15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਜੈਤੋ- ਸਵੇਰੇ 12 ਵਜੇ ਤੱਕ ਕਰੀਬ 40 ਫੀਸਦੀ ਪੋਲਿੰਗ

ਜੈਤੋ, 26 ਮਈ (ਗੁਰਮੀਤਪਾਲ ਰੋੜੀਕਪੂਰਾ) : ਜੈਤੋ ਨਗਰ ਕੌਂਸਲ ਚੋਣਾਂ ਲਈ 10 ਵਾਰਡਾਂ ਵਿੱਚ ਹੋ ਰਹੀ ਵੋਟਿੰਗ ਦੌਰਾਨ ਦੁਪਹਿਰ 12 ਵਜੇ ਤੱਕ ਕਰੀਬ 40 ਫੀਸਦੀ ਪੋਲਿੰਗ ਦਰਜ ਕੀਤੀ....

Ad Position 21
No active advertisement
ਅਜੀਤ ਡੈਸਕ 26-05-2026

ਜੈਤੋ, 26 ਮਈ (ਗੁਰਮੀਤਪਾਲ ਰੋੜੀਕਪੂਰਾ) : ਜੈਤੋ ਨਗਰ ਕੌਂਸਲ ਚੋਣਾਂ ਲਈ 10 ਵਾਰਡਾਂ ਵਿੱਚ ਹੋ ਰਹੀ ਵੋਟਿੰਗ ਦੌਰਾਨ ਦੁਪਹਿਰ 12 ਵਜੇ ਤੱਕ ਕਰੀਬ 40 ਫੀਸਦੀ ਪੋਲਿੰਗ ਦਰਜ ਕੀਤੀ ਗਈ। ਵੋਟਰਾਂ ਵਿੱਚ ਚੋਣਾਂ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਸਵੇਰ ਤੋਂ ਹੀ ਵੱਖ-ਵੱਖ ਪੋਲਿੰਗ ਬੂਥਾਂ ‘ਤੇ ਲੋਕਾਂ ਦੀਆਂ ਲੰਬੀਆਂ ਕਤਾਰਾਂ ਨਜ਼ਰ ਆਈਆਂ।

ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗ ਵੋਟਰਾਂ ਨੇ ਵੱਡੀ ਗਿਣਤੀ ਵਿੱਚ ਆਪਣੇ ਵੋਟ ਦੇ ਅਧਿਕਾਰ ਦਾ ਪ੍ਰਯੋਗ ਕੀਤਾ। ਕਈ ਬੂਥਾਂ ‘ਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨ ਵੀ ਖਾਸ ਉਤਸ਼ਾਹ ਨਾਲ ਪਹੁੰਚੇ। ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਨ ਅਤੇ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਵਿਖੇ 12 ਵਜੇ ਤੱਕ 35 ਫੀਸਦੀ ਵੋਟਿੰਗ ਅਗਲੀ ਖ਼ਬਰ ਖੰਨਾ ’ਚ ਦੁਪਹਿਰ 12 ਵਜੇ ਤੱਕ ਵੱਖ ਵੱਖ ਵੋਟ ਪ੍ਰਤੀਸ਼ਤ ਦਰਜ
Ad Position 24