16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਦਸੂਹਾ ਵਿਖੇ ਵੋਟਾਂ ਦੀ ਪ੍ਰਕਿਰਿਆ ਸ਼ੁਰੂ, 22 ਹਜ਼ਾਰ ਵੋਟਰ ਕਰਨਗੇ ਆਪਣੇ ਮਤ ਦਾ ਇਸਤੇਮਾਲ

ਦਸੂਹਾ, 26 ਮਈ (ਕੌਸ਼ਲ) – ਦਸੂਹਾ ਵਿਖੇ ਅੱਜ ਸਵੇਰੇ ਤੋਂ ਵੋਟਾਂ ਪਾਉਣ ਦੀ ਪ੍ਰਕਿਰਿਆ ਸ਼ਾਂਤੀਪੂਰਨ ਢੰਗ ਨਾਲ ਸ਼ੁਰੂ ਹੋ ਗਈ। ਸਵੇਰੇ ਹੀ ਵੋਟਿੰਗ ਕੇਂਦਰਾਂ ਦੇ ਬਾਹਰ ਵੋਟਰਾਂ ਦੀਆਂ ਲੰਬੀਆਂ ਕਤਾਰਾਂ....

Ad Position 21
No active advertisement
ਅਜੀਤ ਡੈਸਕ 26-05-2026

ਦਸੂਹਾ, 26 ਮਈ (ਕੌਸ਼ਲ) – ਦਸੂਹਾ ਵਿਖੇ ਅੱਜ ਸਵੇਰੇ ਤੋਂ ਵੋਟਾਂ ਪਾਉਣ ਦੀ ਪ੍ਰਕਿਰਿਆ ਸ਼ਾਂਤੀਪੂਰਨ ਢੰਗ ਨਾਲ ਸ਼ੁਰੂ ਹੋ ਗਈ। ਸਵੇਰੇ ਹੀ ਵੋਟਿੰਗ ਕੇਂਦਰਾਂ ਦੇ ਬਾਹਰ ਵੋਟਰਾਂ ਦੀਆਂ ਲੰਬੀਆਂ ਕਤਾਰਾਂ ਦੇਖਣ ਨੂੰ ਮਿਲੀਆਂ ਅਤੇ ਲੋਕਾਂ ਵਿੱਚ ਵੋਟ ਪਾਉਣ ਲਈ ਕਾਫ਼ੀ ਉਤਸ਼ਾਹ ਨਜ਼ਰ ਆਇਆ।
ਦਸੂਹਾ ਖੇਤਰ ਵਿੱਚ ਲਗਭਗ 22 ਹਜ਼ਾਰ ਵੋਟਰ ਆਪਣੇ ਮਤ ਦਾ ਇਸਤੇਮਾਲ ਕਰਨਗੇ। ਚੋਣ ਮੈਦਾਨ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਕੁੱਲ 45 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਅੱਜ ਵੋਟਰ ਕਰਨਗੇ। ਸ਼ਾਮ ਤੱਕ ਹੋਣ ਵਾਲੀ ਵੋਟਿੰਗ ਤੋਂ ਬਾਅਦ ਉਮੀਦਵਾਰਾਂ ਦੀ ਕਿਸਮਤ ਵੋਟਿੰਗ ਪੇਟੀਆਂ ਵਿੱਚ ਬੰਦ ਹੋ ਜਾਵੇਗੀ।
ਪ੍ਰਸ਼ਾਸਨ ਵੱਲੋਂ ਵੋਟਿੰਗ ਨੂੰ ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੱਖ-ਵੱਖ ਵੋਟਿੰਗ ਕੇਂਦਰਾਂ ਦਾ ਦੌਰਾ ਕਰਦੇ ਹੋਏ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ।
ਉਧਰ, ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ ਵੀ ਆਪਣੇ ਸਮਰਥਕਾਂ ਨਾਲ ਵੋਟਿੰਗ ਕੇਂਦਰਾਂ ‘ਤੇ ਪਹੁੰਚ ਰਹੇ ਹਨ ਅਤੇ ਵੋਟਰਾਂ ਨੂੰ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕਰ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਸਮਾਣਾ ਦੇ ਵਾਰਡ 10 ਵਿਚ ਗੁੰਡਾਗਰਦੀ ਦਾ ਨੰਗਾ ਨਾਚ ਅਗਲੀ ਖ਼ਬਰ ਨਗਰ ਕੌਂਸਲ ਪਾਤੜਾਂ ਦੀਆਂ ਹੋ ਰਹੀਆਂ ਚੋਣਾਂ ਮੌਕੇ ਬਜ਼ੁਰਗ ਵੋਟਰਾਂ ਲਈ ਕੋਈ ਪ੍ਰਬੰਧ ਨਹੀਂ
Ad Position 24