ਸੁਲਤਾਨਵਿੰਡ, 29 ਮਈ (ਗੁਰਨਾਮ ਸਿੰਘ ਬੁੱਟਰ)- ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ਨੇੜੇ ਇੱਕ ਤੇਜ ਰਫਤਾਰ ਗੱਡੀ ਵਲੋ ਸਾਈਕਲ ਸਵਾਰ ਨੂੰ ਕੁਚਲ ਦਿੱਤਾ ਜਿਸ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮੌਕੇ ਪੁਲਿਸ ਥਾਣਾ ਸੁਲਤਾਨਵਿੰਡ ਦੇ ਏ ਐਸ ਆਈ ਅਵਤਾਰ ਸਿੰਘ ਵੱਲੋ ਮੌਕੇ ਤੇ ਪਹੁੰਚ ਕੇ ਇਲਾਕੇ ਵਿੱਚ ਲੱਗੇ ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਤਾ ਜੋ ਗੱਡੀ ਦਾ ਪਤਾ ਲੱਗ ਸਕੇ ਏ ਐਸ ਆਈ ਅਵਤਾਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਓਮ ਪ੍ਰਕਾਸ਼ ਪੁੱਤਰ ਬਨਾਰਸੀਦਾਸ ਵਾਸੀ ਢਪਈ ਅੰਮ੍ਰਿਤਸਰ ਵਜੋ ਹੋਈ ਹੈ ਉਨ੍ਹਾ ਦੱਸਿਆ ਕਿ ਮ੍ਰਿਤਕ ਓਮ ਪ੍ਰਕਾਸ਼ ਦੇ ਲੜਕੇ ਰਾਕੇਸ਼ ਕੁਮਾਰ ਦੇ ਬਿਆਨਾ ਦੇ ਅਧਾਰ ਤੇ ਗੱਡੀ ਚਾਲਕ ਦੇ ਖਿਲਾਫ ਪੁਲਿਸ ਥਾਣਾ ਸੁਲਤਾਨਵਿੰਡ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।
ਤਾਜ਼ਾ ਖ਼ਬਰਾਂ
Free
ਸੁਲਤਾਨਵਿੰਡ ਵਿਖੇ ਗੱਡੀ ਨੇ ਕੁਚਲਿਆ ਸਾਈਕਲ ਸਵਾਰ, ਹੋਈ ਮੌਤ
ਸੁਲਤਾਨਵਿੰਡ, 29 ਮਈ (ਗੁਰਨਾਮ ਸਿੰਘ ਬੁੱਟਰ)- ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ਨੇੜੇ ਇੱਕ ਤੇਜ ਰਫਤਾਰ ਗੱਡੀ ਵਲੋ...
ਅਜੀਤ ਡੈਸਕ
29-05-2026