15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਰਿਵਾਰ ਸਮੇਤ ਪਾਈ ਵੋਟ

ਜੰਡਿਆਲਾ ਗੁਰੂ, 26 ਮਈ (ਹਰਜਿੰਦਰ ਸਿੰਘ ਕਲੇਰ/ਪਰਮਿੰਦਰ ਸਿੰਘ ਜੋਸ਼ਨ)- ਨਗਰ ਕੌਂਸਲ ਜੰਡਿਆਲਾ ਗੁਰੂ ਦੀਆਂ ਚੋਣਾਂ ਦੌਰਾਨ...

Ad Position 21
No active advertisement
ਅਜੀਤ ਡੈਸਕ 26-05-2026

ਜੰਡਿਆਲਾ ਗੁਰੂ, 26 ਮਈ (ਹਰਜਿੰਦਰ ਸਿੰਘ ਕਲੇਰ/ਪਰਮਿੰਦਰ ਸਿੰਘ ਜੋਸ਼ਨ)- ਨਗਰ ਕੌਂਸਲ ਜੰਡਿਆਲਾ ਗੁਰੂ ਦੀਆਂ ਚੋਣਾਂ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਆਪਣੀ ਧਰਮ ਪਤਨੀ ਸੁਹਿੰਦਰ ਕੌਰ ਅਤੇ ਬੱਚਿਆਂ ਸਮੇਤ ਵਾਰਡ ਨੰਬਰ 1 ਦੇ ਬੂਥ ਨੰਬਰ 1 'ਤੇ ਪਹੁੰਚ ਕੇ ਆਪਣੀ ਵੋਟ ਪਾਈ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਨਗਰ ਕੌਂਸਲ ਚੋਣਾਂ ਅਮਨ-ਸ਼ਾਂਤੀ ਅਤੇ ਪੂਰੀ ਪਾਰਦਰਸ਼ਤਾ ਨਾਲ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਵੋਟਿੰਗ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਮੰਤਰੀ ਨੇ ਕਿਹਾ ਕਿ ਵੋਟ ਪਾਉਣਾ ਹਰ ਨਾਗਰਿਕ ਦਾ ਲੋਕਤੰਤਰੀ ਅਧਿਕਾਰ ਹੈ ਅਤੇ ਫਰਜ਼ ਵੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਪੋਲਿੰਗ ਬੂਥਾਂ 'ਤੇ ਪਹੁੰਚ ਕੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਨੇ ਵੀ ਆਪਣੇ ਪਰਿਵਾਰ ਸਮੇਤ ਵੋਟ ਪਾ ਕੇ ਲੋਕਤੰਤਰ ਨੂੰ ਮਜ਼ਬੂਤ ਕਰਨ ਵਿੱਚ ਆਪਣਾ ਯੋਗਦਾਨ ਪਾਇਆ ਹੈ।

Ad Position 22
No active advertisement
ਪਿਛਲੀ ਖ਼ਬਰ ਗਿੱਦੜਬਾਹਾ 'ਚ ਮਾਹੌਲ ਗਰਮ, 'ਆਪ' ਤੇ ਅਕਾਲੀ ਦਲ ਦੇ ਵਰਕਰ ਆਪਸ 'ਚ ਭਿੜੇ ਅਗਲੀ ਖ਼ਬਰ ਰਮਦਾਸ ਵਿੱਚ 12 ਵਜੇ ਤੱਕ 52 ਪ੍ਰਤੀਸ਼ਤ ਵੋਟਾਂ ਪੋਲ ਹੋਈਆਂ
Ad Position 24