ਕਾਂਗਰਸ ਅਤੇ ਕੈਰੋਂ ਪਰਿਵਾਰ ਦੇ ਉਮੀਦਵਾਰਾਂ ਨੂੰ ਹਰਾਇਆ, ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ
ਪੱਟੀ, 29 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)-ਨਗਰ ਕੌਂਸਲ ਪੱਟੀ ਦੀਆਂ ਹੋਈਆਂ ਚੋਣਾਂ ਦੌਰਾਨ ਵਾਰਡ ਨੰਬਰ 15 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਹਰਮੀਤ ਕੌਰ ਨੇ ਆਪਣੇ ਵਿਰੋਧੀ ਕਾਂਗਰਸ ਅਤੇ ਕੈਰੋਂ ਪਰਿਵਾਰ ਦੇ ਸਮਰਥਿਤ ਉਮੀਦਵਾਰਾਂ ਨੂੰ ਹਰਾਕੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਨਤੀਜੇ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਵਰਕਰਾਂ ਵੱਲੋਂ ਇੱਕ ਦੂਜੇ ਨੂੰ ਲੱਡੂ ਵੰਡ ਕੇ ਜਿੱਤ ਦਾ ਜਸ਼ਨ ਮਨਾਇਆ ਗਿਆ।
ਜਿੱਤ ਤੋਂ ਬਾਅਦ ਹਰਮੀਤ ਕੌਰ ਨੇ ਵਾਰਡ ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਨੇ ਵਿਕਾਸ ਅਤੇ ਇਮਾਨਦਾਰ ਰਾਜਨੀਤੀ ਦੇ ਹੱਕ ਵਿੱਚ ਫੈਸਲਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਵਾਰਡ ਦੇ ਹਰ ਇੱਕ ਮੁੱਦੇ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਵਚਨਬੱਧ ਹਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਪੱਟੀ ਸ਼ਹਿਰ ਦੇ ਲੋਕਾਂ ਨੇ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ’ਤੇ ਮੋਹਰ ਲਗਾਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਸ਼ਹਿਰ ਦੇ ਵਿਕਾਸ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਤਾਜ਼ਾ ਖ਼ਬਰਾਂ
Free
ਨਗਰ ਕੌਂਸਲ ਪੱਟੀ ਚੋਣਾਂ: ਵਾਰਡ ਨੰਬਰ 15 ਤੋਂ ਆਮ ਆਦਮੀ ਪਾਰਟੀ ਦੀ ਹਰਮੀਤ ਕੌਰ ਸ਼ਾਨਦਾਰ ਜਿੱਤ ਨਾਲ ਕਾਮਯਾਬ
ਪੱਟੀ, 29 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)-ਨਗਰ ਕੌਂਸਲ ਪੱਟੀ ਦੀਆਂ ਹੋਈਆਂ ਚੋਣਾਂ ਦੌਰਾਨ ਵਾਰਡ ਨੰਬਰ 15 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਹਰਮੀਤ ਕੌਰ ਨੇ ਆਪਣੇ ਵਿਰੋਧੀ ਕਾਂਗਰਸ ਅਤੇ ਕੈਰੋਂ ਪਰਿਵਾਰ ਦੇ ਸਮਰਥਿਤ ਉਮੀਦਵਾਰਾਂ ਨੂੰ ਹਰਾਕੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਨਤੀਜੇ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ...
ਅਜੀਤ ਡੈਸਕ
29-05-2026