14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਕੇਵਲ ਸਿੰਘ ਢਿੱਲੋਂ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਨਿਯੁਕਤ

ਚੰਡੀਗੜ੍ਹ, 28 ਮਈ - ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਸ. ਕੇਵਲ ਸਿੰਘ ਢਿੱਲੋਂ ਨੂੰ ਭਾਰਤੀ ਜਨਤਾ ਪਾਰਟੀ ਪੰਜਾਬ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਤੁਰੰਤ ਪ੍ਰਭਾਵ ਨਾਲ...

Ad Position 21
No active advertisement
ਅਜੀਤ ਡੈਸਕ 28-05-2026

ਚੰਡੀਗੜ੍ਹ, 28 ਮਈ - ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਸ. ਕੇਵਲ ਸਿੰਘ ਢਿੱਲੋਂ ਨੂੰ ਭਾਰਤੀ ਜਨਤਾ ਪਾਰਟੀ ਪੰਜਾਬ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਤੋਂ ਇਲਾਵਾ ਨਿਤਿਨ ਨਬੀਨ ਨੇ ਡਾ. ਅਰਚਨਾ ਗੁਪਤਾ ਨੂੰ ਹਰਿਆਣਾ ਭਾਜਪਾ ਦੀ ਨਵੀਂ ਪ੍ਰਧਾਨ ਨਿਯੁਕਤ ਕੀਤਾ ਹੈ ਜਦਕਿ ਹਰਸ਼ ਮਲਹੋਤਰਾ ਨੂੰ ਦਿੱਲੀ ਭਾਜਪਾ ਅਤੇ ਅਭਿਸ਼ੇਕ ਦੇਬਰਾਏ ਨੂੰ ਤ੍ਰਿਪੁਰਾ ਭਾਜਪਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੀਆਂ ।
ਕੇਵਲ ਸਿੰਘ ਢਿੱਲੋਂ ਪੰਜਾਬ ਭਾਜਪਾ ਵਿਚ ਸੁਨੀਲ ਜਾਖੜ ਦੀ ਜਗ੍ਹਾ ਲੈਣਗੇ। ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ ਕਾਫੀ ਅਹਿਮ ਮੰਨੀ ਜਾ ਰਹੀ ਹੈ।ਦੱਸ ਦਈਏ ਕਿ ਮੌਜੂਦਾ ਪ੍ਰਧਾਨ ਸੁਨੀਲ ਜਾਖੜ ਦਾ ਤਿੰਨ ਸਾਲ ਦਾ ਕਾਰਜਕਾਲ ਜੁਲਾਈ ਵਿਚ ਖ਼ਤਮ ਹੋ ਰਿਹਾ ਹੈ। ਸੂਤਰਾਂ ਦੀ ਮੰਨੀਏ ਤਾਂ ਜਾਖੜ 2027 ਦੀਆਂ ਚੋਣਾਂ ਲਈ ਪ੍ਰਚਾਰ ਦੀ ਅਗਵਾਈ ਕਰਨ ਵਿਚ ਅਹਿਮ ਭੂਮਿਕਾ ਨਿਭਾਉਣਾ ਜਾਰੀ ਰੱਖਣਗੇ।

Ad Position 22
No active advertisement
ਪਿਛਲੀ ਖ਼ਬਰ ਸਰੂਪ ਸਿੰਗਲਾ 'ਹਮਲੇ ਦੇ ਵਿਰੋਧ 'ਚ ਭਾਜਪਾ ਅਤੇ ਸਮਾਜਿਕ ਸੰਸਥਾਵਾਂ ਵਲੋ ਧਰਨਾ ਦੇ ਕੇ ਨਾਅਰੇਬਾਜ਼ੀ ਅਗਲੀ ਖ਼ਬਰ ਐਸ.ਆਈ.ਟੀ. ਦੀ ਟੀਮ ਐਸ. ਜੀ. ਪੀ. ਸੀ. ਦੇ ਚੰਡੀਗੜ੍ਹ ਦਫ਼ਤਰ ਵਿਚ ਪੁੱਜੀ
Ad Position 24