16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਸ਼੍ਰੀ ਆਨੰਦਪੁਰ ਸਾਹਿਬ ਨਗਰ ਕੌਂਸਲ ਚੋਣਾਂ ਦੌਰਾਨ ਅਮਨ ਅਮਾਨ ਨਾਲ ਵੋਟਿੰਗ ਹੋਈ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ 26 ਮਈ (ਜੇਐਸ ਨਿੱਕੂਵਾਲ ਕਰਨੈਲ ਸਿੰਘ ਸੈਣੀ)- ਪੂਰੇ ਪੰਜਾਬ ਦੇ ਨਾਲ ਨਾਲ ਸ੍ਰੀ ਅਨੰਦਪੁਰ ਸਾਹਿਬ ਹੋ ਰਹੀਆਂ ਨਗਰ ਕੌਂਸਲ ਚੋਣਾਂ ਦੌਰਾਨ ਨਗਰ ਕੌਂਸਲ ਦੇ 13 ਵਾਰਡਾਂ....

Ad Position 21
No active advertisement
ਅਜੀਤ ਡੈਸਕ 26-05-2026

ਸ੍ਰੀ ਅਨੰਦਪੁਰ ਸਾਹਿਬ 26 ਮਈ (ਜੇਐਸ ਨਿੱਕੂਵਾਲ ਕਰਨੈਲ ਸਿੰਘ ਸੈਣੀ)- ਪੂਰੇ ਪੰਜਾਬ ਦੇ ਨਾਲ ਨਾਲ ਸ੍ਰੀ ਅਨੰਦਪੁਰ ਸਾਹਿਬ ਹੋ ਰਹੀਆਂ ਨਗਰ ਕੌਂਸਲ ਚੋਣਾਂ ਦੌਰਾਨ ਨਗਰ ਕੌਂਸਲ ਦੇ 13 ਵਾਰਡਾਂ ਵਿੱਚੋਂ 12 ਵਾਰਡਾਂ ਵਿੱਚ ਚੋਣਾਂ ਅਮਨ ਅਮਾਨ ਨਾਲ ਸ਼ੁਰੂ ਹੋ ਗਈਆਂ । ਦੱਸਣ ਯੋਗ ਹੈ ਕਿ ਇੱਕ ਵਾਰਡ ਵਿੱਚ ਸਰਬ ਸੰਮਤੀ ਹੋ ਗਈ ਸੀ ਜਿਸ ਵਿੱਚ ਆਮ ਆਦਮੀ ਪਾਰਟੀ ਦੇ ਕੌਂਸਲਰ ਕਮਲਜੀਤ ਸਿੰਘ ਸ਼ਵਲੀ ਚੁਣੇ ਗਏ ਸਨ। ਇਸ ਸਬੰਧੀ ਸ੍ਰੀ ਅਨੰਦਪੁਰ ਸਾਹਿਬ ਦੇ ਸਹਾਇਕ ਰਿਟਰਨਿੰਗ ਅਫਸਰ ਅਤੇ ਤਹਿਸੀਲਦਾਰ ਸੰਦੀਪ ਕੁਮਾਰ ਨੇ ਦੱਸਿਆ ਕਿ 12 ਵਾਰਡਾਂ ਵਿੱਚ ਅਮਨ ਅਮਾਨ ਦੇ ਨਾਲ ਚੋਣਾਂ ਸ਼ੁਰੂ ਹੋ ਗਈਆਂ ਹਨ। ਇਹਨਾਂ ਚੋਣਾਂ ਲਈ ਪ੍ਰਸ਼ਾਸਨ ਵੱਲੋਂ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਉਹਨਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਬਿਨਾਂ ਕਿਸੇ ਡਰ ਭੈਅ ਤੋਂ ਆਪਣੀ ਵੋਟ ਦਾ ਇਸਤੇਮਾਲ ਕਰੋ ਅਤੇ ਲੋਕਤੰਤਰ ਨੂੰ ਮਜਬੂਤ ਕਰੋ। ਕਿੱਥੇ ਇਹ ਵੀ ਦੱਸ ਦਈਏ ਕਿ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਵੋਟਰਾਂ ਵਿੱਚ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ ਭਾਵੇਂ ਕਿ ਮੌਸਮ ਵਿੱਚ ਬਹੁਤ ਗਰਮੀ ਹੈ।

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਸੁਲਤਾਨਪੁਰ ਲੋਧੀ ਵਿਖੇ ਵੋਟਾਂ ਪੈਣ ਦਾ ਕੰਮ ਸ਼ਾਂਤਮਈ ਢੰਗ ਨਾਲ ਸ਼ੁਰੂ ਅਗਲੀ ਖ਼ਬਰ ਜੰਡਿਆਲਾ ਗੁਰੂ,ਚ ਨਗਰ ਕੌਂਸਲਰ ਦੀਆਂ ਚੋਣਾਂ ਜੋ ਸ਼ਹਿਰੀ ਪ੍ਰਧਾਨ ਡਿੰਪੀ ਨੇ ਪਾਈ ਵੋਟ
Ad Position 24