14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਸ਼ਾਰਟ ਸਰਕਟ ਕਾਰਨ ਬਿਜਲੀ ਦੀ ਦੁਕਾਨ ‘ਚ ਲੱਗੀ ਭਿਆਨਕ ਅੱਗ

ਜ਼ੀਰਕਪੁਰ 28 ਮਈ (ਅਲੀ)- ਜ਼ੀਰਕਪੁਰ ਦੇ ਨਿਊ ਡਿਫੈਂਸ ਕਲੋਨੀ ਇਲਾਕੇ ਵਿਚ ਅੱਜ ਦੁਪਹਿਰ ਇਕ...

Ad Position 21
No active advertisement
ਅਜੀਤ ਡੈਸਕ 28-05-2026

ਜ਼ੀਰਕਪੁਰ 28 ਮਈ (ਅਲੀ)- ਜ਼ੀਰਕਪੁਰ ਦੇ ਨਿਊ ਡਿਫੈਂਸ ਕਲੋਨੀ ਇਲਾਕੇ ਵਿਚ ਅੱਜ ਦੁਪਹਿਰ ਇਕ ਬਿਜਲੀ ਦੀ ਦੁਕਾਨ ਵਿਚ ਅਚਾਨਕ ਅੱਗ ਲੱਗਣ ਕਾਰਨ ਹੜਕੰਪ ਮਚ ਗਿਆ। ਅੱਗ ਇੰਨੀ ਭਿਆਨਕ ਸੀ ਕਿ ਕੁੱਝ ਹੀ ਸਮੇਂ ਵਿਚ ਦੁਕਾਨ ਅੰਦਰ ਪਿਆ ਬਿਜਲੀ ਦਾ ਕੀਮਤੀ ਸਮਾਨ ਸੜ ਕੇ ਸੁਆਹ ਹੋ ਗਿਆ।

ਜਾਣਕਾਰੀ ਮੁਤਾਬਕ ਅੱਗ ਲੱਗਣ ਦਾ ਮੁੱਖ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਅੱਗ ਕਾਰਨ ਦੁਕਾਨ ਵਿਚ ਪਿਆ ਕਰੀਬ 15 ਤੋਂ 20 ਲੱਖ ਰੁਪਏ ਦਾ ਬਿਜਲੀ ਦਾ ਸਮਾਨ ਨਸ਼ਟ ਹੋ ਗਿਆ। ਘਟਨਾ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ।

ਅੱਗ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਫਾਇਰ ਕਰਮਚਾਰੀਆਂ ਵਲੋਂ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ, ਜਿਸ ਨਾਲ ਵੱਡਾ ਹਾਦਸਾ ਹੋਣ ਤੋਂ ਬਚਾਅ ਹੋ ਗਿਆ। ਫਿਲਹਾਲ ਇਸ ਘਟਨਾ ਵਿਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਮਿਲੀ। ਪੁਲਿਸ ਅਤੇ ਸੰਬੰਧਿਤ ਵਿਭਾਗ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਪੈਟਰੋਲ ਡੀਜ਼ਲ ਦੀਆਂ ਵਧੀਆਂ ਕੀਮਤਾ ਦੇ ਰੋਸ ਵਜੋਂ ਕਾਂਗਰਸ ਪਾਰਟੀ ਨੇ ਗੱਡਿਆਂ ਤੇ ਸਾਇਕਲਾਂ ਦੀ ਸਵਾਰੀ ਕਰਕੇ ਜਤਾਇਆ ਰੋਸ ਅਗਲੀ ਖ਼ਬਰ ਸੀ.ਐੱਚ.ਸੀ. ਸੈਂਟਰ ਵਿਚ ਸਥਿਤ ਲੈਬੋਰਟਰੀ ਨੂੰ ਲੱਗੀ ਭਿਆਨਕ ਅੱਗ
Ad Position 24