13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਸ਼੍ਰੀ ਅਨੰਦਪੁਰ ਸਾਹਿਬ ਨਗਰ ਕੌਂਸਲ ਚੋਣਾਂ ਦੌਰਾਨ ਆਮ ਆਦਮੀ ਪਾਰਟੀ 11 ਸੀਟਾਂ ਤੇ ਜਿੱਤੀ

ਸ਼੍ਰੀ ਅਨੰਦਪੁਰ ਸਾਹਿਬ, 29 ਮਈ (ਜੇਐਸ ਨਿੱਕੂਵਾਲ, ਕਰਨੈਲ ਸਿੰਘ)- ਸ਼੍ਰੀ ਅਨੰਦਪੁਰ ਸਾਹਿਬ ਨਗਰ ਕੌਂਸਲ ਚੋਣਾਂ ਦੌਰਾਨ...

Ad Position 21
No active advertisement
ਅਜੀਤ ਡੈਸਕ 29-05-2026

ਸ਼੍ਰੀ ਅਨੰਦਪੁਰ ਸਾਹਿਬ, 29 ਮਈ (ਜੇਐਸ ਨਿੱਕੂਵਾਲ, ਕਰਨੈਲ ਸਿੰਘ)- ਸ਼੍ਰੀ ਅਨੰਦਪੁਰ ਸਾਹਿਬ ਨਗਰ ਕੌਂਸਲ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ 13 ਵਿੱਚੋਂ 11 ਸੀਟਾਂ ਤੇ ਚੋਣ ਜਿੱਤ ਕੇ ਇੱਕ ਤਰਫਾ ਜਿੱਤ ਹਾਸਿਲ ਕੀਤੀ ਹੈ। ਦੱਸਣ ਯੋਗ ਹੈ ਕਿ 13 ਕੌਂਸਲਰਾਂ ਵਾਲੀ ਨਗਰ ਕੌਂਸਲ ਵਿੱਚ 12 ਸੀਟਾਂ ਤੇ ਚੋਣ ਹੋਈ ਸੀ ਜਦੋਂ ਕਿ ਇੱਕ ਸੀਟ ਤੇ ਆਮ ਆਦਮੀ ਪਾਰਟੀ ਦੇ ਕਮਲਜੀਤ ਸਿੰਘ ਸ਼ਬਲੀ ਪਹਿਲਾਂ ਹੀ ਸਰਬ ਸੰਮਤੀ ਨਾਲ ਜੇਤੂ ਰਹੇ ਸੀ।ਇਸ ਤੋਂ ਇਲਾਵਾ 2 ਅਜ਼ਾਦ ਉਮੀਦਵਾਰ ਜੇਤੂ ਰਹੇ ਹਨ ।ਸਹਾਇਕ ਰਿਟਰਨਿੰਗ ਅਫਸਰ ਤਹਿਸੀਲਦਾਰ ਸੰਦੀਪ ਕੁਮਾਰ ਵੱਲੋਂ ਜਾਰੀ ਕੀਤੇ ਗਏ ਨਤੀਜਿਆਂ ਵਿੱਚ ਵਾਰਡ ਨੰਬਰ ਇੱਕ ਤੋਂ ਆਮ ਆਦਮੀ ਪਾਰਟੀ ਦੀ ਅਮਨਦੀਪ ਕੌਰ, ਵਾਰਡ ਨੰਬਰ ਦੋ ਤੋਂ ਹਰਜੀਤ ਸਿੰਘ ਜੀਤਾ , ਵਾਰਡ ਨੰਬਰ ਤਿੰਨ ਤੋਂ ਕੁਲਵੰਤ ਕੌਰ, ਵਾਰਡ ਨੰਬਰ ਚਾਰ ਤੋਂ ਕਮਲਜੀਤ ਸਿੰਘ, ਵਾਰਡ ਨੰਬਰ ਪੰਜ ਤੋਂ ਹਰਪਾਲ ਕੌਰ, ਵਾਰਡ ਨੰਬਰ ਛੇ ਤੋਂ ਇੰਦਰਜੀਤ ਸਿੰਘ ਅਰੋੜਾ, ਵਾਰਡ ਨੰਬਰ ਸੱਤ ਤੋਂ ਆਜ਼ਾਦ ਉਮੀਦਵਾਰ ਕੁਲਵਿੰਦਰ ਕੌਰ, ਵਾਰਡ ਨੰਬਰ ਅੱਠ ਤੋਂ ਆਮ ਆਦਮੀ ਪਾਰਟੀ ਦੇ ਸੁਨੀਲ ਕੁਮਾਰ, ਵਾਰਡ ਨੰਬਰ ਨੌ ਤੋਂ ਆਮ ਆਦਮੀ ਪਾਰਟੀ ਦੀ ਜਸਬੀਰ ਕੌਰ ਗਰਚਾ, ਵਾਰਡ ਨੰਬਰ 10 ਤੋਂ ਆਜ਼ਾਦ ਉਮੀਦਵਾਰ ਸੁਖਦੇਵ ਸਿੰਘ ਬੀਟੀ ਸਿੱਧੂ, ਵਾਰਡ ਨੰਬਰ 11 ਤੋਂ ਦੀਪਕ ਆਂਗਰਾ, ਵਾਰਡ ਨੰਬਰ 12 ਤੋਂ ਆਮ ਆਦਮੀ ਪਾਰਟੀ ਦੇ ਜਤਿਨ ਕੌਸ਼ਲ ਅਤੇ ਵਾਰਡ ਨੰਬਰ 13 ਤੋਂ ਆਮ ਆਦਮੀ ਪਾਰਟੀ ਦੀ ਅਰਸ਼ ਵਰਿੰਦਰ ਕੌਰ ਚੋਣ ਜਿੱਤੀ ਹੈ।

ਸਹਾਇਕ ਰਿਟਰਨਿੰਗ ਅਫਸਰ ਤਹਿਸੀਲਦਾਰ ਸੰਦੀਪ ਕੁਮਾਰ ਅਤੇ ਨਾਇਬ ਤਹਿਸੀਲਦਾਰ ਜਸਵਿੰਦਰ ਕੌਰ ਨੇ ਸ਼੍ਰੀ ਅਨੰਦਪੁਰ ਸਾਹਿਬ ਵਾਸੀਆਂ ਦਾ ਧੰਨਵਾਦ ਕੀਤਾ ਹੈ। ਤਾਂ ਜੋ ਚੋਣਾਂ ਅਤੇ ਗਿਣਤੀਆਂ ਅਮਨ ਅਮਾਨ ਨਾਲ ਸਮਾਪਤ ਹੋਈ ਹੈ।। ਇੱਥੇ ਇਹ ਵੀ ਦੱਸ ਦਈਏ ਕਿ ਨਗਰ ਕੌਂਸਲ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ, ਉਨਾਂ ਦੀ ਧਰਮ ਪਤਨੀ ਕੁਲਵੰਤ ਕੌਰ, ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਸਿੰਘ ਅਰੋੜਾ ਅਤੇ ਦੀਪਕ ਆਂਗਰਾ ਸਮੇਤ ਵੱਡੀ ਗਿਣਤੀ ਸ਼ਖਸ਼ੀਅਤਾਂ ਨੇ ਜਿੱਤ ਹਾਸਿਲ ਕੀਤੀ ਹੈ। ਜੋ ਕਿ ਸੱਤਾਧਾਰੀ ਧਿਰ ਨਾਲ ਸੰਬੰਧਿਤ ਸਨ।

Ad Position 22
No active advertisement
ਪਿਛਲੀ ਖ਼ਬਰ ਬੀਜੇਪੀ ਦੇ ਯੂਥ ਆਗੂ ਯਾਦਵਿੰਦਰ ਸਿੰਘ ਯਾਦੂ ਜਾਦੂ ਜਿੱਤੇ ਨਗਰ ਕੌਂਸਲ ਚੋਣ ਅਗਲੀ ਖ਼ਬਰ ਬਠਿੰਡਾ ਨਗਰ ਨਿਗਮ ਚੋਣਾਂ ਵਿੱਚ ਕਾਂਗਰਸ ਦੇ ਉਮੀਦਵਾਰ ਕੰਵਲਜੀਤ ਭੰਗੂ ਦੀ ਵੱਡੀ ਜਿੱਤ
Ad Position 24