16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਘਰ ਵਿਚ ਪਈ ਜ਼ਹਿਰੀਲੀ ਦਵਾਈ ਖਾਣ ਕਾਰਨ ਦੋ ਬੱਚਿਆਂ ਦੀ ਹਾਲਤ ਗੰਭੀਰ

ਕਪੂਰਥਲਾ, 25 ਮਈ (ਅਮਨਜੋਤ ਸਿੰਘ ਵਾਲੀਆ)- ਪਿੰਡ ਰਹੀਮਪੁਰ ਵਿਖੇ ਘਰ ਵਿਚ ਪਈ ਕੋਈ ਜ਼ਹਿਰੀਲੀ ਦਵਾਈ ਦੋ...

Ad Position 21
No active advertisement
ਅਜੀਤ ਡੈਸਕ 25-05-2026

ਕਪੂਰਥਲਾ, 25 ਮਈ (ਅਮਨਜੋਤ ਸਿੰਘ ਵਾਲੀਆ)- ਪਿੰਡ ਰਹੀਮਪੁਰ ਵਿਖੇ ਘਰ ਵਿਚ ਪਈ ਕੋਈ ਜ਼ਹਿਰੀਲੀ ਦਵਾਈ ਦੋ ਬੱਚਿਆਂ ਵਲੋਂ ਖਾਣ ਕਾਰਨ ਉਨ੍ਹਾਂ ਦੀ ਹਾਲਤ ਵਿਗੜਣ 'ਤੇ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖ਼ਲ ਕਰਵਾਇਆ। ਜੇਰੇ ਇਲਾਜ ਮੋਹਨ ਕੁਮਾਰ (4) ਪੁੱਤਰ ਰਾਮੂ ਰਿਸ਼ੀ ਤੇ ਗੁੜੀਆ ਕੁਮਾਰੀ (6) ਪੁੱਤਰੀ ਰਾਮੂ ਰਿਸ਼ੀ ਦੀ ਮਾਤਾ ਬਬਲੀ ਦੇਵੀ ਨੇ ਦੱਸਿਆ ਕਿ ਉਹ ਖੇਤਾਂ ਵਿਚ ਕੰਮ ਕਰਦੀ ਹੈ ਤੇ ਅੱਜ ਕੰਮ 'ਤੇ ਗਈ ਹੋਈ ਸੀ, ਜਦੋਂ ਕੰਮ ਤੋਂ ਘਰ ਵਾਪਸ ਆਈ ਤਾਂ ਉਸਦੇ ਬੱਚੇ ਘਰ ਵਿਚ ਬੇਹੋਸ਼ ਪਏ ਸਨ ਤੇ ਉਨ੍ਹਾਂ ਕੋਲ ਖੇਤਾਂ ਵਿਚ ਪਾਉਣ ਵਾਲੀ ਦਵਾਈ ਦਾ ਲਿਫ਼ਾਫ਼ਾ ਪਿਆ ਹੋਇਆ ਸੀ।

ਜਿਸ 'ਤੇ ਉਹ ਤੁਰੰਤ ਬੱਚਿਆਂ ਨੂੰ ਪਹਿਲਾਂ ਮੁੱਢਲਾ ਸਿਹਤ ਕੇਂਦਰ ਕਾਲਾ ਸੰਘਿਆਂ ਵਿਖੇ ਲੈ ਕੇ ਗਈ ਜਿੱਥੇ ਡਿਊਟੀ ਡਾਕਟਰ ਨੇ ਮੁੱਢਲੇ ਇਲਾਜ ਤੋਂ ਬਾਅਦ ਕਪੂਰਥਲਾ ਰੈਫ਼ਰ ਕਰ ਦਿੱਤਾ। ਜਿੱਥੇ ਡਾ. ਹਰਪ੍ਰੀਤ ਮੋਮੀ ਤੇ ਡਾ. ਸ਼ੈਲਜਾ ਨੇ ਦੋਵਾਂ ਦੀ ਹਾਲਤ ਗੰਭੀਰ ਦੇਖਦਿਆਂ ਮੈਡੀਕਲ ਕਾਲਜ ਅੰਮਿ੍ਤਸਰ ਰੈਫ਼ਰ ਕਰ ਦਿੱਤਾ। ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਡੀਜ਼ਲ-ਪੈਟਰੋਲ ਦੀਆਂ ਵਧੀਆਂ ਕੀਮਤਾਂ ਅਤੇ ਰੁਪਏ ਦੀ ਗਿਰਾਵਟ ਖ਼ਿਲਾਫ਼ ਕੇਂਦਰ ਸਰਕਾਰ ਦਾ ਪੁਤਲਾ ਫੂਕਿਆਂ ਅਗਲੀ ਖ਼ਬਰ ਨਗਰ ਨਿਗਮ ਚੋਣਾਂ ਕਾਰਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 26 ਮਈ ਦੀਆਂ ਪ੍ਰੀਖਿਆਵਾਂ ਕੀਤੀਆਂ ਮੁਲਤਵੀ
Ad Position 24