14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਸੁਵਿਧਾ ਕੇਂਦਰ ਮੁਲਾਜ਼ਮਾਂ ਵਲੋਂ ਅਣ-ਮਿੱਥੇ ਸਮੇਂ ਲਈ ਧਰਨਾ ਸ਼ੁਰੂ

ਬਠਿੰਡਾ, 27 ਮਈ (ਅੰਮਿ੍ਤਪਾਲ ਸਿੰਘ ਵਲਾਣ)- ਅੱਜ ਜ਼ਿਲ੍ਹੇ ਭਰ ਦੇ ਸੁਵਿਧਾ ਕੇਂਦਰਾਂ ਵਿਚ ਕੰਮ ਕਰ ਰਹੇ ਮੁਲਾਜ਼ਮਾਂ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਬੰਧਕੀ....

Ad Position 21
No active advertisement
ਅਜੀਤ ਡੈਸਕ 27-05-2026

ਬਠਿੰਡਾ, 27 ਮਈ (ਅੰਮਿ੍ਤਪਾਲ ਸਿੰਘ ਵਲਾਣ)- ਅੱਜ ਜ਼ਿਲ੍ਹੇ ਭਰ ਦੇ ਸੁਵਿਧਾ ਕੇਂਦਰਾਂ ਵਿਚ ਕੰਮ ਕਰ ਰਹੇ ਮੁਲਾਜ਼ਮਾਂ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਣ-ਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਗਿਆ। ਮੁਲਾਜ਼ਮਾਂ ਨੇ ਦੱਸਿਆ ਕਿ ਉਹ ਪਿਛਲੇ ਕਰੀਬ 10-10 ਸਾਲਾਂ ਤੋਂ ਲੋਕਾਂ ਨੂੰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾ ਰਹੇ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਸਿਰਫ਼ 10 ਹਜ਼ਾਰ ਰੁਪਏ ਤਨਖਾਹ ਦਿੱਤੀ ਜਾ ਰਹੀ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਤਨਖਾਹ ਵੀ ਸਮੇਂ ਸਿਰ ਨਹੀਂ ਮਿਲਦੀ, ਜਿਸ ਕਾਰਨ ਘਰ ਦਾ ਗੁਜ਼ਾਰਾ ਚਲਾਉਣਾ ਮੁਸ਼ਕਲ ਹੋ ਗਿਆ ਹੈ। ਧਰਨੇ ਦੌਰਾਨ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਮੰਗ ਕੀਤੀ ਕਿ ਉਨ੍ਹਾਂ ਦੀ ਤਨਖਾਹ ਵਿੱਚ ਵਾਧਾ ਕੀਤਾ ਜਾਵੇ ਅਤੇ ਤਨਖਾਹ ਸਮੇਂ ਸਿਰ ਜਾਰੀ ਹੋਵੇ।

Ad Position 22
No active advertisement
ਪਿਛਲੀ ਖ਼ਬਰ ਭਾਰਤੀ ਜਨਤਾ ਪਾਰਟੀ ਨੇ ਲੋਕਤੰਤਰ ਦੇ ਸਿਧਾਂਤਾ ਨੂੰ ਟੰਗਿਆ ਛਿੱਕੇ- ਅਮਨ ਅਰੋੜਾ ਅਗਲੀ ਖ਼ਬਰ ਦਰਦਨਾਕ ਸੜਕੀ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਨੌਂਜਵਾਨਾਂ ਦੀ ਮੌਤ
Ad Position 24