ਪੱਟੀ, 29 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ )-ਨਗਰ ਕੌਂਸਲ ਪੱਟੀ ਦੀਆਂ ਚੋਣਾਂ ਲਈ ਹੋ ਰਹੀ ਵੋਟਾਂ ਦੀ ਗਿਣਤੀ ਦੌਰਾਨ ਸ਼ੁਰੂਆਤੀ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਵਾਰਡ ਨੰਬਰ 1 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਕੁਲਵਿੰਦਰ ਕੌਰ ਨੇ ਜਿੱਤ ਦਰਜ ਕੀਤੀ ਹੈ।
ਉੱਥੇ ਹੀ ਵਾਰਡ ਨੰਬਰ 3 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਅਮਨਦੀਪ ਕੌਰ ਨੇ ਆਪਣੇ ਵਿਰੋਧੀਆਂ ਨੂੰ ਹਰਾਕੇ ਜਿੱਤ ਹਾਸਲ ਕੀਤੀ ਹੈ। ਚੋਣ ਨਤੀਜਿਆਂ ਨੂੰ ਲੈ ਕੇ ਸਮਰਥਕਾਂ ਵਿੱਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ ਅਤੇ ਜੇਤੂ ਉਮੀਦਵਾਰਾਂ ਦੇ ਹੱਕ ਵਿੱਚ ਨਾਅਰੇਬਾਜ਼ੀ ਵੀ ਕੀਤੀ ਜਾ ਰਹੀ ਹੈ।
ਗਿਣਤੀ ਦਾ ਕੰਮ ਹਾਲੇ ਜਾਰੀ ਹੈ ਅਤੇ ਬਾਕੀ ਵਾਰਡਾਂ ਦੇ ਨਤੀਜੇ ਆਉਣੇ ਬਾਕੀ ਹਨ।