16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਘਰ 'ਚ ਲੱਗੀ ਭਿਆਨਕ ਅੱਗ, ਸਿਲੰਡਰ ਫਟਣ ਕਾਰਨ 3 ਵਿਅਕਤੀ ਝੁਲਸੇ

ਜਲੰਧਰ, 24 ਮਈ (ਦਵਿੰਦਰ)- ਜਲੰਧਰ ਦੇ ਕਿਸ਼ਨਪੁਰਾ ਇਲਾਕੇ 'ਚ ਇਕ ਘਰ ਦੇ ਮੰਦਰ 'ਚ ਪੱਖੇ ਕਾਰਨ ਸ਼ਾਰਟ ਸਰਕਟ ਹੋਣ ਕਾਰਨ...

Ad Position 21
No active advertisement
ਅਜੀਤ ਡੈਸਕ 25-05-2026

ਜਲੰਧਰ, 24 ਮਈ (ਦਵਿੰਦਰ)- ਜਲੰਧਰ ਦੇ ਕਿਸ਼ਨਪੁਰਾ ਇਲਾਕੇ 'ਚ ਇਕ ਘਰ ਦੇ ਮੰਦਰ 'ਚ ਪੱਖੇ ਕਾਰਨ ਸ਼ਾਰਟ ਸਰਕਟ ਹੋਣ ਕਾਰਨ ਭਿਆਨਕ ਅੱਗ ਲੱਗ ਗਈ। ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਦੌਰਾਨ ਸਿਲੰਡਰ ਫੱਟ ਗਿਆ, ਜਿਸ ਕਾਰਨ ਤਿੰਨ ਲੋਕ ਝੁਲਸ ਗਏ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ 3 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ।

ਇਹ ਘਟਨਾ ਸਵੇਰੇ ਉਸ ਸਮੇਂ ਵਾਪਰੀ ਜਦੋਂ ਘਰ ਦੇ ਮਾਲਕ ਬਾਹਰ ਸੈਰ ਕਰਨ ਜਾ ਰਹੇ ਸਨ। ਸ਼ਾਰਟ ਸਰਕਟ ਕਾਰਨ ਲੱਗੀ ਅੱਗ ਤੇਜ਼ੀ ਨਾਲ ਫੈਲ ਗਈ ਅਤੇ ਕੁੱਝ ਹੀ ਦੇਰ 'ਚ ਪੂਰੇ ਘਰ ਨੂੰ ਆਪਣੀ ਲਪੇਟ 'ਚ ਲੈ ਲਿਆ। ਅੱਗ ਦਾ ਧੂੰਆਂ ਦੂਰ-ਦੂਰ ਤੱਕ ਦਿਖਾਈ ਦੇ ਰਿਹਾ ਸੀ, ਜਿਸ ਤੋਂ ਬਾਅਦ ਆਸ-ਪਾਸ ਦੇ ਲੋਕ ਮਦਦ ਲਈ ਅੱਗੇ ਆਏ।

ਭਾਜਪਾ ਨੇਤਾ ਪ੍ਰਸ਼ਾਂਤ ਗੰਭੀਰ ਦੇ ਪਿਤਾ ਸੁਦਰਸ਼ਨ ਕੁਮਾਰ, ਜੋ ਘਰ ਦੇ ਮਾਲਕ ਹਨ। ਉਸ ਨੇ ਦੱਸਿਆ ਕਿ ਸਵੇਰੇ ਮੰਦਰ 'ਚ ਲੱਗੇ ਪੱਖੇ 'ਚੋਂ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ। ਉਨ੍ਹਾਂ ਕਿਹਾ ਕਿ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਦੌਰਾਨ ਘਰ ਅੰਦਰ ਰੱਖਿਆ ਸਿਲੰਡਰ ਫਟ ਗਿਆ, ਜਿਸ ਕਾਰਨ ਘਰ ਦੇ ਮੈਂਬਰ ਝੁਲਸ ਗਏ। ਸੁਦਰਸ਼ਨ ਕੁਮਾਰ ਨੇ ਇਹ ਵੀ ਦੱਸਿਆ ਕਿ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ ਪਰ ਟੀਮ ਦੇਰੀ ਨਾਲ ਪੁੱਜੀ, ਜਿਸ ਕਾਰਨ ਉਸ ਦੇ ਘਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ।

Ad Position 22
No active advertisement
ਪਿਛਲੀ ਖ਼ਬਰ ਰਾਜਮਹਿੰਦਰ ਸਿੰਘ ਮਜੀਠਾ ਆਪ ’ਚ ਹੋਏ ਸ਼ਾਮਿਲ, ਮੁੱਖ ਮੰਤਰੀ ਮਾਨ ਨੇ ਪਾਰਟੀ ਵਿਚ ਕੀਤਾ ਸਵਾਗਤ ਅਗਲੀ ਖ਼ਬਰ ਪੀ.ਆਰ. ਲਈ ਫਰਜ਼ੀ ਵਿਆਹ ਕਰਵਾਉਣ ਵਾਲਿਆਂ 'ਤੇ ਕੈਨੇਡਾ ਸਰਕਾਰ ਸਖ਼ਤ
Ad Position 24