12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਗਿੱਦੜਬਾਹਾ ਵਿਚ 19 ਵਾਰਡਾਂ ਵਿਚੋਂ ਆਮ ਆਦਮੀ ਪਾਰਟੀ ਨੇ 17 ਸੀਟਾਂ ਜਿੱਤ ਕੇ ਇਤਿਹਾਸ ਰਚਿਆ

ਸ੍ਰੀ ਮੁਕਤਸਰ ਸਾਹਿਬ, 29 ਮਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਗਿੱਦੜਬਾਹਾ ਨਗਰ ਕੌਂਸਲ...

Ad Position 21
No active advertisement
ਅਜੀਤ ਡੈਸਕ 29-05-2026

ਸ੍ਰੀ ਮੁਕਤਸਰ ਸਾਹਿਬ, 29 ਮਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਗਿੱਦੜਬਾਹਾ ਨਗਰ ਕੌਂਸਲ ਵਿਚ ਆਮ ਆਦਮੀ ਪਾਰਟੀ ਨੇ ਕੁੱਲ 19 ਵਾਰਡਾਂ ਵਿਚੋਂ 17 ਵਾਰਡਾਂ ਤੇ ਜਿੱਤ ਪ੍ਰਾਪਤ ਕਰਕੇ ਇਤਿਹਾਸ ਰਚ ਦਿੱਤਾ ਹੈ। ਜਿਸ ਨਾਲ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦਾ ਸਿਆਸੀ ਕੱਦ ਬਹੁਤ ਉੱਚਾ ਹੋ ਗਿਆ ਹੈ। ਜਦ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਆਪਣੇ ਗ੍ਰਹਿ ਹਲਕੇ ਗਿੱਦੜਬਾਹਾ ਵਿੱਚ ਵੱਡਾ ਝਟਕਾ ਲੱਗਿਆ ਹੈ।

ਸ਼੍ਰੋਮਣੀ ਅਕਾਲੀ ਦਲ ਵੀ ਆਪਣਾ ਖਾਤਾ ਨਹੀਂ ਖੋਲ੍ਹ ਸਕਿਆ। ਸ਼ਹਿਰ ਵਿੱਚ ਜੇਤੂ ਜਲੂਸ ਕੱਢਿਆ ਜਾ ਰਿਹਾ ਹੈ। ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਅਤੇ ਉਨ੍ਹਾਂ ਦੇ ਭਤੀਜੇ ਅਭੇ ਸਿੰਘ ਢਿੱਲੋਂ ਨੇ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਜੋ ਦੋ ਸੀਟਾਂ ਤੇ ਹਾਰ ਹੋਈ, ਉਹ ਵੀ ਬਹੁਤ ਘੱਟ ਮਾਰਜਨ ਨਾਲ ਹੋਈ ਹੈ।

Ad Position 22
No active advertisement
ਪਿਛਲੀ ਖ਼ਬਰ ਪੱਟੀ ਨਗਰ ਕੌਂਸਲ ਚੋਣਾਂ ’ਚ ਕਾਂਗਰਸ ਤੇ ਆਪ ਵਿਚਾਲੇ ਸਖ਼ਤ ਟੱਕਰ ਅਗਲੀ ਖ਼ਬਰ ਬਟਾਲਾ ਦੀ ਵਾਰਡ ਨੰਬਰ 35 ਵਿੱਚ ਪੈ ਗਿਆ ਪੇਚਾ 27 ਵੋਟਾਂ ਦੇ ਫਰਕ ਨੂੰ ਲੈ ਕੇ ਦੁਬਾਰਾ ਗਿਣਤੀ ਸ਼ੁਰੂ
Ad Position 24