13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਸੁਲਤਾਨਪੁਰ ਲੋਧੀ ਵਿਖੇ ਨਗਰ ਕੌਂਸਲ ਚੋਣਾਂ ਦੇ ਵੋਟਾਂ ਦੀ ਗਿਣਤੀ ਸ਼ੁਰੂ

ਸੁਲਤਾਨਪੁਰ ਲੋਧੀ, 29 ਮਈ (ਲਾਡੀ, ਹੈਪੀ)- ਸੁਲਤਾਨਪੁਰ ਲੋਧੀ ਵਿਖੇ ਨਗਰ ਕੌਂਸਲ...

Ad Position 21
No active advertisement
ਅਜੀਤ ਡੈਸਕ 29-05-2026

ਸੁਲਤਾਨਪੁਰ ਲੋਧੀ, 29 ਮਈ (ਲਾਡੀ, ਹੈਪੀ)- ਸੁਲਤਾਨਪੁਰ ਲੋਧੀ ਵਿਖੇ ਨਗਰ ਕੌਂਸਲ ਚੋਣਾਂ ਦੇ ਵੋਟਾਂ ਦੀ ਗਿਣਤੀ ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸ਼ੁਰੂ ਹੋ ਗਈ। ਗਿਣਤੀ ਕੇਂਦਰਾਂ ਦੇ ਬਾਹਰ ਪੁਲਿਸ ਪ੍ਰਸ਼ਾਸਨ ਵੱਲੋਂ ਚੌਕਸੀ ਵਧਾਈ ਗਈ ਹੈ ਅਤੇ ਕਿਸੇ ਵੀ ਅਣਚਾਹੀ ਘਟਨਾ ਤੋਂ ਬਚਣ ਲਈ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।

ਵੋਟਾਂ ਦੀ ਗਿਣਤੀ ਸਵੇਰੇ ਤੋਂ ਹੀ ਸ਼ੁਰੂ ਹੋਈ ਜਿਸ ਦੌਰਾਨ ਵੱਖ-ਵੱਖ ਵਾਰਡਾਂ ਦੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਗਿਣਤੀ ਕੇਂਦਰਾਂ ਦੇ ਬਾਹਰ ਸਮਰਥਕ ਆਪਣੇ-ਆਪਣੇ ਉਮੀਦਵਾਰਾਂ ਦੀ ਜਿੱਤ ਦੇ ਦਾਅਵੇ ਕਰਦੇ ਨਜ਼ਰ ਆਏ।

ਚੋਣ ਅਧਿਕਾਰੀਆਂ ਨੇ ਦੱਸਿਆ ਕਿ ਗਿਣਤੀ ਦਾ ਕੰਮ ਪੂਰੀ ਪਾਰਦਰਸ਼ਤਾ ਨਾਲ ਕਰਵਾਇਆ ਜਾ ਰਿਹਾ ਹੈ ਅਤੇ ਹਰ ਰਾਊਂਡ ਦੀ ਜਾਣਕਾਰੀ ਸਮੇਂ-ਸਮੇਂ ’ਤੇ ਜਾਰੀ ਕੀਤੀ ਜਾਵੇਗੀ। ਨਤੀਜਿਆਂ ਨੂੰ ਲੈ ਕੇ ਸ਼ਹਿਰ ਵਿੱਚ ਚਰਚਾਵਾਂ ਦਾ ਮਾਹੌਲ ਬਣਿਆ ਹੋਇਆ ਹੈ।

Ad Position 22
No active advertisement
ਪਿਛਲੀ ਖ਼ਬਰ ਮਾਈ ਭਾਗੋ ਸਰਕਾਰੀ ਬਹੁਤ ਤਕਨੀਕੀ ਕਾਲਜ ਲੜਕੀਆਂ ਅੰਮ੍ਰਿਤਸਰ ਵਿਖੇ ਵੋਟਾਂ ਦੀ ਗਿਣਤੀ ਹੋਈ ਸ਼ੁਰੂ ਅਗਲੀ ਖ਼ਬਰ ਅਜਨਾਲਾ ਵਿਖੇ ਗਿਣਤੀ ਕੇਂਦਰ ਦੇ ਬਾਹਰ ਸੁਰੱਖਿਆ ਦੇ ਪੁਖਤਾ ਪ੍ਰਬੰਧ
Ad Position 24