13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਇੰਗਲੈਂਡ 'ਚ ਮਹਿਲਾ ਦੀ ਹੱਤਿਆ ਦੇ ਦੋਸ਼ 'ਚ ਭਾਰਤੀ ਨੂੰ 29 ਸਾਲ ਦੀ ਕੈਦ

ਲੰਡਨ, 28 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇੰਗਲੈਂਡ ਦੇ ਵੈਸਟ ਮਿਡਲੈਂਡਜ਼ ਇਲਾਕੇ 'ਚ ਇੱਕ ਮਹਿਲਾ ਦਾ ਗਲਾ ਘੁੱਟ ਕੇ ਹੱਤਿਆ ਕਰਨ ਤੇ ਉਸਦੀ ਲਾਸ਼ ਨੂੰ ਸੜਕ ਕਿਨਾਰੇ ਸੁੱਟਣ ਦੇ ਦੋਸ਼ੀ ਭਾਰਤੀ ਮੂਲ ਦੇ ਇਕ ਡਰਾਈਵਰ ਤਨਵੀਰ ਸਿੰਘ ਨੂੰ 29 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ | ਪਿਛਲੇ ਸਾਲ ਅਗਸਤ ਮਹੀਨੇ 'ਚ ਸਮੈਦਿਕ ਇਲਾਕੇ 'ਚ ਇੱਕ ਮਹਿਲਾ ਦੀ ਲਾਸ਼...

Ad Position 21
No active advertisement
ਅਜੀਤ ਡੈਸਕ 29-05-2026

ਲੰਡਨ, 28 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇੰਗਲੈਂਡ ਦੇ ਵੈਸਟ ਮਿਡਲੈਂਡਜ਼ ਇਲਾਕੇ 'ਚ ਇੱਕ ਮਹਿਲਾ ਦਾ ਗਲਾ ਘੁੱਟ ਕੇ ਹੱਤਿਆ ਕਰਨ ਤੇ ਉਸਦੀ ਲਾਸ਼ ਨੂੰ ਸੜਕ ਕਿਨਾਰੇ ਸੁੱਟਣ ਦੇ ਦੋਸ਼ੀ ਭਾਰਤੀ ਮੂਲ ਦੇ ਇਕ ਡਰਾਈਵਰ ਤਨਵੀਰ ਸਿੰਘ ਨੂੰ 29 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ | ਪਿਛਲੇ ਸਾਲ ਅਗਸਤ ਮਹੀਨੇ 'ਚ ਸਮੈਦਿਕ ਇਲਾਕੇ 'ਚ ਇੱਕ ਮਹਿਲਾ ਦੀ ਲਾਸ਼ ਮਿਲੀ ਸੀ | 32 ਸਾਲਾ ਤਨਵੀਰ ਸਿੰਘ 'ਤੇ 41 ਸਾਲਾ ਸ਼ਾਰਾ ਮਿਲਰ ਦੇ ਹੱਤਿਆ ਦਾ ਦੋਸ਼ ਸੀ | ਪੁਲਿਸ ਜਾਂਚ 'ਚ ਇਹ ਵੀ ਸਾਹਮਣੇ ਆਇਆ ਕਿ ਤਨਵੀਰ ਨੇ ਫੋਰੈਂਸਿਕ ਸਬੂਤ ਨਸ਼ਟ ਕਰਨ ਦੇ ਮਕਸਦ ਨਾਲ ਪੀੜਤ ਦੀ ਲਾਸ਼ 'ਤੇ ਕੋਈ ਤਰਲ ਪਦਾਰਥ (ਕੈਮੀਕਲ) ਵੀ ਪਾਇਆ ਸੀ | ਸੀ.ਸੀ.ਟੀ.ਵੀ. ਫੁੱਟੇਜ਼ ਦੀ ਮਦਦ ਨਾਲ ਪੁਲਿਸ ਦੋਸ਼ੀ ਤੱਕ ਪਹੁੰਚੀ ਤੇ ਹੁਣ 2 ਹਫ਼ਤੇ ਤੱਕ ਚੱਲੇ ਮੁਕੱਦਮੇ ਤੋਂ ਬਾਅਦ ਤਨਵੀਰ ਨੂੰ 29 ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਰਾਜਾ ਰਣਧੀਰ ਸਿੰਘ ਦਾ ਹਰਿਦੁਆਰ ਵਿਖੇ ਅੰਤਿਮ ਸੰਸਕਾਰ ਅਗਲੀ ਖ਼ਬਰ ਜਲੰਧਰ ਦੇ ਕਮਲਜੀਤ ਨੇ ਇਟਲੀ 'ਚ ਲੋਨੀਗੋ ਸ਼ਹਿਰ ਤੋਂ ਨਗਰ ਪਾਲਿਕਾ ਚੋਣ ਜਿੱਤੀ
Ad Position 24