13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਮਲੋਟ ਚੋਣ ਨਤੀਜੇ: ਪ੍ਰਸ਼ਾਸਨ ਵਲੋਂ ਗਿਣਤੀ ਲਈ ਪੁਖ਼ਤਾ ਪ੍ਰਬੰਧ

ਮਲੋਟ, 29 ਮਈ (ਪਾਟਿਲ)- ਮਲੋਟ ਨਗਰ ਕੌਂਸਲ ਚੋਣਾਂ ਦੀ ਪ੍ਰਕਿਰਿਆ ਦੇ ਅਗਲੇ ਪੜਾਅ ਤਹਿਤ...

Ad Position 21
No active advertisement
ਅਜੀਤ ਡੈਸਕ 29-05-2026

ਮਲੋਟ, 29 ਮਈ (ਪਾਟਿਲ)- ਮਲੋਟ ਨਗਰ ਕੌਂਸਲ ਚੋਣਾਂ ਦੀ ਪ੍ਰਕਿਰਿਆ ਦੇ ਅਗਲੇ ਪੜਾਅ ਤਹਿਤ ਅੱਜ ਸੀ.ਆਰ.ਸੀ. ਬਿਲਡਿੰਗ ਮਲੋਟ ਵਿਖੇ ਵੋਟਾਂ ਦੀ ਗਿਣਤੀ ਕਰਵਾਈ ਜਾ ਰਹੀ ਹੈ। ਇਸ ਗਿਣਤੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੋਲਿੰਗ ਸਟਾਫ਼ ਸਵੇਰੇ 6 ਵਜੇ ਦੇ ਕਰੀਬ ਹੀ ਨਿਰਧਾਰਿਤ ਸਥਾਨ 'ਤੇ ਪਹੁੰਚਣਾ ਸ਼ੁਰੂ ਹੋ ਗਿਆ ਹੈ। ਪ੍ਰਸ਼ਾਸਨ ਵਲੋਂ ਕਿਸੇ ਵੀ ਐਮਰਜੈਂਸੀ ਜਾਂ ਲੋੜ ਨੂੰ ਮੁੱਖ ਰੱਖਦਿਆਂ ਰਿਜ਼ਰਵ ਸਟਾਫ਼ ਦੀ ਡਿਊਟੀ ਵੀ ਲਗਾਈ ਗਈ ਹੈ, ਤਾਂ ਜੋ ਲੋੜ ਪੈਣ 'ਤੇ ਉਨ੍ਹਾਂ ਨੂੰ ਤੁਰੰਤ ਵਰਤਿਆ ਜਾ ਸਕੇ।ਐਸ.ਡੀ.ਐਮ. ਮਲੋਟ ਪੰਕਜ ਕੁਮਾਰ ਦੀ ਅਗਵਾਈ ਹੇਠ ਪ੍ਰਸ਼ਾਸਨ ਵਲੋਂ ਗਿਣਤੀ ਦੀ ਪ੍ਰਕਿਰਿਆ ਲਈ ਸੁਚੱਜੇ ਅਤੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਕਾਊਂਟਿੰਗ ਸਟਾਫ਼ ਦੇ ਨਾਲ-ਨਾਲ ਵੱਖ-ਵੱਖ ਪਾਰਟੀਆਂ ਅਤੇ ਉਮੀਦਵਾਰਾਂ ਦੇ ਕਾਊਂਟਿੰਗ ਏਜੰਟਾਂ ਦੇ ਬੈਠਣ ਲਈ ਵੀ ਢੁਕਵਾਂ ਇੰਤਜ਼ਾਮ ਕੀਤਾ ਗਿਆ ਹੈ।

ਵਰਨਣਯੋਗ ਹੈ ਕਿ ਨਗਰਪਾਲਿਕਾ ਮਲੋਟ ਦੀਆਂ ਇਨ੍ਹਾਂ ਚੋਣਾਂ ਵਿਚ ਇਸ ਵਾਰ ਕੁੱਲ 136 ਉਮੀਦਵਾਰਾਂ ਨੇ ਚੋਣ ਲੜੀ ਸੀ, ਜਿਨ੍ਹਾਂ ਦੇ ਨਤੀਜੇ ਇਸ ਵੇਲੇ ਚੋਣ ਬਕਸਿਆਂ /ਬੈਲਟ ਬਾਕਸ ਵਿਚ ਬੰਦ ਹਨ। ਮਲੋਟ ਸ਼ਹਿਰ ਦੀਆਂ ਕੁੱਲ 58,600 ਤੋਂ ਵੱਧ ਵੋਟਾਂ ਹਨ, ਜਿਨ੍ਹਾਂ ਵਿੱਚ 31,022 ਮਰਦ, 27,572 ਔਰਤਾਂ ਅਤੇ 6 ਹੋਰ ਵੋਟਾਂ ਸ਼ਾਮਲ ਹਨ। ਇਨ੍ਹਾਂ ਚੋਣਾਂ ਦੌਰਾਨ ਕਰੀਬ 66 ਫ਼ੀਸਦੀ ਮਤਦਾਨ ਹੋਇਆ ਸੀ, ਜਿਨ੍ਹਾਂ ਦੀ ਗਿਣਤੀ ਅੱਜ 29 ਮਈ ਨੂੰ ਸਵੇਰੇ 8 ਵਜੇ ਤੋਂ ਸ਼ੁਰੂ ਹੋ ਜਾਵੇਗੀ ਅਤੇ ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਅੱਜ ਕੁਝ ਹੀ ਘੰਟਿਆਂ ਵਿੱਚ ਸਾਹਮਣੇ ਆ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਅਜਨਾਲਾ ਵਿਖੇ ਗਿਣਤੀ ਕੇਂਦਰ ਦੇ ਬਾਹਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਅਗਲੀ ਖ਼ਬਰ ਨਗਰ ਨਿਗਮ ਚੋਣਾਂ ਬਟਾਲਾ ਵਿਖੇ ਵੋਟਾਂ ਦੀ ਗਿਣਤੀ ਸ਼ੁਰੂ, ਵੱਡੀ ਗਿਣਤੀ ਵਿਚ ਸਮਰਥਕ ਪਹੁੰਚੇ
Ad Position 24