14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਦਰਦਨਾਕ ਸੜਕੀ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਨੌਂਜਵਾਨਾਂ ਦੀ ਮੌਤ

ਫਰੀਦਕੋਟ, 27 ਮਈ ( ਜਸਵੰਤ ਸਿੰਘ ਪੁਰਬਾ)- ਫਰੀਦਕੋਟ ਦੇ ਪਿੰਡ ਮਹਿਮੂਆਣਾ ਕੋਲ ਅੱਜ ਸਵੇਰੇ ਦਰਦਨਾਕ ਹਾਦਸੇ ਦੌਰਾਨ ਦੋ ਨੌਜਵਾਨ ਮੋਟਰਸਾਈਕਲ ਸਵਾਰਾਂ ਦੀ ਜਾਨ ਚਲੀ ਗਈ। ਮਿਲੀ ਜਾਣਕਾਰੀ ਅਨੁਸਾਰ ਸਵੇਰੇ ਕਰੀਬ 4 ਵਜੇ ਇਕ ਆਈ 20 ਕਾਰ ਵਲੋਂ ਇਕ ਮੋਟਰਸਾਈਕਲ....

Ad Position 21
No active advertisement
ਅਜੀਤ ਡੈਸਕ 27-05-2026

ਫਰੀਦਕੋਟ, 27 ਮਈ ( ਜਸਵੰਤ ਸਿੰਘ ਪੁਰਬਾ)- ਫਰੀਦਕੋਟ ਦੇ ਪਿੰਡ ਮਹਿਮੂਆਣਾ ਕੋਲ ਅੱਜ ਸਵੇਰੇ ਦਰਦਨਾਕ ਹਾਦਸੇ ਦੌਰਾਨ ਦੋ ਨੌਜਵਾਨ ਮੋਟਰਸਾਈਕਲ ਸਵਾਰਾਂ ਦੀ ਜਾਨ ਚਲੀ ਗਈ। ਮਿਲੀ ਜਾਣਕਾਰੀ ਅਨੁਸਾਰ ਸਵੇਰੇ ਕਰੀਬ 4 ਵਜੇ ਇਕ ਆਈ 20 ਕਾਰ ਵਲੋਂ ਇਕ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਗਈ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਟੱਕਰ ਤੋਂ ਬਾਅਦ ਦੋਨਾਂ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੋਨੋਂ ਨੌਜਵਾਨਾਂ ਦੀ ਪਛਾਣ ਗੁਰਪ੍ਰੀਤ ਸਿੰਘ ਅਤੇ ਜਸ਼ਨਪ੍ਰੀਤ ਸਿੰਘ, ਜੋ ਕਿ ਮਹਿਜ਼ 19 ਸਾਲ ਦੇ ਸਨ,ਵਜੋਂ ਹੋਈ। ਦੋਵੇਂ ਪਿੰਡ ਮਹਿਮੂਆਣਾ ਦੇ ਹੀ ਰਹਿਣ ਵਾਲੇ ਸਨ। ਦੋਨੋ ਨੌਂਜਵਾਨ ਪੱਲੇਦਾਰੀ ਦਾ ਕੰਮ ਕਰਦੇ ਸਨ ਤੇ ਸਵੇਰੇ ਆਪਣੇ ਕੰਮ ਲਈ ਫਰੀਦਕੋਟ ਆ ਰਹੇ ਸਨ ਤਾਂ ਇਹ ਹਾਦਸਾ ਵਾਪਰ ਗਿਆ। ਫਿਲਹਾਲ ਪੁਲਿਸ ਵਲੋਂ ਦੋਨੋਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਮੈਡੀਕਲ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ ਗਿਆ ਹੈ, ਜਿਥੇ ਉਨ੍ਹਾਂ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਪੁਲਿਸ ਵਲੋਂ ਕਾਰ ਨੂੰ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।ਇਸ ਦਰਮਿਆਨ ਕਾਰ ਚਾਲਕ ਫਰਾਰ ਦੱਸਿਆ ਜਾ ਰਿਹਾ ਹੈ।

 

Ad Position 22
No active advertisement
ਪਿਛਲੀ ਖ਼ਬਰ ਸੁਵਿਧਾ ਕੇਂਦਰ ਮੁਲਾਜ਼ਮਾਂ ਵਲੋਂ ਅਣ-ਮਿੱਥੇ ਸਮੇਂ ਲਈ ਧਰਨਾ ਸ਼ੁਰੂ ਅਗਲੀ ਖ਼ਬਰ ਚੋਣ ਕਮਿਸ਼ਨ ਨੇ ਆਪਣੇ ਅਧਿਕਾਰ ਅਧੀਨ ਕਰਵਾਇਆ ਐਸ.ਆਈ.ਆਰ. - ਸੁਪਰੀਮ ਕੋਰਟ
Ad Position 24