16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਕਾਂਗਰਸੀ ਤੇ ਵਿਧਾਇਕਾ ਮਾਣੂੰਕੇ ਹੋਏ ਆਹਮੋ-ਸਾਹਮਣੇ

ਜਗਰਾਉੰ ( ਲੁਧਿਆਣਾ ) 26 ਮਈ ( ਕੁਲਦੀਪ ਸਿੰਘ ਲੋਹਟ)- ਜਗਰਾਉਂ ਵਿੱਚ ਸਿਆਸੀ ਮਾਹੌਲ ਉਸ ਵੇਲੇ ਹੋਰ ਗਰਮਾ ਗਿਆ ਜਦੋਂ ਕਾਂਗਰਸੀ ਆਗੂਆਂ ਅਤੇ ਵਿਧਾਇਕਾ ਮਾਣੂੰਕੇ ਨੂੰ....

Ad Position 21
No active advertisement
ਅਜੀਤ ਡੈਸਕ 26-05-2026

ਜਗਰਾਉੰ ( ਲੁਧਿਆਣਾ ) 26 ਮਈ ( ਕੁਲਦੀਪ ਸਿੰਘ ਲੋਹਟ)-  ਜਗਰਾਉਂ ਵਿੱਚ ਸਿਆਸੀ ਮਾਹੌਲ ਉਸ ਵੇਲੇ ਹੋਰ ਗਰਮਾ ਗਿਆ ਜਦੋਂ ਕਾਂਗਰਸੀ ਆਗੂਆਂ ਅਤੇ ਵਿਧਾਇਕਾ ਮਾਣੂੰਕੇ ਨੂੰ ਲੈ ਕੇ ਸਿੱਧੀ ਸਿਆਸੀ ਟੱਕਰ ਸਾਹਮਣੇ ਆਈ। ਦੋਵਾਂ ਧਿਰਾਂ ਵੱਲੋਂ ਇਕ ਦੂਜੇ 'ਤੇ ਗੁੰਡਾਗਰਦੀ ਕਰਨ ਦੇ ਗੰਭੀਰ ਦੋਸ਼ ਲਾਏ ਗਏ । ਕਾਂਗਰਸੀ ਆਗੂਆਂ ਨੇ ਦੋਸ਼ ਲਗਾਇਆ ਕਿ ਸੱਤਾ ਦੇ ਪ੍ਰਭਾਵ ਹੇਠ ਉਨ੍ਹਾਂ ਦੇ ਸਮਰਥਕਾਂ 'ਤੇ ਦਬਾਅ ਬਣਾਇਆ ਜਾ ਰਿਹਾ ਹੈ ਅਤੇ ਚੁਣਾਵੀ ਮਾਹੌਲ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੂਜੇ ਪਾਸੇ ਵਿਧਾਇਕਾ ਮਾਣੂੰਕੇ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਕਾਂਗਰਸ ਲੋਕਾਂ ਦੀ ਹਮਦਰਦੀ ਹਾਸਲ ਕਰਨ ਲਈ ਬੇਬੁਨਿਆਦ ਇਲਜ਼ਾਮ ਲਗਾ ਰਹੀ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕ ਜਾਣ ਬੁੱਝ ਕੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਜਿਸਨੂੰ ਹਰਗਿਜ਼ ਬਰਦਾਸ਼ਤ ਨਹੀ ਕੀਤਾ ਜਾਵੇਗਾ। ਮਾਣੂੰਕੇ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾਂ ਗੁੰਡਾਗਰਦੀ ਦੀ ਦਹਿਸ਼ਤ ਨਾਲ ਲੋਕਾਂ ਨੂੰ ਦਬਾਉਣਾ ਸਿੱਖਿਆ ਹੈ ਜੋ ਹੁਣ ਲੋਕ ਜਾਗ ਗਏ ਹਨ ਤੇ ਇਨ੍ਹਾਂ ਦੀ ਗੁੰਡਾਗਰਦੀ ਦਾ ਮੂੰਹ ਤੋੜਵਾਂ ਜਵਾਬ ਦੇਣਗੇ।

Ad Position 22
No active advertisement
ਪਿਛਲੀ ਖ਼ਬਰ ਜਗਰਾਉਂ ਵਿਚ ਕਾਂਗਰਸੀ ਤੇ ਵਿਧਾਇਕਾ ਮਾਣੂੰਕੇ ਹੋਏ ਆਹਮੋ-ਸਾਹਮਣੇ ਅਗਲੀ ਖ਼ਬਰ ਚੋਣਾਂ ਦਰਮਿਆਨ ਜ਼ੀਰਕਪੁਰ 'ਚ ਈ.ਡੀ. ਦੀ ਵੱਡੀ ਕਾਰਵਾਈ, ਰਾਇਲ ਅਸਟੇਟ ਦਫ਼ਤਰ 'ਤੇ ਛਾਪੇਮਾਰੀ
Ad Position 24