15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਜੈਤੋ ਨਗਰ ਕੌਂਸਲ ਚੋਣਾਂ : ਕੋਟਕਪੂਰਾ ਚੌਕ ‘ਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਧਰਨਾ

ਜੈਤੋ, 26 ਮਈ (ਗੁਰਮੀਤਪਾਲ ਰੋੜੀਕਪੂਰਾ) - ਜੈਤੋ ਨਗਰ ਕੌਂਸਲ ਚੋਣਾਂ ਦੌਰਾਨ ਉਸ ਸਮੇਂ ਤਣਾਅਪੂਰਨ ਮਾਹੌਲ ਬਣ ਗਿਆ ਜਦੋਂ ਵਾਰਡ ਨੰਬਰ 5, 15 ਅਤੇ 16 ਵਿਚ ਝਪਟੇ ਅਤੇ ਧੱਕੇਸ਼ਾਹੀ ਦੀਆਂ ਘਟਨਾਵਾਂ ਸਾਹਮਣੇ...

Ad Position 21
No active advertisement
ਅਜੀਤ ਡੈਸਕ 26-05-2026

ਜੈਤੋ, 26 ਮਈ (ਗੁਰਮੀਤਪਾਲ ਰੋੜੀਕਪੂਰਾ) - ਜੈਤੋ ਨਗਰ ਕੌਂਸਲ ਚੋਣਾਂ ਦੌਰਾਨ ਉਸ ਸਮੇਂ ਤਣਾਅਪੂਰਨ ਮਾਹੌਲ ਬਣ ਗਿਆ ਜਦੋਂ ਵਾਰਡ ਨੰਬਰ 5, 15 ਅਤੇ 16 ਵਿਚ ਝਪਟੇ ਅਤੇ ਧੱਕੇਸ਼ਾਹੀ ਦੀਆਂ ਘਟਨਾਵਾਂ ਸਾਹਮਣੇ ਆਈਆਂ। ਜਾਣਕਾਰੀ ਅਨੁਸਾਰ ਚੋਣਾਂ ਦੌਰਾਨ ਦੋ ਧਿਰਾਂ ਵਿਚਾਲੇ ਤਿੱਖੀ ਤਕਰਾਰ ਹੋ ਗਈ ਜੋ ਬਾਅਦ ਵਿਚ ਝੜਪ ਵਿਚ ਤਬਦੀਲ ਹੋ ਗਈ। ਇਸ ਦੌਰਾਨ ਇਕ ਵਿਅਕਤੀ ਦੇ ਸਿਰ ‘ਤੇ ਗੰਭੀਰ ਸੱਟ ਲੱਗਣ ਦੀ ਵੀ ਖ਼ਬਰ ਹੈ, ਜਿਸ ਕਾਰਨ ਇਲਾਕੇ ਵਿਚ ਕੁਝ ਸਮੇਂ ਲਈ ਹੜਕੰਪ ਮਚ ਗਿਆ।
ਘਟਨਾ ਤੋਂ ਬਾਅਦ ਮੌਕੇ ‘ਤੇ ਮੌਜੂਦ ਪੁਲਿਸ ਪ੍ਰਸ਼ਾਸਨ ਨੇ ਤੁਰੰਤ ਦਖ਼ਲ ਦਿੰਦਿਆਂ ਹਾਲਾਤਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ। ਜਖ਼ਮੀ ਵਿਅਕਤੀ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਘਟਨਾ ਤੋਂ ਬਾਅਦ ਵੱਖ-ਵੱਖ ਸਿਆਸੀ ਪਾਰਟੀਆਂ ਦੇ ਵਰਕਰਾਂ ਵਿਚ ਤਣਾਅ ਦਾ ਮਾਹੌਲ ਬਣਿਆ ਰਿਹਾ।ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂਆਂ ਅਤੇ ਵਰਕਰਾਂ ਵਲੋਂ ਜੈਤੋ ਦੇ ਕੋਟਕਪੂਰਾ ਚੌਕ ਵਿਖੇ ਧਰਨਾ ਲਗਾਇਆ ਗਿਆ। ਧਰਨਾਕਾਰੀਆਂ ਨੇ ਪ੍ਰਸ਼ਾਸਨ ਅਤੇ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਚੋਣ ਪ੍ਰਕਿਰਿਆ ਦੌਰਾਨ ਧੱਕੇਸ਼ਾਹੀ ਅਤੇ ਗੜਬੜ ਦੇ ਦੋਸ਼ ਲਗਾਏ। ਅਕਾਲੀ ਆਗੂਆਂ ਨੇ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।ਧਰਨੇ ਦੌਰਾਨ ਕੋਟਕਪੂਰਾ ਚੌਕ ਵਿੱਚ ਕੁਝ ਸਮੇਂ ਲਈ ਆਵਾਜਾਈ ਵੀ ਪ੍ਰਭਾਵਿਤ ਰਹੀ।

Ad Position 22
No active advertisement
ਪਿਛਲੀ ਖ਼ਬਰ ਨਗਰ ਕੋਂਸਲ ਫ਼ਿਰੋਜ਼ਪੁਰ ਦੀਆਂ ਚੋਣਾਂ ਦੌਰਾਨ 5 ਵਜੇ ਤੱਕ 56.71 ਫ਼ੀਸਦੀ ਵੋਟਿੰਗ ਅਗਲੀ ਖ਼ਬਰ ਜੋਗਾ ਨਗਰ ਪੰਚਾਇਤ ਚੋਣਾਂ ਚ 85.33 ਫ਼ੀਸਦੀ ਵੋਟ ਹੋਈ ਪੋਲ
Ad Position 24