ਸੰਗਰੂਰ, 29 ਮਈ (ਧੀਰਜ ਪਸੋਰੀਆ )-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ਿਲ੍ਹਾ ਸੰਗਰੂਰ ਵਿੱਚ ਧੂਰੀ, ਸਨਾਮ, ਲੌਂਗੋਵਾਲ ਅਤੇ ਭਵਾਨੀਗੜ੍ਹ ਨਗਰ ਕੌਂਸਲਾਂ ਦੀਆਂ ਚੋਣਾਂ ਦੇ ਆ ਰਹੇ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਸ਼ਾਨਦਾਰ ਜਿੱਤ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਹੈ | ਚੀਮਾ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਸੂਝਵਾਨ ਵੋਟਰਾਂ ਦਾ ਧੰਨਵਾਦ ਕੀਤਾ ਹੈ | ਸ੍ਰੀ ਚੀਮਾ ਨੇ ਕਿਹਾ ਕਿ ਇਨਾਂ ਕਸਬਿਆਂ ਵਿੱਚ ਨਵੀਆਂ ਨਗਰ ਕੌਂਸਲ ਬਾਡੀਆਂ ਦਾ ਗਠਨ ਹੋਣ ਨਾਲ ਵਿਕਾਸ ਦੇ ਕੰਮਾਂ ਵਿੱਚ ਹੋਰ ਤੇਜ਼ੀ ਆਵੇਗੀ | ਚੀਮਾ ਨੇ ਕਿਹਾ ਕਿ ਸੂਝਵਾਨ ਵੋਟਰਾਂ ਨੇ ਇੱਕ ਵਾਰ ਫਿਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਚੱਲ ਰਹੀ ਆਮ ਆਦਮੀ ਪਾਰਟੀ ਸਰਕਾਰ ਦੀਆਂ ਨੀਤੀਆਂ ਤੇ ਮੋਹਰ ਲਗਾ ਦਿੱਤੀ ਹੈ |
ਤਾਜ਼ਾ ਖ਼ਬਰਾਂ
Free
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ਿਲ੍ਹਾ ਸੰਗਰੂਰ ਵਿੱਚ ਨਗਰ ਕੌਂਸਲ ਚੋਣਾਂ ਵਿੱਚ "ਆਪ" ਦੀ ਹੋਈ ਸ਼ਾਨਦਾਰ ਜਿੱਤ ਤੇ ਕੀਤਾ ਤਸੱਲੀ ਦਾ ਪ੍ਰਗਟਾਵਾ
ਸੰਗਰੂਰ, 29 ਮਈ (ਧੀਰਜ ਪਸੋਰੀਆ )-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ਿਲ੍ਹਾ ਸੰਗਰੂਰ ਵਿੱਚ ਧੂਰੀ, ਸਨਾਮ, ਲੌਂਗੋਵਾਲ ਅਤੇ ਭਵਾਨੀਗੜ੍ਹ ਨਗਰ ਕੌਂਸਲਾਂ ਦੀਆਂ ਚੋਣਾਂ ਦੇ ਆ ਰਹੇ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਸ਼ਾਨਦਾਰ ਜਿੱਤ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਹੈ | ਚੀਮਾ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ....
ਅਜੀਤ ਡੈਸਕ
29-05-2026