ਪੱਟੀ, 29 ਮਈ (ਕੁਲਵਿੰਦਰ ਪਾਲ ਸਿੰਘ ਕਾਲੇਕੇ ਅਵਤਾਰ ਸਿੰਘ ਖਹਿਰਾ)- ਨਗਰ ਕੌਂਸਲ ਪੱਟੀ ਦੀਆਂ ਚੋਣਾਂ ਦੀ ਗਿਣਤੀ ਸ਼੍ਰੀ ਗੁਰੂ ਗੋਬਿੰਦ ਸਿੰਘ ਸਰਕਾਰੀ ਸੀਨੀਅਰ ਸੈਕੈਂਡਰੀ ਸਮਾਰਟ ਸਕੂਲ ਕੈਰੋਂ ਵਿਖੇ ਸ਼ੁਰੂ ਹੋ ਗਈ ਹੈ। ਪੱਟੀ ਦੀਆਂ 19 ਵਾਰਡਾਂ ਦੇ 38 ਬੂਠਾਂ ਦੀ ਗਿਣਤੀ ਐਸਡੀਐਮ ਪੱਟੀ ਅਮਨਦੀਪ ਸਿੰਘ ਦੀ ਅਗਵਾਈ ਵਿੱਚ ਸ਼ੁਰੂ ਹੋ ਚੁੱਕੀ ਹੈ। ਵੋਟਾਂ ਦੀ ਗਿਣਤੀ ਜੋ ਕਿ 5 ਪੜਾਅ ਵਿੱਚ ਕੀਤੀ ਜਾਵੇ।
ਨਗਰ ਕੌਂਸਲ ਪੱਟੀ ਦੀਆਂ ਚੋਣਾਂ ਮੌਕੇ ਪਈਆਂ ਵੋਟਾਂ ਦੀ ਗਿਣਤੀ ਜੋ ਸ਼੍ਰੀ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਕੈਰੋਂ ਵਿਖੇ ਗਿਣਤੀ ਹੋ ਰਹੀ ਹੈ। ਗਿਣਤੀ ਲਈ ਬਣਾਏ ਗਏ ਕਾਊਂਟਿੰਗ ਸੈਂਟਰ ਵਿੱਚ ਵੋਟਾਂ ਦੀ ਗਿਣਤੀ ਕਾਉਂਟਿੰਗ ਅਮਲਾ ਵਲੋਂ ਕੀਤੀ ਜਾ ਰਹੀ ਹੈ। ਜਾਣਕਾਰੀ ਦਿੰਦੇ ਹੋਏ ਆਰ ਓ ਕਮ ਐਸਡੀਐਮ ਪੱਟੀ ਅਮਨਦੀਪ ਸਿੰਘਮੈਂ ਦੱਸਿਆ ਕਿ ਇੱਕ ਰਾਊਂਡ ਦੀ ਗਿਣਤੀ ਮੁਕੰਮਲ ਹੋ ਚੁੱਕੀ ਹੈ। ਤੇ ਦੂਸਰੇ ਰਾਊਂਡ ਦੀ ਗਿਣਤੀ ਸ਼ੁਰੂ ਹੋ ਗਈ ਹੈ। ਇਸ ਤੋਂ ਬਾਅਦ ਰਿਜ਼ਲਟ ਅਪਲੋਡ ਕਰਕੇ ਇਸ ਸਬੰਧੀ ਪੂਰੀ ਜਾਣਕਾਰੀ ਦਿੱਤੀ ਜਾਵੇਗੀ।