13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਅਜਨਾਲਾ ਵਿਖੇ ਗਿਣਤੀ ਕੇਂਦਰ ਦੇ ਬਾਹਰ ਸੁਰੱਖਿਆ ਦੇ ਪੁਖਤਾ ਪ੍ਰਬੰਧ

ਅਜਨਾਲਾ, 29 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਨਗਰ ਕੌਂਸਲ ਰਮਦਾਸ ਦੀਆਂ ਚੋਣਾਂ ਦੀ ਵੋਟਾਂ ਦੀ ਗਿਣਤੀ ਨੂੰ ਲੈ ਕੇ...

Ad Position 21
No active advertisement
ਅਜੀਤ ਡੈਸਕ 29-05-2026

ਅਜਨਾਲਾ, 29 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਨਗਰ ਕੌਂਸਲ ਰਮਦਾਸ ਦੀਆਂ ਚੋਣਾਂ ਦੀ ਵੋਟਾਂ ਦੀ ਗਿਣਤੀ ਨੂੰ ਲੈ ਕੇ ਸਰਕਾਰੀ ਕਾਲਜ ਅਜਨਾਲਾ ਵਿਖੇ ਬਣਾਏ ਗਏ ਗਿਣਤੀ ਕੇਂਦਰ ਦੇ ਬਾਹਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪੁਲਿਸ ਪ੍ਰਸ਼ਾਸਨ ਵੱਲੋਂ ਗਿਣਤੀ ਕੇਂਦਰ ਦੇ ਆਲੇ-ਦੁਆਲੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ ਤਾਂ ਜੋ ਕਿਸੇ ਵੀ ਘਟਨਾ ਤੋਂ ਬਚਿਆ ਜਾ ਸਕੇ।
ਗਿਣਤੀ ਕੇਂਦਰ ਦੇ ਬਾਹਰ ਪੁਲਿਸ ਵੱਲੋਂ ਨਾਕਾਬੰਦੀ ਕਰਕੇ ਹਰ ਆਉਣ-ਜਾਣ ਵਾਲੇ ਵਿਅਕਤੀ ਦੀ ਚੈਕਿੰਗ ਕੀਤੀ ਜਾ ਰਹੀ ਹੈ। ਕੇਵਲ ਅਧਿਕਾਰਤ ਕਰਮਚਾਰੀਆਂ, ਉਮੀਦਵਾਰਾਂ ਅਤੇ ਉਨ੍ਹਾਂ ਦੇ ਏਜੰਟਾਂ ਨੂੰ ਹੀ ਪਾਸ ਦੇ ਆਧਾਰ ’ਤੇ ਅੰਦਰ ਜਾਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ।

ਪ੍ਰਸ਼ਾਸਨਿਕ ਅਧਿਕਾਰੀਆਂ ਨੇ ਦੱਸਿਆ ਕਿ ਗਿਣਤੀ ਦੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਅਮਨ-ਅਮਾਨ ਨਾਲ ਨੇਪਰੇ ਚੜ੍ਹਾਉਣ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ। ਗਿਣਤੀ ਕੇਂਦਰ ਦੇ ਬਾਹਰ ਅਤੇ ਅੰਦਰ ਸੀਸੀਟੀਵੀ ਕੈਮਰਿਆਂ ਰਾਹੀਂ ਨਿਗਰਾਨੀ ਵੀ ਕੀਤੀ ਜਾ ਰਹੀ ਹੈ।

ਉੱਧਰ, ਨਤੀਜਿਆਂ ਨੂੰ ਲੈ ਕੇ ਉਮੀਦਵਾਰਾਂ ਅਤੇ ਸਮਰਥਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਸੁਲਤਾਨਪੁਰ ਲੋਧੀ ਵਿਖੇ ਨਗਰ ਕੌਂਸਲ ਚੋਣਾਂ ਦੇ ਵੋਟਾਂ ਦੀ ਗਿਣਤੀ ਸ਼ੁਰੂ ਅਗਲੀ ਖ਼ਬਰ ਮਲੋਟ ਚੋਣ ਨਤੀਜੇ: ਪ੍ਰਸ਼ਾਸਨ ਵਲੋਂ ਗਿਣਤੀ ਲਈ ਪੁਖ਼ਤਾ ਪ੍ਰਬੰਧ
Ad Position 24