ਸੰਗਰੂਰ, 29 ਮਈ (ਧੀਰਜ ਪਸੋਰੀਆ )- ਜ਼ਿਲ੍ਹਾ ਸੰਗਰੂਰ ਵਿੱਚ ਧੂਰੀ, ਸਨਾਮ, ਲੌਂਗੋਵਾਲ ਅਤੇ ਭਵਾਨੀਗੜ੍ਹ ਨਗਰ ਕੌਂਸਲਾਂ ਦੀਆਂ ਚੋਣਾਂ ਦੇ ਆ ਰਹੇ ਨਤੀਜਿਆਂ ਤੋਂ ਆਮ ਆਦਮੀ ਪਾਰਟੀ ਦੇ ਆਗੂ ਬਾਗੋ ਬਾਗ ਹਨ! ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਨੇ "ਅਜੀਤ" ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਲੇ ਵਿੱਚ ਚਾਰੇ ਥਾਵਾਂ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਸ਼ਾਨਦਾਰ ਜਿੱਤਾਂ ਪ੍ਰਾਪਤ ਕੀਤੀਆਂ ਹਨ।
ਚਾਰੇ ਥਾਵਾਂ ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਹੋਇਆਂ ਈਲਵਾਲ ਨੇ ਕਿਹਾ ਕਿ ਸੂਝਵਾਨ ਵੋਟਰਾਂ ਨੇ ਇੱਕ ਵਾਰ ਫਿਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਚੱਲ ਰਹੀ ਆਮ ਆਦਮੀ ਪਾਰਟੀ ਸਰਕਾਰ ਦੀਆਂ ਨੀਤੀਆਂ ਤੇ ਮੋਹਰ ਲਗਾ ਦਿੱਤੀ ਹੈ! ਉਹਨਾਂ ਦਾਅਵਾ ਕੀਤਾ ਕਿ ਚਾਰੇ ਨਗਰ ਕੌਂਸਲਾਂ ਵਿੱਚ ਆਮ ਆਦਮੀ ਪਾਰਟੀ ਦੇ ਪ੍ਰਧਾਨ ਚੁਣੇ ਜਾਣਗੇ।