15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਮਲੋਟ ਨਗਰ ਕੌਂਸਲ ਚੋਣਾਂ ਦੌਰਾਨ 66.55 ਫ਼ੀਸਦੀ ਹੋਈ ਵੋਟਿੰਗ

ਮਲੋਟ, 26 ਮਈ (ਪਾਟਿਲ) - ਮਲੋਟ ਨਗਰ ਕੌਂਸਲ ਚੋਣਾਂ ਦੌਰਾਨ ਅੱਜ ਭਾਰੀ ਗਰਮੀ ਦੇ ਬਾਵਜੂਦ ਸ਼ਹਿਰੀ ਵੋਟਰਾਂ ਵਿਚ ਵੋਟ ਪਾਉਣ ਲਈ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਪ੍ਰਾਪਤ ਜਾਣਕਾਰੀ ਅਨੁਸਾਰ, ਅੱਜ ਹੋਈਆਂ ਇਨ੍ਹਾਂ...

Ad Position 21
No active advertisement
ਅਜੀਤ ਡੈਸਕ 26-05-2026

 ਮਲੋਟ, 26 ਮਈ (ਪਾਟਿਲ) - ਮਲੋਟ ਨਗਰ ਕੌਂਸਲ ਚੋਣਾਂ ਦੌਰਾਨ ਅੱਜ ਭਾਰੀ ਗਰਮੀ ਦੇ ਬਾਵਜੂਦ ਸ਼ਹਿਰੀ ਵੋਟਰਾਂ ਵਿਚ ਵੋਟ ਪਾਉਣ ਲਈ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਪ੍ਰਾਪਤ ਜਾਣਕਾਰੀ ਅਨੁਸਾਰ, ਅੱਜ ਹੋਈਆਂ ਇਨ੍ਹਾਂ ਚੋਣਾਂ ਵਿਚ ਕੁੱਲ 66.55 ਫ਼ੀਸਦੀ ਵੋਟਿੰਗ ਦਰਜ ਕੀਤੀ ਗਈ ਹੈ।ਦਿਨ ਭਰ ਚੱਲੀ ਤੇਜ਼ ਲੂ ਅਤੇ ਅਤਿ ਦੀ ਗਰਮੀ ਦੇ ਮੌਸਮ ਦੇ ਬਾਵਜੂਦ, ਸ਼ਹਿਰ ਵਾਸੀਆਂ ਨੇ ਹੌਂਸਲਾ ਨਹੀਂ ਹਾਰਿਆ ਅਤੇ ਵਧ-ਚੜ੍ਹ ਕੇ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ। ਸਵੇਰ ਤੋਂ ਹੀ ਵੱਖ-ਵੱਖ ਪੋਲਿੰਗ ਬੂਥਾਂ 'ਤੇ ਲੋਕਾਂ ਦੀਆਂ ਕਤਾਰਾਂ ਦੇਖਣ ਨੂੰ ਮਿਲੀਆਂ। ਪ੍ਰਸ਼ਾਸਨ ਵਲੋਂ ਚੋਣਾਂ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਪੁਖ਼ਤਾ ਇੰਤਜ਼ਾਮ ਕੀਤੇ ਗਏ ਸਨ ਅਤੇ ਵੋਟਿੰਗ ਪ੍ਰਕਿਰਿਆ ਸ਼ਾਂਤੀਪੂਰਵਕ ਮੁਕੰਮਲ ਹੋ ਗਈ।

Ad Position 22
No active advertisement
ਪਿਛਲੀ ਖ਼ਬਰ ਜੋਗਾ ਨਗਰ ਪੰਚਾਇਤ ਚੋਣਾਂ ਚ 85.33 ਫ਼ੀਸਦੀ ਵੋਟ ਹੋਈ ਪੋਲ ਅਗਲੀ ਖ਼ਬਰ ਹੁਸ਼ਿਆਰਪੁਰ ਜ਼ਿਲ੍ਹੇ ਦੀਆਂ 6 ਨਗਰ ਕੌਂਸਲਾਂ 'ਚ 5 ਵਜੇ ਤੱਕ 65.53 ਫ਼ੀਸਦੀ ਪੋਲਿੰਗ
Ad Position 24