13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਪੱਟੀ ਨਗਰ ਕੌਂਸਲ ਚੋਣਾਂ: ਵਾਰਡ ਨੰਬਰ 6 ਤੋਂ ਆਪ ਉਮੀਦਵਾਰ ਰਾਜਨਪ੍ਰੀਤ ਸਿੰਘ ਜੇਤੂ

ਪੱਟੀ, 29 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ ) - ਨਗਰ ਕੌਂਸਲ ਪੱਟੀ ਦੀਆਂ ਹੋਈਆਂ...

Ad Position 21
No active advertisement
ਅਜੀਤ ਡੈਸਕ 29-05-2026

ਪੱਟੀ, 29 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ) - ਨਗਰ ਕੌਂਸਲ ਪੱਟੀ ਦੀਆਂ ਹੋਈਆਂ ਚੋਣਾਂ ਦੀ ਗਿਣਤੀ ਦੌਰਾਨ ਵਾਰਡ ਨੰਬਰ 6 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਾਜਨਪ੍ਰੀਤ ਸਿੰਘ ਨੇ ਆਪਣੇ ਵਿਰੋਧੀ ਕਾਂਗਰਸ ਅਤੇ ਕੈਰੋ ਪਰਿਵਾਰ ਦੇ ਉਮੀਦਵਾਰਾਂ ਨੂੰ ਪਿੱਛੇ ਛੱਡਦੇ ਹੋਏ ਜਿੱਤ ਦਰਜ ਕੀਤੀ। ਨਤੀਜਾ ਐਲਾਨੇ ਜਾਣ ਉਪਰੰਤ ਆਪ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਵਰਕਰਾਂ ਵੱਲੋਂ ਨਾਅਰੇਬਾਜ਼ੀ ਕਰਦੇ ਹੋਏ ਜਿੱਤ ਦਾ ਜਸ਼ਨ ਮਨਾਇਆ ਗਿਆ।

ਜਿੱਤ ਤੋਂ ਬਾਅਦ ਗੱਲਬਾਤ ਕਰਦਿਆਂ ਰਾਜਨਪ੍ਰੀਤ ਸਿੰਘ ਨੇ ਵਾਰਡ ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਨੇ ਵਿਕਾਸ ਅਤੇ ਇਮਾਨਦਾਰ ਰਾਜਨੀਤੀ ਦੇ ਹੱਕ ਵਿੱਚ ਫੈਸਲਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਾਰਡ ਦੇ ਵਿਕਾਸ ਲਈ ਪਹਿਲ ਦੇ ਆਧਾਰ ‘ਤੇ ਕੰਮ ਕਰਵਾਏ ਜਾਣਗੇ ਅਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾਣਗੇ।

Ad Position 22
No active advertisement
ਪਿਛਲੀ ਖ਼ਬਰ ਰਈਆ ਨਗਰ ਪੰਚਾਇਤ ਦੀਆਂ ਹੋਈਆਂ ਚੋਣਾਂ ਦੌਰਾਨ 5 ਵਿੱਚੋਂ 3 ਤੇ ਆਪ ਤੇ 2 ਤੇ ਕਾਂਗਰਸ ਜੇਤੂ ਅਗਲੀ ਖ਼ਬਰ ਮਲੋਟ ਨਗਰ ਕੌਂਸਲ ਚੋਣਾਂ: ਤਿੰਨ ਹੋਰ ਵਾਰਡਾਂ ਦੇ ਰੁਝਾਨ ਸਾਹਮਣੇ, ਆਪ ਅਤੇ ਕਾਂਗਰਸ ਨੇ ਦਰਜ ਕੀਤੀਆਂ ਜਿੱਤਾਂ
Ad Position 24