16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਭੁਲੱਥ ਵਿਖੇ ਮਿਲੀ ਅਣਪਛਾਤੇ ਵਿਅਕਤੀ ਦੀ ਲਾਵਾਰਿਸ ਹਾਲਾਤਾਂ ਵਿੱਚ ਲਾਸ਼

ਭੁਲੱਥ (ਕਪੂਰਥਲਾ ) 26 ਮਈ (ਮਨਜੀਤ ਸਿੰਘ ਰਤਨ) ਕਸਬਾ ਭੁਲੱਥ ਇੱਕ ਵਿਅਕਤੀ ਦੀ ਲਾਵਾਰਿਸ ਹਾਲਾਤਾਂ ਵਿੱਚ ਲਾਸ਼ ਮਿਲਣ ਨਾਲ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ....

Ad Position 21
No active advertisement
ਅਜੀਤ ਡੈਸਕ 26-05-2026

ਭੁਲੱਥ (ਕਪੂਰਥਲਾ ) 26 ਮਈ (ਮਨਜੀਤ ਸਿੰਘ ਰਤਨ) ਕਸਬਾ ਭੁਲੱਥ ਇੱਕ ਵਿਅਕਤੀ ਦੀ ਲਾਵਾਰਿਸ ਹਾਲਾਤਾਂ ਵਿੱਚ ਲਾਸ਼ ਮਿਲਣ ਨਾਲ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਤੜਕਸਾਰ ਕੁਝ ਨੌਜਵਾਨ ਸਵੇਰ ਦੀ ਸੈਰ ਕਰਨ ਵਾਸਤੇ ਕਰਤਾਰਪੁਰ ਸਾਈਡ ਵੱਲ ਨੂੰ ਜਾ ਰਹੇ ਸਨ। ਜਦੋਂ ਉਹ ਮਹਾਰਾਜਾ ਪੈਲਸ ਤੇ ਨਜ਼ਦੀਕ ਪਹੁੰਚੇ ਤਾਂ ਉਹਨਾਂ ਨੂੰ ਇੱਕ ਵਿਅਕਤੀ ਦੀ ਲਾਸ਼ ਸੜਕ ਤੇ ਦਿਖਾਈ ਦਿੱਤੀ ਤਾਂ ਉਹਨਾਂ ਨੇ ਤੁਰੰਤ ਇਸ ਦੀ ਸੂਚਨਾ ਭੁਲੱਥ ਪੁਲਿਸ ਨੂੰ ਦਿੱਤੀ। ਤੁਰੰਤ ਹੀ ਪੁਲਿਸ ਮੌਕੇ ਤੇ ਪਹੁੰਚੀ ਤਾਂ ਉਹਨਾਂ ਦੇਖਿਆ ਉਥੇ ਇੱਕ ਵਿਅਕਤੀ ਦੀ ਲਾਸ਼ ਪਈ ਹੋਈ ਸੀ ਜੋ ਕਿ ਪ੍ਰਵਾਸੀ ਮਜ਼ਦੂਰ ਲੱਗ ਰਿਹਾ ਸੀ। ਇਸ ਸਬੰਧੀ ਜਾਂਚ ਅਧਿਕਾਰੀ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮੋਰਚਰੀ ਵਿੱਚ 72 ਘੰਟੇ ਲਈ ਰਖਵਾ ਦਿੱਤਾ ਗਿਆ ਹੈ। ਉਹਨਾਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਵਿਅਕਤੀ ਦੀ ਮੌਤ ਦੇ ਕਾਰਨ ਦਾ ਪਤਾ ਲਗਾਇਆ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਪਾਤੜਾਂ ਦੀਆਂ ਹੋ ਰਹੀਆਂ ਚੋਣਾਂ ਮੌਕੇ ਬਜ਼ੁਰਗ ਵੋਟਰਾਂ ਲਈ ਕੋਈ ਪ੍ਰਬੰਧ ਨਾ ਹੋਣ ਕਾਰਨ ਬਜ਼ੁਰਗਾਂ ਨੂੰ ਕਰਨਾ... ਅਗਲੀ ਖ਼ਬਰ ਸਮਾਣਾ ਦੇ ਵਾਰਡ 10 ਵਿਚ ਗੁੰਡਾਗਰਦੀ ਦਾ ਨੰਗਾ ਨਾਚ
Ad Position 24