16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਨਗਰ ਕੌਂਸਲ ਪੱਟੀ ਚੋਣਾਂ ਵਿਚ 10 ਵਜੇ ਤੱਕ 16.4 ਫੀਸਦੀ ਵੋਟਿੰਗ

ਪੱਟੀ, 26 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ, ਸੰਜੀਵ ਕੁੰਦਰਾ, ਬਲਵਿੰਦਰ ਸਿੰਘ ਚੋਹਲਾ) ਨਗਰ ਕੌਂਸਲ ਪੱਟੀ....

Ad Position 21
No active advertisement
ਅਜੀਤ ਡੈਸਕ 26-05-2026

ਪੱਟੀ, 26 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ, ਸੰਜੀਵ ਕੁੰਦਰਾ, ਬਲਵਿੰਦਰ ਸਿੰਘ ਚੋਹਲਾ) ਨਗਰ ਕੌਂਸਲ ਪੱਟੀ ਦੀਆਂ ਹੋ ਰਹੀਆਂ ਚੋਣਾਂ ਦੌਰਾਨ ਸਵੇਰੇ 10 ਵਜੇ ਤੱਕ ਸ਼ਹਿਰ ਦੀਆਂ 19 ਬੂਥਾਂ ’ਤੇ 16.4 ਫੀਸਦੀ ਵੋਟਿੰਗ ਦਰਜ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਪੱਟੀ ਅਮਨਦੀਪ ਸਿੰਘ ਨੇ ਦੱਸਿਆ ਕਿ ਚੋਣ ਪ੍ਰਕਿਰਿਆ ਪੂਰੀ ਤਰ੍ਹਾਂ ਅਮਨ-ਸ਼ਾਂਤੀ ਨਾਲ ਚੱਲ ਰਹੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਅਣਚਾਹੀ ਘਟਨਾ ਦੀ ਕੋਈ ਸੂਚਨਾ ਨਹੀਂ ਮਿਲੀ।

ਉਨ੍ਹਾਂ ਕਿਹਾ ਕਿ ਵੋਟਰਾਂ ਵਿੱਚ ਚੋਣਾਂ ਨੂੰ ਲੈ ਕੇ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਲੋਕ ਵੱਡੀ ਗਿਣਤੀ ਵਿਚ ਆਪਣੇ ਮਤ ਦਾਨ ਪ੍ਰਯੋਗ ਕਰਨ ਲਈ ਪੋਲਿੰਗ ਬੂਥਾਂ ’ਤੇ ਪਹੁੰਚ ਰਹੇ ਹਨ। ਪ੍ਰਸ਼ਾਸਨ ਵਲੋਂ ਚੋਣਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰੇ ਪ੍ਰਬੰਧ ਕੀਤੇ ਗਏ।

Ad Position 22
No active advertisement
ਪਿਛਲੀ ਖ਼ਬਰ ਫਤਿਹਗੜ੍ਹ ਚੂੜੀਆਂ ਚ 10 ਵਜੇ ਤੱਕ 14.5 ਵੋਟਿੰਗ ਹੋਈ ਅਗਲੀ ਖ਼ਬਰ ਪੈ ਰਹੀ ਅੱਤ ਦੀ ਗਰਮੀ ਹੋਣ ਦੇ ਬਾਵਜੂਦ ਵੀ ਵੋਟਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ
Ad Position 24