14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਡੇਰਾਬੱਸੀ ਵਿੱਚ ਵੋਟਰਾਂ ਨੂੰ ਸ਼ਰਾਬ ਵੰਡਣ ਦੇ ਦੋਸ਼ 'ਚ ਸਾਬਕਾ ਸਰਪੰਚ ਸਮੇਤ 3 ਖ਼ਿਲਾਫ਼ ਮਾਮਲਾ ਦਰਜ

ਡੇਰਾਬੱਸੀ, 27 ਮਈ (ਅਲੀ)- ਨਗਰ ਕੌਂਸਲ ਚੋਣਾਂ ਦੌਰਾਨ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਕਥਿਤ ਤੌਰ 'ਤੇ ਸ਼ਰਾਬ ਅਤੇ ਠੰਢੇ ਪੇਅ ਵੰਡਣ ਦੇ ਮਾਮਲੇ ਵਿਚ ਡੇਰਾਬੱਸੀ ਪੁਲਿਸ ਨੇ ਸਖ਼ਤ....

Ad Position 21
No active advertisement
ਅਜੀਤ ਡੈਸਕ 27-05-2026

 ਡੇਰਾਬੱਸੀ, 27 ਮਈ (ਅਲੀ)- ਨਗਰ ਕੌਂਸਲ ਚੋਣਾਂ ਦੌਰਾਨ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਕਥਿਤ ਤੌਰ 'ਤੇ ਸ਼ਰਾਬ ਅਤੇ ਠੰਢੇ ਪੇਅ ਵੰਡਣ ਦੇ ਮਾਮਲੇ ਵਿਚ ਡੇਰਾਬੱਸੀ ਪੁਲਿਸ ਨੇ ਸਖ਼ਤ ਕਾਰਵਾਈ ਕਰਦਿਆਂ ਇਕ ਸਾਬਕਾ ਸਰਪੰਚ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਘਟਨਾ ਤੋਂ ਬਾਅਦ ਚੋਣੀ ਮਾਹੌਲ ਵਿਚ ਚਰਚਾਵਾਂ ਤੇਜ਼ ਹੋ ਗਈਆਂ ਹਨ।

ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਸੀ ਕਿ ਵਾਰਡ ਨੰਬਰ 16 ਦੀ ਈਸਾਪੁਰ ਕਾਲੋਨੀ ਵਿਚ ਕੁਝ ਵਿਅਕਤੀ ਰੇਹੜੀ 'ਤੇ ਸ਼ਰਾਬ ਅਤੇ ਕੋਲਡ ਡ੍ਰਿੰਕ ਰੱਖ ਕੇ ਘਰ-ਘਰ ਜਾ ਕੇ ਲੋਕਾਂ ਵਿਚ ਵੰਡ ਰਹੇ ਹਨ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮੌਕੇ 'ਤੇ ਜਾਂਚ ਸ਼ੁਰੂ ਕੀਤੀ।

ਜਾਂਚ ਦੌਰਾਨ ਸਾਹਮਣੇ ਆਇਆ ਕਿ ਈਸਾਪੁਰ ਕਾਲੋਨੀ ਦੀ ਗਲੀ ਵਿਚ ਮਕਾਨ ਨੰਬਰ 789 ਨੇੜੇ ਕਥਿਤ ਤੌਰ 'ਤੇ ਵੋਟਰਾਂ ਨੂੰ ਸ਼ਰਾਬ ਅਤੇ ਹੋਰ ਪੇਅ ਪਦਾਰਥ ਵੰਡੇ ਜਾ ਰਹੇ ਸਨ। ਇਸ ਮਾਮਲੇ ਵਿਚ ਪੁਲਿਸ ਨੇ ਈਸਾਪੁਰ ਦੇ ਰਹਿਣ ਵਾਲੇ ਚਰਨਜੀਤ ਸਿੰਘ ਉਰਫ਼ ਬਈਆ, ਹਰਦਿੱਤਾ ਸਿੰਘ ਉਰਫ਼ ਕਾਲਾ ਅਤੇ ਨਰਿੰਦਰ ਸਿੰਘ ਉਰਫ਼ ਰਾਣਾ ਨੂੰ ਨਾਮਜ਼ਦ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਨਰਿੰਦਰ ਸਿੰਘ ਪਹਿਲਾਂ ਸਰਪੰਚ ਵੀ ਰਹਿ ਚੁੱਕਾ ਹੈ।

ਪੁਲਿਸ ਵਲੋਂ ਤਿੰਨਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਗੈਰਕਾਨੂੰਨੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਪਵਿੱਤਰ ਕਾਲੀ ਵੇਈਂ ਵਿਚੋਂ ਮਿਲੀ ਅਣ-ਪਛਾਤੀ ਲਾਸ਼ ਅਗਲੀ ਖ਼ਬਰ ਜਨਤਕ ਬਾਥਰੂਮ ’ਚੋਂ ਮਿਲੀ ਵਿਅਕਤੀ ਲਾਸ਼
Ad Position 24