12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਮਲੋਟ ਨਗਰ ਕੌਂਸਲ ਚੋਣਾਂ: ਪਹਿਲੇ ਰਾਊਂਡ 'ਚ ਹੈਰਾਨੀਜਨਕ ਨਤੀਜੇ, ਅਕਾਲੀ ਦਲ 6 ਸੀਟਾਂ ਨਾਲ ਅੱਗੇ, 'ਆਪ' ਤੇ ਕਾਂਗਰਸ ਨੂੰ 4-4 ਸੀਟਾਂ

ਮਲੋਟ, 29 ਮਈ (ਪਾਟਿਲ)-ਮਲੋਟ ਨਗਰ ਕੌਂਸਲ ਦੀਆਂ ਚੋਣਾਂ ਦੇ ਪਹਿਲੇ ਰਾਊਂਡ ਦੇ ਨਤੀਜਿਆਂ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਸ਼ਹਿਰ ਦੇ ਕੁੱਲ 27 ਵਾਰਡਾਂ ਵਿੱਚੋਂ ਪਹਿਲੇ ਗੇੜ ਦੌਰਾਨ 14 ਵਾਰਡਾਂ ਦੇ ਨਤੀਜੇ ਘੋਸ਼ਿਤ ਕੀਤੇ ਜਾ ਚੁੱਕੇ ਹਨ। ਇਨ੍ਹਾਂ ਨਤੀਜਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 6 ਸੀਟਾਂ 'ਤੇ ਕਬਜ਼ਾ ਕਰ ਲਿਆ ਹੈ, ਜਦਕਿ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਅਤੇ ਮੁੱਖ ਵਿਰੋਧੀ ਧਿਰ ਕਾਂਗਰਸ ਕ੍ਰਮਵਾਰ 4-4 ਸੀਟਾਂ ਜਿੱਤਣ ਵਿੱਚ ਕਾਮਯਾਬ ਰਹੀਆਂ ਹਨ। ਅਕਾਲੀ ਦਲ ਦੇ ਇਸ ਬਿਹਤਰ ਪ੍ਰਦਰਸ਼ਨ 'ਤੇ ਖੁਸ਼ੀ ਜ਼ਾਹਰ ਕਰਦਿਆਂ ਹਲਕੇ ਦੇ ਸਾਬਕਾ ਵਿਧਾਇਕ ...

Ad Position 21
No active advertisement
ਅਜੀਤ ਡੈਸਕ 29-05-2026

ਮਲੋਟ, 29 ਮਈ (ਪਾਟਿਲ)-ਮਲੋਟ ਨਗਰ ਕੌਂਸਲ ਦੀਆਂ ਚੋਣਾਂ ਦੇ ਪਹਿਲੇ ਰਾਊਂਡ ਦੇ ਨਤੀਜਿਆਂ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਸ਼ਹਿਰ ਦੇ ਕੁੱਲ 27 ਵਾਰਡਾਂ ਵਿੱਚੋਂ ਪਹਿਲੇ ਗੇੜ ਦੌਰਾਨ 14 ਵਾਰਡਾਂ ਦੇ ਨਤੀਜੇ ਘੋਸ਼ਿਤ ਕੀਤੇ ਜਾ ਚੁੱਕੇ ਹਨ। ਇਨ੍ਹਾਂ ਨਤੀਜਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 6 ਸੀਟਾਂ 'ਤੇ ਕਬਜ਼ਾ ਕਰ ਲਿਆ ਹੈ, ਜਦਕਿ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਅਤੇ ਮੁੱਖ ਵਿਰੋਧੀ ਧਿਰ ਕਾਂਗਰਸ ਕ੍ਰਮਵਾਰ 4-4 ਸੀਟਾਂ ਜਿੱਤਣ ਵਿੱਚ ਕਾਮਯਾਬ ਰਹੀਆਂ ਹਨ।
ਅਕਾਲੀ ਦਲ ਦੇ ਇਸ ਬਿਹਤਰ ਪ੍ਰਦਰਸ਼ਨ 'ਤੇ ਖੁਸ਼ੀ ਜ਼ਾਹਰ ਕਰਦਿਆਂ ਹਲਕੇ ਦੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਨੇ ਮਲੋਟ ਦੇ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਨੇ ਪਾਰਟੀ ਦੀਆਂ ਨੀਤੀਆਂ 'ਤੇ ਭਰੋਸਾ ਜਤਾਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਅਗਲੇ ਰਾਊਂਡ ਦੇ ਉਮੀਦਵਾਰਾਂ ਨੂੰ ਵੀ ਜਿੱਤ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪਹਿਲੇ ਰਾਊਂਡ ਵਿੱਚ 6 ਸੀਟਾਂ 'ਤੇ ਮਿਲੀ ਵੱਡੀ ਜਿੱਤ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਖੇਮੇ ਅਤੇ ਸਮਰਥਕਾਂ ਵਿੱਚ ਭਾਰੀ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਸਮਰਥਕਾਂ ਵੱਲੋਂ ਜੇਤੂ ਉਮੀਦਵਾਰਾਂ ਦਾ ਮੂੰਹ ਮਿੱਠਾ ਕਰਵਾ ਕੇ ਅਤੇ ਨਾਅਰੇਬਾਜ਼ੀ ਕਰਕੇ ਜਸ਼ਨ ਮਨਾਏ ਜਾ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਚੋਣਾਂ : ਵਾਰਡ ਨੰਬਰ 20 ਤੋਂ ਨਰਪਿੰਦਰ ਸਿੰਘ ਰਵੀ ਜਲਾਲ ਦੀ ਜਿੱਤ ਅਗਲੀ ਖ਼ਬਰ ਫਾਜ਼ਿਲਕਾ ਦੇ ਵਾਰਡ ਨੰਬਰ 3 ਤੋਂ ਆਪ ਦੇ ਸੁਨੀਲ ਕੁਮਾਰ ਮੈਨੀ ਰਹੇ ਜੇਤੂ
Ad Position 24