ਡੇਰਾਬੱਸੀ, 29 ਮਈ (ਅਲੀ): ਡੇਰਾਬੱਸੀ ਨਗਰ ਕੌਂਸਲ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਵੱਖ-ਵੱਖ ਵਾਰਡਾਂ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਉਮੀਦਵਾਰਾਂ ਨੇ ਜਿੱਤ ਦਰਜ ਕੀਤੀ ਹੈ। ਵਾਰਡ ਨੰਬਰ 1 ਤੋਂ ਆਮ ਆਦਮੀ ਪਾਰਟੀ ਦੇ ਦਵਿੰਦਰ ਸੈਣੀ ਨੇ ਆਪਣੇ ਵਿਰੋਧੀ ਨੂੰ 154 ਵੋਟਾਂ ਦੇ ਫਰਕ ਨਾਲ ਹਰਾਕੇ ਜਿੱਤ ਹਾਸਲ ਕੀਤੀ। ਵਾਰਡ ਨੰਬਰ 4 ਤੋਂ ਕਾਂਗਰਸ ਦੇ ਬੰਟੀ ਰਾਣਾ ਨੇ 84 ਵੋਟਾਂ ਦੇ ਫਰਕ ਨਾਲ ਜਿੱਤ ਦਰਜ ਕਰਵਾਈ। ਵਾਰਡ ਨੰਬਰ 6 ਤੋਂ ਕਾਂਗਰਸ ਦੇ ਮਨੀਸ਼ ਐਡਵੋਕੇਟ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 265 ਵੋਟਾਂ ਨਾਲ ਜਿੱਤ ਆਪਣੇ ਨਾਮ ਕੀਤੀ। ਇਸੇ ਤਰ੍ਹਾਂ ਵਾਰਡ ਨੰਬਰ 8 ਤੋਂ ਆਮ ਆਦਮੀ ਪਾਰਟੀ ਦੇ ਅਜੇ ਕੁਮਾਰ ਨੇ 248 ਵੋਟਾਂ ਦੇ ਫਰਕ ਨਾਲ ਜਿੱਤ ਹਾਸਲ ਕੀਤੀ। ਨਤੀਜਿਆਂ ਦੇ ਐਲਾਨ ਤੋਂ ਬਾਅਦ ਜੇਤੂ ਉਮੀਦਵਾਰਾਂ ਦੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਵਰਕਰਾਂ ਨੇ ਮਿਠਾਈਆਂ ਵੰਡ ਕੇ ਜਸ਼ਨ ਮਨਾਇਆ। ਡੇਰਾਬੱਸੀ ਦੇ ਹੋਰ ਵਾਰਡਾਂ ਦੇ ਨਤੀਜਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
ਤਾਜ਼ਾ ਖ਼ਬਰਾਂ
Free
ਡੇਰਾਬੱਸੀ ਨਗਰ ਕੌਂਸਲ ਚੋਣ ਨਤੀਜੇ: ਆਪ ਤੇ ਕਾਂਗਰਸ ਨੇ ਮਾਰੀ ਬਾਜ਼ੀ
ਡੇਰਾਬੱਸੀ, 29 ਮਈ (ਅਲੀ): ਡੇਰਾਬੱਸੀ ਨਗਰ ਕੌਂਸਲ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਵੱਖ-ਵੱਖ ਵਾਰਡਾਂ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਉਮੀਦਵਾਰਾਂ ਨੇ ਜਿੱਤ ਦਰਜ ਕੀਤੀ ਹੈ। ਵਾਰਡ ਨੰਬਰ 1 ਤੋਂ ਆਮ ਆਦਮੀ ਪਾਰਟੀ ਦੇ ਦਵਿੰਦਰ ਸੈਣੀ ਨੇ ਆਪਣੇ ਵਿਰੋਧੀ ਨੂੰ 154 ਵੋਟਾਂ ਦੇ ਫਰਕ ਨਾਲ ਹਰਾਕੇ ਜਿੱਤ ਹਾਸਲ ਕੀਤੀ। ਵਾਰਡ ਨੰਬਰ 4 ਤੋਂ ਕਾਂਗਰਸ ਦੇ ਬੰਟੀ ਰਾਣਾ ਨੇ 84 ਵੋਟਾਂ ਦੇ ਫਰਕ ਨਾਲ ਜਿੱਤ ਦਰਜ ਕਰਵਾਈ। ਵਾਰਡ...
ਅਜੀਤ ਡੈਸਕ
29-05-2026