13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਡੇਰਾਬੱਸੀ ਵਿਚ ਵਾਰਡ ਨੰਬਰ 6 ਤੋਂ ਕਾਂਗਰਸ ਦੇ ਮਨੀਸ਼ ਸੈਣੀ 265 ਵੋਟਾਂ ਨਾਲ ਜੇਤੂ

ਡੇਰਾਬੱਸੀ, 29 ਮਈ- ਡੇਰਾਬੱਸੀ ਨਗਰ ਕੌਂਸਲ ਚੋਣਾਂ ਦੇ ਵਾਰਡ ਨੰਬਰ 6 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ...

Ad Position 21
No active advertisement
ਅਜੀਤ ਡੈਸਕ 29-05-2026

ਡੇਰਾਬੱਸੀ, 29 ਮਈ- ਡੇਰਾਬੱਸੀ ਨਗਰ ਕੌਂਸਲ ਚੋਣਾਂ ਦੇ ਵਾਰਡ ਨੰਬਰ 6 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਨੀਸ਼ ਸੈਣੀ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਮਨੀਸ਼ ਸੈਣੀ ਨੇ ਆਪਣੇ ਨਜ਼ਦੀਕੀ ਵਿਰੋਧੀ ਨੂੰ 265 ਵੋਟਾਂ ਦੇ ਫਰਕ ਨਾਲ ਹਰਾਕੇ ਵਾਰਡ 'ਤੇ ਕਬਜ਼ਾ ਕੀਤਾ।

ਨਤੀਜਾ ਐਲਾਨ ਹੁੰਦਿਆਂ ਹੀ ਕਾਂਗਰਸ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਜੇਤੂ ਉਮੀਦਵਾਰ ਦੇ ਸਮਰਥਕਾਂ ਨੇ ਮਿਠਾਈਆਂ ਵੰਡ ਕੇ ਅਤੇ ਨਾਅਰੇਬਾਜ਼ੀ ਕਰਕੇ ਜਿੱਤ ਦਾ ਜਸ਼ਨ ਮਨਾਇਆ।

ਮਨੀਸ਼ ਸੈਣੀ ਨੇ ਜਿੱਤ ਤੋਂ ਬਾਅਦ ਵਾਰਡ ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਣ ਲਈ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਵਾਰਡ ਦੇ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਪਹਿਲ ਦਿੱਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਸਮਾਣਾ 'ਚ 2 ਸੀਟਾਂ ਭਾਜਪਾ ਜਿੱਤੀ ਅਗਲੀ ਖ਼ਬਰ ਪੱਟੀ ਨਗਰ ਕੌਂਸਲ ਚੋਣਾਂ : ਆਪ ਅਤੇ ਕਾਂਗਰਸ ਦੇ ਉਮੀਦਵਾਰਾਂ ਦੀਆਂ ਸ਼ੁਰੂਆਤੀ ਜਿੱਤਾਂ
Ad Position 24