12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਪੱਟੀ ਨਗਰ ਕੌਂਸਲ ਚੋਣਾਂ ’ਚ ਕਾਂਗਰਸ ਤੇ ਆਪ ਵਿਚਾਲੇ ਸਖ਼ਤ ਟੱਕਰ

ਪੱਟੀ, 29 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ ) ਨਗਰ ਕੌਂਸਲ ਪੱਟੀ ਦੀਆਂ ਚੋਣਾਂ ਲਈ ਕੈਰੋ ਸਕੂਲ ਵਿਖੇ ਜਾਰੀ ਵੋਟਾਂ ਦੀ ਗਿਣਤੀ ਦੌਰਾਨ 19 ਵਿੱਚੋਂ 16 ਵਾਰਡਾਂ ਦੇ ਨਤੀਜੇ ਸਾਹਮਣੇ ਆ ਚੁੱਕੇ ਹਨ। ਹੁਣ ਤੱਕ ਮਿਲੇ ਨਤੀਜਿਆਂ ਮੁਤਾਬਕ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਵਿਚਾਲੇ ਕੜੀ ਟੱਕਰ ਵੇਖਣ ਨੂੰ ਮਿਲ ਰਹੀ ਹੈ ਅਤੇ ਦੋਵੇਂ ਪਾਰਟੀਆਂ ਨੇ 6-6 ਸੀਟਾਂ ’ਤੇ ਜਿੱਤ ਦਰਜ ਕੀਤੀ...

Ad Position 21
No active advertisement
ਅਜੀਤ ਡੈਸਕ 29-05-2026

ਪੱਟੀ, 29 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ ) ਨਗਰ ਕੌਂਸਲ ਪੱਟੀ ਦੀਆਂ ਚੋਣਾਂ ਲਈ ਕੈਰੋ ਸਕੂਲ ਵਿਖੇ ਜਾਰੀ ਵੋਟਾਂ ਦੀ ਗਿਣਤੀ ਦੌਰਾਨ 19 ਵਿੱਚੋਂ 16 ਵਾਰਡਾਂ ਦੇ ਨਤੀਜੇ ਸਾਹਮਣੇ ਆ ਚੁੱਕੇ ਹਨ। ਹੁਣ ਤੱਕ ਮਿਲੇ ਨਤੀਜਿਆਂ ਮੁਤਾਬਕ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਵਿਚਾਲੇ ਕੜੀ ਟੱਕਰ ਵੇਖਣ ਨੂੰ ਮਿਲ ਰਹੀ ਹੈ ਅਤੇ ਦੋਵੇਂ ਪਾਰਟੀਆਂ ਨੇ 6-6 ਸੀਟਾਂ ’ਤੇ ਜਿੱਤ ਦਰਜ ਕੀਤੀ ਹੈ।
ਇਸ ਤੋਂ ਇਲਾਵਾ ਕੈਰੋ ਪਰਿਵਾਰ ਦੇ ਸਮਰਥਿਤ ਉਮੀਦਵਾਰਾਂ ਨੇ ਵੀ ਚੰਗਾ ਪ੍ਰਦਰਸ਼ਨ ਕਰਦਿਆਂ 4 ਵਾਰਡਾਂ ਵਿੱਚ ਜਿੱਤ ਹਾਸਲ ਕੀਤੀ ਹੈ। ਚੋਣ ਨਤੀਜਿਆਂ ਨੂੰ ਲੈ ਕੇ ਸ਼ਹਿਰ ਵਿੱਚ ਰਾਜਨੀਤਿਕ ਚਰਚਾਵਾਂ ਤੇਜ਼ ਹੋ ਗਈਆਂ ਹਨ ਅਤੇ ਵੱਖ-ਵੱਖ ਧਿਰਾਂ ਦੇ ਸਮਰਥਕ ਗਿਣਤੀ ਕੇਂਦਰ ਦੇ ਬਾਹਰ ਇਕੱਠੇ ਹੋ ਕੇ ਨਤੀਜਿਆਂ ’ਤੇ ਨਜ਼ਰ ਬਣਾਈ ਬੈਠੇ ਹਨ।
ਉੱਧਰ ਵਾਰਡ ਨੰਬਰ 17, 18 ਅਤੇ 19 ਦੀ ਗਿਣਤੀ ਹਾਲੇ ਜਾਰੀ ਹੈ, ਜਿਸ ਤੋਂ ਬਾਅਦ ਹੀ ਨਗਰ ਕੌਂਸਲ ’ਤੇ ਕਿਹੜੇ ਧੜੇ ਦੀ ਬਾਜ਼ੀ ਰਹੇਗੀ, ਇਸ ਦੀ ਸਥਿਤੀ ਪੂਰੀ ਤਰ੍ਹਾਂ ਸਪੱਸ਼ਟ ਹੋਵੇਗੀ। ਪ੍ਰਸ਼ਾਸਨ ਵੱਲੋਂ ਗਿਣਤੀ ਕੇਂਦਰ ਦੇ ਆਲੇ-ਦੁਆਲੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਅਮਨ-ਕਾਨੂੰਨ ਦੀ ਸਥਿਤੀ ਬਣੀ ਰਹੇ।

 

Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 6 ਆਮ ਆਦਮੀ ਪਾਰਟੀ ਦੀ ਉਮੀਦਵਾਰ ਸੁਮਨ ਸੇਨ ਜੇਤੂ ਅਗਲੀ ਖ਼ਬਰ ਗਿੱਦੜਬਾਹਾ ਵਿਚ 19 ਵਾਰਡਾਂ ਵਿਚੋਂ ਆਮ ਆਦਮੀ ਪਾਰਟੀ ਨੇ 17 ਸੀਟਾਂ ਜਿੱਤ ਕੇ ਇਤਿਹਾਸ ਰਚਿਆ
Ad Position 24