16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਵਾਰਡ ਨੰਬਰ 1 ਵਿੱਚ 2 ਵਾਰ ਟਕਰਾਅ ਹੁੰਦਾ ਟਲਿਆ

ਜੰਡਿਆਲਾ ਗੁਰੂ 26 ਮਈ (ਪ੍ਰਮਿੰਦਰ ਸਿੰਘ ਜੋਸਨ ਹਰਜਿੰਦਰ ਸਿੰਘ ਕਲੇਰ)- ਨਗਰ ਕੌਂਸਲ ਜੰਡਿਆਲਾ ਗੁਰੂ ਦੀਆਂ 15 ਵਾਰਡਾਂ ਵਿੱਚੋਂ 13 ਵਾਰਡਾਂ ਵਿੱਚ ਹੋ ਰਹੀਆਂ ਚੋਣਾਂ ਦੇ ਵਾਰਡ ਨੰਬਰ....

Ad Position 21
No active advertisement
ਅਜੀਤ ਡੈਸਕ 26-05-2026

ਜੰਡਿਆਲਾ ਗੁਰੂ 26 ਮਈ (ਪ੍ਰਮਿੰਦਰ ਸਿੰਘ ਜੋਸਨ ਹਰਜਿੰਦਰ ਸਿੰਘ ਕਲੇਰ)- ਨਗਰ ਕੌਂਸਲ ਜੰਡਿਆਲਾ ਗੁਰੂ ਦੀਆਂ 15 ਵਾਰਡਾਂ ਵਿੱਚੋਂ 13 ਵਾਰਡਾਂ ਵਿੱਚ ਹੋ ਰਹੀਆਂ ਚੋਣਾਂ ਦੇ ਵਾਰਡ ਨੰਬਰ 1 ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਿੱਚ ਦੋ ਵਾਰ ਟਕਰਾਅ ਹੁੰਦਾ ਹੁੰਦਾ ਟਲਿਆ । ਵਾਰਡ ਨੰਬਰ ਇੱਕ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਤਿੰਦਰ ਸਿੰਘ ਜੋ ਕਿ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਦੇ ਭਰਾਤਾ ਹਨ ਅਤੇ ਉਹਨਾਂ ਦੇ ਮੁਕਾਬਲੇ ਕਾਂਗਰਸ ਪਾਰਟੀ ਦੀ ਦੋ ਵਾਰ ਦੀ ਜੇਤੂ ਕੌਂਸਲਰ ਸ਼੍ਰੀਮਤੀ ਡਿੰਪਲ ਮੁਕਾਬਲੇ ਤੇ ਹੈ । ਦੋਵਾਂ ਉਮੀਦਵਾਰਾਂ ਦੇ ਵਿਚਾਲੇ ਵੋਟਾਂ ਨੂੰ ਲੈ ਕੇ ਤੂੰ ਤੂੰ ਮੈਂ ਮੈਂ ਹੋ ਗਈ ਪਰ ਮੌਕੇ ਤੇ ਸੁਰੱਖਿਆ ਮੁਲਾਜ਼ਮਾਂ ਅਤੇ ਲੋਕਾਂ ਵੱਲੋਂ ਸਮਝਾਅ ਬੁਝਾਅ ਕੇ ਦੋਵਾਂ ਧਿਰਾਂ ਨੂੰ ਸ਼ਾਂਤ ਕਰ ਦਿੱਤਾ ਗਿਆ । ਇਹ ਦੱਸਣ ਯੋਗ ਹੈ ਕਿ ਨਗਰ ਕੌਂਸਲ ਦੀਆਂ ਦੋ ਵਾਰਡਾਂ ਵਿੱਚੋਂ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਕਾਗਜ ਵਾਪਸ ਲੈਣ ਕਾਰਨ ਆਮ ਆਦਮੀ ਪਾਰਟੀ ਦੇ 2 ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਕਰਾਰ ਦੇ ਦਿੱਤੇ ਗਏ ਹਨ । ਇੱਥੇ ਇਹ ਵੀ ਦੱਸਣ ਯੋਗ ਹੈ ਕਿ ਨਗਰ ਕੌਂਸਲ ਦੀਆਂ ਚੋਣਾਂ ਲੜ ਰਹੇ ਉਮੀਦਵਾਰਾਂ ਨੂੰ ਆਪੋ ਆਪਣੇ ਨਾਮਜ਼ਦਗੀ ਕਾਗਜ ਵਾਪਸ ਲੈਣ ਲਈ ਵਿਦੇਸ਼ਾਂ ਤੋਂ ਧਮਕੀ ਭਰੇ ਫੋਨ ਵੀ ਆਉਂਦੇ ਰਹੇ ਹਨ । ਦੋਵਾਂ ਉਮੀਦਾਵਰਾਂ ਵਿੱਚ ਬਹੁਤ ਸਖਤ ਮੁਕਾਬਲਾ ਚੱਲ ਰਿਹਾ ਹੈ ।

Ad Position 22
No active advertisement
ਪਿਛਲੀ ਖ਼ਬਰ ਕਾਉਂਟਰ ਇੰਟੈਲੀਜੈਂਸ ਫਿਰੋਜ਼ਪੁਰ ਵਲੋਂ ਸਰਹੱਦ ਪਾਰ ਹਥਿਆਰ ਤਸਕਰੀ ਮਾਡਿਊਲ ਬੇਨਕਾਬ, 5 ਗਲੌਕ ਪਿਸਤੌਲ ਸਮੇਤ ਇਕ ਕਾਬੂ ਅਗਲੀ ਖ਼ਬਰ ਨਾਭਾ ਦੇ ਵਾਰਡ ਨੰਬਰ 5 'ਚ 95 ਸਾਲਾ ਬਜ਼ੁਰਗ ਮਾਤਾ ਨੇ ਪਾਈ ਆਪਣੀ ਵੋਟ
Ad Position 24