14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਨਸ਼ੀਲੇ ਪਦਾਰਥਾਂ ਦੀ ਤਸਕਰੀ ਰੋਕਣ ਲਈ ਐਂਟੀ-ਡਰੋਨ ਸਿਸਟਮ ਪ੍ਰਕਿਰਿਆ 'ਚ -ਸ਼ਾਹ

ਬੀਕਾਨੇਰ (ਰਾਜਸਥਾਨ), 26 ਮਈ (ਪੀ.ਟੀ.ਆਈ.)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਕਿਹਾ ਕਿ ਸਰਕਾਰ ਡਰੋਨਾਂ ਰਾਹੀਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਅਗਲੇ ਛੇ ਮਹੀਨਿਆਂ ਦੇ ਅੰਦਰ ਐਂਟੀ-ਡਰੋਨ ਸਿਸਟਮ ਸਥਾਪਿਤ ਕਰਨ ਦੀ ਪ੍ਰਕਿਰਿਆ 'ਚ ਹੈ | ਹਾਲਾਂਕਿ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਡਰੋਨ ਭਾਰਤੀ ਖੇਤਰ ਦੇ ਅੰਦਰ ਆਉਂਦੇ ਹਨ...

Ad Position 21
No active advertisement
ਅਜੀਤ ਡੈਸਕ 27-05-2026

ਬੀਕਾਨੇਰ (ਰਾਜਸਥਾਨ), 26 ਮਈ (ਪੀ.ਟੀ.ਆਈ.)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਕਿਹਾ ਕਿ ਸਰਕਾਰ ਡਰੋਨਾਂ ਰਾਹੀਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਅਗਲੇ ਛੇ ਮਹੀਨਿਆਂ ਦੇ ਅੰਦਰ ਐਂਟੀ-ਡਰੋਨ ਸਿਸਟਮ ਸਥਾਪਿਤ ਕਰਨ ਦੀ ਪ੍ਰਕਿਰਿਆ 'ਚ ਹੈ | ਹਾਲਾਂਕਿ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਡਰੋਨ ਭਾਰਤੀ ਖੇਤਰ ਦੇ ਅੰਦਰ ਆਉਂਦੇ ਹਨ, ਇਸ ਲਈ ਅਜਿਹੀਆਂ ਖੇਪਾਂ ਦੇ ਪ੍ਰਾਪਤਕਰਤਾਵਾਂ ਦੀ ਪਛਾਣ ਕਰਨ ਅਤੇ ਖਤਰਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਬੇਅਸਰ ਕਰਨ ਲਈ ਸਥਾਨਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨਾਲ ਨੇੜਲਾ ਤਾਲਮੇਲ ਜ਼ਰੂਰੀ ਹੈ | ਉਨ੍ਹਾਂ ਅੱਗੇ ਕਿਹਾ ਕਿ ਵਿਆਪਕ ਸਰਹੱਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਕ ਬਹੁ-ਪੱਧਰੀ ਚਾਰ-ਪੁਆਇੰਟ ਸੁਰੱਖਿਆ ਗਰਿੱਡ, ਜਿਸ ਵਿਚ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.), ਹਥਿਆਰਬੰਦ ਬਲ, ਸਥਾਨਕ ਪ੍ਰਸ਼ਾਸਨ ਅਤੇ ਨਾਗਰਿਕ ਸ਼ਾਮਿਲ ਕਰਨਾ ਜ਼ਰੂਰੀ ਹੈ।

 

Ad Position 22
No active advertisement
ਪਿਛਲੀ ਖ਼ਬਰ ਸਰਕਾਰ ਕੋਲ ਇੰਡੀਆ 'ਚ 2 ਫ਼ੀਸਦੀ ਤੱਕ ਹਿੱਸੇਦਾਰੀ ਵੇਚੇਗੀ-ਓ.ਐਫ.ਐਸ. ਅੱਜ ਖੁੱਲ੍ਹੇਗਾ ਅਗਲੀ ਖ਼ਬਰ ਲਾਲ ਕਿਲ੍ਹਾ ਕਾਰ ਧਮਾਕਾ-ਉਮਰ ਉਨ ਨਬੀ ਨੇ ਵਿਸਫੋਟਕ ਖ਼ਰੀਦਣ ਲਈ ਵਰਤੀ ਸੀ ਨਕਲੀ ਪਛਾਣ
Ad Position 24