ਪੱਟੀ , 29 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ )- ਨਗਰ ਕੌਂਸਲ ਪੱਟੀ ਦੀਆਂ ਹੋਈਆਂ ਚੋਣਾਂ ਦੀ ਵੋਟਾਂ ਦੀ ਗਿਣਤੀ ਦਾ ਕੰਮ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੈਂਡਰੀ ਸਕੂਲ ਕੈਰੋ ਵਿਖੇ ਸ਼ੁਰੂ ਹੋ ਗਿਆ ਹੈ। ਗਿਣਤੀ ਪ੍ਰਕਿਰਿਆ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਸਾਰੀ ਕਾਰਵਾਈ ਸ਼ਾਂਤੀਪੂਰਵਕ ਅਤੇ ਪਾਰਦਰਸ਼ੀ ਢੰਗ ਨਾਲ ਸੰਪੰਨ ਹੋ ਸਕੇ।
ਗਿਣਤੀ ਕੇਂਦਰ ਦੇ ਅੰਦਰ ਚੋਣ ਅਧਿਕਾਰੀ ਅਤੇ ਹੋਰ ਸਟਾਫ਼ ਆਪਣੀਆਂ ਡਿਊਟੀਆਂ ਨਿਭਾ ਰਹੇ ਹਨ, ਜਦਕਿ ਬਾਹਰ ਪੁਲਿਸ ਪ੍ਰਸ਼ਾਸਨ ਵੱਲੋਂ ਭਾਰੀ ਸੁਰੱਖਿਆ ਬਲ ਤਾਇਨਾਤ ਕੀਤਾ ਗਿਆ ਹੈ। ਕੇਂਦਰ ਦੇ ਆਲੇ-ਦੁਆਲੇ ਆਉਣ-ਜਾਣ ਵਾਲੇ ਲੋਕਾਂ ‘ਤੇ ਵੀ ਨਿਗਰਾਨੀ ਰੱਖੀ ਜਾ ਰਹੀ ਹੈ।
ਇਸ ਦੌਰਾਨ ਚੋਣ ਮੈਦਾਨ ਵਿੱਚ ਰਹੇ ਉਮੀਦਵਾਰਾਂ ਅਤੇ ਉਹਨਾਂ ਦੇ ਨੁਮਾਇੰਦਿਆਂ ਲਈ ਵੱਖਰੇ ਕਮਰੇ ਦੀ ਵੀ ਵਿਵਸਥਾ ਕੀਤੀ ਗਈ ਹੈ, ਜਿੱਥੇ ਉਹ ਗਿਣਤੀ ਸਬੰਧੀ ਜਾਣਕਾਰੀ ਪ੍ਰਾਪਤ ਕਰ ਰਹੇ ਹਨ। ਪ੍ਰਸ਼ਾਸਨਿਕ ਅਧਿਕਾਰੀਆਂ ਅਨੁਸਾਰ ਗਿਣਤੀ ਦਾ ਕੰਮ ਪੂਰੀ ਪਾਰਦਰਸ਼ਤਾ ਨਾਲ ਕਰਵਾਇਆ ਜਾ ਰਿਹਾ ਹੈ ਅਤੇ ਨਤੀਜੇ ਆਉਣ ਉਪਰੰਤ ਅਧਿਕਾਰਿਕ ਐਲਾਨ ਕੀਤਾ ਜਾਵੇਗਾ।