16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਚੋਣਾਂ ਦਰਮਿਆਨ ਜ਼ੀਰਕਪੁਰ 'ਚ ਈ.ਡੀ. ਦੀ ਵੱਡੀ ਕਾਰਵਾਈ, ਰਾਇਲ ਅਸਟੇਟ ਦਫ਼ਤਰ 'ਤੇ ਛਾਪੇਮਾਰੀ

ਜ਼ੀਰਕਪੁਰ, 26 ਮਈ (ਮਨਿੰਦਰ, ਅਲੀ)- ਨਗਰ ਕੌਂਸਲ ਚੋਣਾਂ ਦੇ ਮਾਹੌਲ ਵਿਚਕਾਰ ਜ਼ੀਰਕਪੁਰ ਤੋਂ...

Ad Position 21
No active advertisement
ਅਜੀਤ ਡੈਸਕ 26-05-2026

ਜ਼ੀਰਕਪੁਰ, 26 ਮਈ (ਮਨਿੰਦਰ, ਅਲੀ)- ਨਗਰ ਕੌਂਸਲ ਚੋਣਾਂ ਦੇ ਮਾਹੌਲ ਵਿਚਕਾਰ ਜ਼ੀਰਕਪੁਰ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸ਼ਹਿਰ ਸਥਿਤ ਰਾਇਲ ਅਸਟੇਟ ਦੇ ਦਫ਼ਤਰ 'ਤੇ ਈ.ਡੀ. ਵਲੋਂ ਛਾਪੇਮਾਰੀ ਕੀਤੇ ਜਾਣ ਦੀ ਸੂਚਨਾ ਮਿਲੀ ਹੈ। ਇਸ ਕਾਰਵਾਈ ਤੋਂ ਬਾਅਦ ਇਲਾਕੇ ਵਿਚ ਚਰਚਾਵਾਂ ਦਾ ਬਾਜ਼ਾਰ ਗਰਮ ਹੋ ਗਿਆ ਹੈ ਅਤੇ ਰਾਜਨੀਤਿਕ ਤੇ ਕਾਰੋਬਾਰੀ ਹਲਕਿਆਂ ਵਿਚ ਹਲਚਲ ਮਚ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਈ.ਡੀ. ਦੀ ਟੀਮ ਸਵੇਰੇ ਕਰੀਬ ਸਾਢੇ ਸੱਤ ਵਜੇ ਤੋਂ ਰਾਇਲ ਐਸਟੇਟ ਦੇ ਦਫ਼ਤਰ ਵਿਚ ਮੌਜੂਦ ਹੈ ਅਤੇ ਉੱਥੇ ਰੱਖੇ ਦਸਤਾਵੇਜ਼ਾਂ, ਰਿਕਾਰਡਾਂ ਅਤੇ ਹੋਰ ਅਹਿਮ ਕਾਗਜ਼ਾਤ ਦੀ ਜਾਂਚ-ਪੜਤਾਲ ਕਰ ਰਹੀ ਹੈ। ਸੂਤਰਾਂ ਮੁਤਾਬਕ ਟੀਮ ਵਲੋਂ ਵੱਖ-ਵੱਖ ਦਸਤਾਵੇਜ਼ਾਂ ਨੂੰ ਖੰਗਾਲਿਆ ਜਾ ਰਿਹਾ ਹੈ ਅਤੇ ਮਾਮਲੇ ਨਾਲ ਜੁੜੇ ਵੱਖ-ਵੱਖ ਪੱਖਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਕਾਰਵਾਈ ਰਾਇਲ ਅਸਟੇਟ ਦੇ ਮਾਲਕ ਪ੍ਰਵੀਣ ਰੋਕੀ ਕਾਂਸਲ ਅਤੇ ਨੀਰਜ ਕਾਂਸਲ ਨਾਲ ਜੁੜੇ ਮਾਮਲਿਆਂ ਨੂੰ ਲੈ ਕੇ ਦੱਸੀ ਜਾ ਰਹੀ ਹੈ। ਹਾਲਾਂਕਿ ਅਧਿਕਾਰਕ ਪੱਧਰ 'ਤੇ ਅਜੇ ਤੱਕ ਈ.ਡੀ. ਵਲੋਂ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ।
ਸੂਤਰਾਂ ਦਾ ਇਹ ਵੀ ਦਾਅਵਾ ਹੈ ਕਿ ਚੰਡੀਗੜ੍ਹ ਦੇ ਸੈਕਟਰ-20 ਸਥਿਤ ਪ੍ਰਵੀਣ ਕਾਂਸਲ ਦੇ ਨਿਵਾਸ ਸਥਾਨ 'ਤੇ ਵੀ ਈ.ਡੀ. ਦੀ ਟੀਮ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਪੁਸ਼ਟੀ ਹਾਲੇ ਨਹੀਂ ਹੋ ਸਕੀ।
ਚੋਣਾਂ ਦੌਰਾਨ ਹੋਈ ਇਸ ਕਾਰਵਾਈ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਸ਼ਹਿਰ ਵਿੱਚ ਲੋਕ ਇਸ ਘਟਨਾਕ੍ਰਮ ਨੂੰ ਲੈ ਕੇ ਵੱਖ-ਵੱਖ ਤਰ੍ਹਾਂ ਦੀਆਂ ਚਰਚਾਵਾਂ ਕਰ ਰਹੇ ਹਨ। ਫਿਲਹਾਲ ਸਭ ਦੀਆਂ ਨਜ਼ਰਾਂ ਈਡੀ ਦੀ ਅਧਿਕਾਰਕ ਜਾਣਕਾਰੀ ਅਤੇ ਅਗਲੀ ਕਾਰਵਾਈ 'ਤੇ ਟਿਕੀਆਂ ਹੋਈਆਂ ਹਨ।

Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਤੇ ਵਿਧਾਇਕਾ ਮਾਣੂੰਕੇ ਹੋਏ ਆਹਮੋ-ਸਾਹਮਣੇ ਅਗਲੀ ਖ਼ਬਰ ਨਗਰ ਨਿਗਮ ਬਰਨਾਲਾ ਲਈ ਸਵੇਰੇ 10 ਵਜੇ ਤੱਕ 17.8 ਫੀਸਦੀ ਹੋਈ ਵੋਟਿੰਗ
Ad Position 24