15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਮਾਨਸਾ ਵਲੋਂ ਪੋਲਿੰਗ ਬੂਥਾਂ ਦਾ ਦੌਰਾ

ਬੁੱਢਲਾਡਾ, 26 ਮਈ (ਸਵਰਨ ਸਿੰਘ ਰਾਹੀ)- ਨਗਰ ਕੌਂਸਲ ਚੋਣਾਂ ਦੌਰਾਨ ਡਿਪਟੀ ਕਮਿਸ਼ਨਰ ਮਾਨਸਾ ਵਲੋਂ...

Ad Position 21
No active advertisement
ਅਜੀਤ ਡੈਸਕ 26-05-2026

ਬੁੱਢਲਾਡਾ, 26 ਮਈ (ਸਵਰਨ ਸਿੰਘ ਰਾਹੀ)- ਨਗਰ ਕੌਂਸਲ ਚੋਣਾਂ ਦੌਰਾਨ ਡਿਪਟੀ ਕਮਿਸ਼ਨਰ ਮਾਨਸਾ ਵਲੋਂ ਸ਼ਹਿਰ ਦੇ ਵੱਖ-ਵੱਖ ਬੂਥਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਨਾਲ ਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਸਿੰਘ ਮੀਨਾ ਵੀ ਮੌਜੂਦ ਸਨ। ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਅੰਦਰ 3 ਨਗਰ ਕੌਂਸਲਾਂ ਅਤੇ 2 ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਕੁੱਲ 137 ਬੂਥਾਂ ਤੇ ਵੋਟਾਂ ਦਾ ਕੰਮ ਅਮਨ ਸ਼ਾਂਤੀ ਨਾਲ ਚੱਲ ਰਿਹਾ ਹੈ।

ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਭੈ ਦੇ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਪੋਲਿੰਗ ਬੂਥਾਂ ਤੇ ਪਹੁੰਚਣ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਸਿੰਘ ਮੀਨਾ ਨੇ ਕਿਹਾ ਕਿ ਇਸ ਚੋਣ ਅਮਲ ਨੂੰ ਸ਼ਾਂਤੀਪੂਰਵਕ ਨੇਪਰੇ ਚਾੜਨ ਲਈ ਕੁੱਲ 800 ਪੁਲਿਸ ਕਰਮੀ ਤੈਨਾਤ ਕੀਤੇ ਗਏ ਹਨ ਜਿਨ੍ਹਾਂ ਵਿੱਚ 2 ਐਸਪੀ ਅਤੇ 7 ਡੀਐਸਪੀ ਰੈਂਕ ਤੋਂ ਬਿਨਾਂ ਵੱਖ-ਵੱਖ ਥਾਣਿਆਂ ਦੇ ਐਸ.ਐਚ.ਓ, 19 ਪੈਟਰੋਲਿੰਗ ਪਾਰਟੀਆਂ ਅਤੇ 16 ਰਿਜਰਵ ਪਾਰਟੀਆਂ ਰੱਖੀਆਂ ਗਈਆਂ ਹਨ । ਇਸ ਮੌਕੇ ਡੀ.ਐਸ.ਪੀ ਸਿਕੰਦਰ ਸਿੰਘ ਚੀਮਾ ਅਤੇ ਵੱਡੀ ਗਿਣਤੀ ਪੁਲਿਸ ਅਧਿਕਾਰੀ ਮੌਜੂਦ ਸਨ।।

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ: ਲਾਲੜੂ ਵਿਖੇ ਜਾਅਲੀ ਵੋਟਾਂ ਦੇ ਦੋਸ਼ਾਂ ਤੋਂ ਬਾਅਦ ਹੰਗਾਮਾ, ਪੁਲਿਸ ਨੇ ਸਖ਼ਤ ਮਸ਼ੱਕਤ ਨਾਲ ਸਥਿਤੀ ਸੰ... ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਦੌਰਾਨ ਹਲਕੇ ਦੇ ਵੱਖ-ਵੱਖ ਬੂਥਾਂ ਦਾ ਵਿਧਾਇਕ ਭੁੱਲਰ ਨੇ ਕੀਤਾ ਦੌਰਾ
Ad Position 24