16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਫਾਜ਼ਿਲਕਾ ਵਿੱਚ ਸ਼ਾਂਤੀਪੂਰਵਕ ਹੋ ਰਹੀਆਂ ਹਨ ਨਗਰ ਕੌਂਸਲ ਚੋਣਾਂ, ਲੋਕਾਂ ਵਿੱਚ ਉਤਸ਼ਾਹ

ਫ਼ਾਜ਼ਿਲਕਾ, 26 ਜੁਲਾਈ (ਬਲਜੀਤ ਸਿੰਘ)- ਫਾਜ਼ਿਲਕਾ ਦੇ ਵਿੱਚ ਨਗਰ ਕੌਂਸਲ ਚੋਣਾਂ ਸ਼ੁਰੂ ਹੋ ਚੁੱਕੀਆਂ ਹਨ। ਜਿਸ ਦਾ ਸਮਾਂ ਸਵੇਰੇ 8 ਤੋਂ ਸ਼ਾਮ 5 ਵਜੇ ਤੱਕ ਰੱਖਿਆ ਗਿਆ ਹੈ। ਫਾਜ਼ਿਲਕਾ ਜ਼ਿਲ੍ਹੇ....

Ad Position 21
No active advertisement
ਅਜੀਤ ਡੈਸਕ 26-05-2026

ਫ਼ਾਜ਼ਿਲਕਾ, 26 ਜੁਲਾਈ (ਬਲਜੀਤ ਸਿੰਘ)- ਫਾਜ਼ਿਲਕਾ ਦੇ ਵਿੱਚ ਨਗਰ ਕੌਂਸਲ ਚੋਣਾਂ ਸ਼ੁਰੂ ਹੋ ਚੁੱਕੀਆਂ ਹਨ। ਜਿਸ ਦਾ ਸਮਾਂ ਸਵੇਰੇ 8 ਤੋਂ ਸ਼ਾਮ 5 ਵਜੇ ਤੱਕ ਰੱਖਿਆ ਗਿਆ ਹੈ। ਫਾਜ਼ਿਲਕਾ ਜ਼ਿਲ੍ਹੇ ਵਿੱਚ ਕੁੱਲ 96 ਵਾਰਡ ਬਣਾਏ ਗਏ ਹਨ। ਜਿਸ ਵਿੱਚ ਨਗਰ ਨਿਗਮ ਅਬੋਹਰ ਵਿੱਚ 50 ਵਾਰਡ ਅਤੇ 120 ਪੋਲਿੰਗ ਬੂਥ, ਨਗਰ ਕੌਂਸਲ ਫਾਜ਼ਿਲਕਾ ਦੇ ਵਿੱਚ 25 ਵਾਰਡ ਅਤੇ 58 ਪੋਲਿੰਗ ਬੂਥ, ਓਥੇ ਹੀ ਪੰਚਾਇਤ ਅਰਨੀਵਾਲਾ ਵਿੱਚ 11 ਵਾਰਡ ਅਤੇ 11 ਪੋਲਿੰਗ ਬੂਥ ਬਣਾਏ ਗਏ ਹਨ। ਜੇਕਰ ਫਾਜ਼ਿਲਕਾ ਦੀ ਗੱਲ ਕੀਤੀ ਜਾਵੇ ਤਾਂ ਫਾਜ਼ਿਲਕਾ ਦੇ ਕੁੱਲ 25 ਵਾਰਡਾਂ ਤੋਂ 120 ਉਮੀਦਵਾਰ ਚੋਣ ਮੈਦਾਨ ਵਿੱਚ ਉਤਰੇ ਹਨ। ਖਬਰ ਲਿਖੇ ਜਾਣ ਤੱਕ ਮੱਤਦਾਨ ਦੀ ਗੱਲ ਕੀਤੀ ਜਾਵੇ ਤਾਂ ਨਗਰ ਨਿਗਮ ਅਬੋਹਰ ਵਿੱਚ 17%, ਨਗਰ ਕੌਂਸਲ ਫਾਜ਼ਿਲਕਾ ਵਿੱਚ 18% ਅਤੇ ਨਗਰ ਪੰਚਾਇਤ ਅਰਨੀਵਾਲਾ ਵਿਖੇ 30% ਮੱਤਦਾਨ ਹੋ ਚੁੱਕਾ ਹੈ। ਜੇਕਰ ਚੋਣਾਂ ਦੇ ਮਾਹੌਲ ਦੀ ਗੱਲ ਕੀਤੀ ਜਾਵੇ ਤਾਂ ਫਾਜ਼ਿਲਕਾ ਦੇ ਵਿੱਚ ਸ਼ਾਂਤੀ ਪੂਰਵਕ ਚੋਣਾਂ ਚੱਲ ਰਹੀਆਂ ਹਨ । ਸ਼ਹਿਰ ਦੇ ਆਮ ਲੋਕਾਂ ਦੇ ਨਾਲ ਨਾਲ ਬਜ਼ੁਰਗ ਲੋਕ ਵੀ ਬੜੇ ਹੀ ਉਤਸਾਹ ਨਾਲ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਨਗਰ ਕੋਂਸਲ ਫਿਰੋਜ਼ਪੁਰ ਦੀਆਂ ਚੋਣਾਂ ਦੌਰਾਨ 10 ਵਜੇ ਤਕ ਹੋਈ 13 ਪ੍ਰਤੀਸ਼ਤ ਵੋਟ ਪੋਲ ਅਗਲੀ ਖ਼ਬਰ ਐੱਸ.ਐੱਸ.ਪੀ ਵਲੋਂ ਡਿਸਪੈਚ ਸੈਂਟਰ ਅਤੇ ਸਟਰਾਂਗ ਰੂਮ ਦੀ ਸੁਰੱਖਿਆ ਦਾ ਜਾਇਜ਼ਾ
Ad Position 24