠੇਕੇਦਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰੀ ਏਜੰਸੀਆਂ ਨੂੰ ਖੁਦ ਨਿਯਮਾਂ ਦੀ ਪਾਲਣਾ ਕਰਦਿਆਂ ਮਿਸਾਲ ਕਾਇਮ ਕਰਨੀ ਚਾਹੀਦੀ ਹੈ।

ਇਸ ਸਬੰਧੀ ਜਦੋਂ ਪੱਤਰਕਾਰਾਂ ਵਲੋਂ ਐਫ.ਸੀ.ਆਈ. ਦੇ ਸੀਨੀਅਰ ਅਧਿਕਾਰੀਆਂ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕੋਈ ਸਪੱਸ਼ਟ ਜਵਾਬ ਦੇਣ ਦੀ ਬਜਾਏ ਮਾਮਲੇ ਦੀ ਜਾਂਚ ਕਰਵਾਉਣ ਦੀ ਗੱਲ ਕਹੀ। ਇਸ ਰਵੱਈਏ ਕਾਰਨ ਲੋਕਾਂ ਵਿਚ ਹੋਰ ਵੀ ਸਵਾਲ ਖੜ੍ਹੇ ਹੋ ਰਹੇ ਹਨ। ਲੋਕਾਂ ਦਾ ਤਰਕ ਹੈ ਕਿ ਜੇਕਰ ਆਮ ਓਵਰਲੋਡ ਟਰੱਕਾਂ ਦੇ ਟੋਲ ਪਲਾਜ਼ਿਆਂ ਅਤੇ ਸੜਕਾਂ ਉੱਤੇ ਚਲਾਨ ਕੱਟੇ ਜਾਂਦੇ ਹਨ ਤਾਂ ਫਿਰ ਸਰਕਾਰੀ ਏਜੰਸੀਆਂ ਦੀ ਨਿਗਰਾਨੀ ਹੇਠ ਚੱਲ ਰਹੇ ਵਾਹਨਾਂ ਵਲੋਂ ਨਿਯਮਾਂ ਦੀ ਉਲੰਘਣਾ ਕਿਵੇਂ ਕੀਤੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਟਰੈਫਿਕ ਅਤੇ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼, ਭਾਵੇਂ ਉਹ ਸਰਕਾਰੀ ਅਧਿਕਾਰੀ ਹੋਣ ਜਾਂ ਠੇਕੇਦਾਰ, ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।

Ad Position 22
No active advertisement
ਪਿਛਲੀ ਖ਼ਬਰ ਕੇਕੇਆਰ ਬਨਾਮ ਡੀਸੀ: ਮਨੀਸ਼ ਪਾਂਡੇ ਆਊਟ ਅਗਲੀ ਖ਼ਬਰ ਆਪ ਤੇ ਕਾਂਗਰਸੀ ਸਮਰਥਕਾਂ ਵਿਚਾਲੇ ਹੋਈ ਝੜਪ
Ad Position 24