15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਰਾਜਾ ਵੜਿੰਗ ਨੇ ਕਿਹਾ ਕਿ ਕਈ ਵੋਟਰਾਂ ਨੂੰ ਵੋਟਾਂ ਨਹੀਂ ਲੱਭ ਰਹੀਆਂ, ਵੋਟਾਂ ਇਧਰ ਉਧਰ ਕਰਨ ਦੇ ਲਾਏ ਦੋਸ਼

ਸ੍ਰੀ ਮੁਕਤਸਰ ਸਾਹਿਬ, 26 ਮਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਪੋਲਿੰਗ ਬੂਥਾਂ ਦਾ ਦੌਰਾ ਕਰਨ ਸਮੇਂ...

Ad Position 21
No active advertisement
ਅਜੀਤ ਡੈਸਕ 26-05-2026

ਸ੍ਰੀ ਮੁਕਤਸਰ ਸਾਹਿਬ, 26 ਮਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਪੋਲਿੰਗ ਬੂਥਾਂ ਦਾ ਦੌਰਾ ਕਰਨ ਸਮੇਂ ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਧਾਨ ਪੰਜਾਬ ਕਾਂਗਰਸ ਨੇ ਦੋਸ਼ ਲਾਏ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਦੇ 210 ਉਮੀਦਵਾਰਾਂ ਦੀਆਂ ਨਾਮਜਦਗੀਆਂ ਰੱਦ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਵਿੱਚ ਨਗਰ ਕੌਂਸਲ ਇਲੈਕਸ਼ਨ ਲੁੱਟਣਾ ਚਾਹੁੰਦੀ ਹੈ। ਬਹੁਤੀਆਂ ਵੋਟਾਂ ਵਾਰਡਾਂ ਵਿੱਚੋਂ ਕੱਟ ਦਿੱਤੀਆਂ ਗਈਆਂ ਤੇ ਕਈ ਇਧਰ ਉਧਰ ਕਰ ਦਿੱਤੀਆਂ ਗਈਆਂ। ਮੇਰੇ ਕੋਲ ਭਗਵਾਨ ਦਾਸ ਵੋਟਰ ਜੋ ਖੜੇ ਹਨ ਉਹ ਵੀ ਸਵੇਰ ਦੇ ਭਟਕ ਰਹੇ ਹਨ ਵੋਟ ਨਹੀਂ ਮਿਲ ਰਹੀ।

ਉਨ੍ਹਾਂ ਕਿਹਾ ਕਿ ਵਿਧਾਇਕ ਕਾਕਾ ਬਰਾੜ ਸਵਾ ਚਾਰ ਸਾਲ ਵਿੱਚ ਕੁਝ ਨਹੀਂ ਕਰ ਸਕਿਆ ਤਾਂ ਕਮੇਟੀ ਬਣਾ ਕੇ ਕੀ ਕਰ ਲਵੇਗਾ। ਮੈਂ ਭਵਿੱਖਬਾਣੀ ਕਰਦਾ ਹਾਂ ਕਿ ਆਮ ਆਦਮੀ ਪਾਰਟੀ ਦੀ ਸ੍ਰੀ ਮੁਕਤਸਰ ਸਾਹਿਬ ਹਲਕੇ ਤੋਂ 2027 ਵਿੱਚ ਉਸਦੀ ਟਿਕਟ ਹੀ ਕੱਟੀ ਜਾ ਰਹੀ ਹੈ। ਉਨ੍ਹਾਂ ਭਾਜਪਾ ਚ ਦੋਸ਼ ਲਾਇਆ ਕਿ ਉਹ ਵਿਰੋਧੀਆਂ ਨੂੰ ਡਰਾਉਣ ਲਈ ਈ.ਡੀ., ਸੀ.ਬੀ.ਆਈ. ਅਤੇ ਇਨਕਮ ਟੈਕਸ ਵਿਭਾਗ ਨੂੰ ਵਰਤ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਫਾਜਿਲਕਾ ਦੇ ਵਾਰਡ ਨੰਬਰ 23 ਦੇ ਵਿਚ ਆਪ ਅਤੇ ਬੀਜੇਪੀ ਦੇ ਉਮੀਦਵਾਰਾਂ ਨੇ ਆਪਸ ਵਿਚ ਪਾਈ ਜੱਫੀ ਅਗਲੀ ਖ਼ਬਰ ਭਾਜਪਾ ਦੇ ਹਲਕਾ ਇੰਚਾਰਜ ਸੰਜੀਵ ਖੰਨਾ ਨੇ ਜ਼ੀਰਕਪੁਰ 'ਚ ਪਾਈ ਵੋਟ
Ad Position 24