ਅੰਮ੍ਰਿਤਸਰ, 29 ਮਈ (ਜਸਵੰਤ ਸਿੰਘ ਜੱਸ)- ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਦੇ ਮਾਮਲੇ ਸਬੰਧੀ ਵਿਚਾਰ ਕਰਨ ਲਈ ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਕਾਰਜਕਾਰੀ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕਰਨ ਲਈ ਸਕੱਤਰੇਤ ਵਿਖੇ ਪਹੁੰਚੇ।
ਇਸ ਮੌਕੇ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਜਥੇਬੰਦੀ ਵਲੋਂ ਸਤਿਕਾਰ ਐਕਟ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਠਾਏ ਗਏ ਇਤਰਾਜ਼ਾਂ ਨਾਲ ਪੂਰਨ ਸਹਿਮਤੀ ਜਤਾਈ ਜਾਂਦੀ ਹੈ ਅਤੇ ਇਸ ਮਸਲੇ ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜੋ ਵੀ ਸਟੈਂਡ ਲਿਆ ਜਾਏਗਾ ਪਾਰਟੀ ਵੱਲੋਂ ਪੂਰੀ ਸਹਿਮਤੀ ਦਿੱਤੀ ਜਾਵੇਗੀ। ਇਸ ਮੌਕੇ ਪਾਰਟੀ ਆਗੂ ਪਰਮਜੀਤ ਸਿੰਘ ਜੌਹਲ ਅਤੇ ਸ਼ਮਸ਼ੇਰ ਸਿੰਘ ਪੱਧਰੀ ਸਮੇਤ ਪਾਰਟੀ ਦੇ ਹੋਰ ਆਗੂ ਵੀ ਹਾਜ਼ਰ ਸਨ।