ਮਾਨਸਾ, 29 ਮਈ (ਰਾਵਿੰਦਰ ਸਿੰਘ ਰਵੀ)- ਨਗਰ ਕੌਂਸਲ ਮਾਨਸਾ ਦੇ ਵਾਰਡ ਨੰਬਰ 5 'ਚੋਂ ਕਾਂਗਰਸ ਦੀ ਉਮੀਦਵਾਰ ਕੁਲਵਿੰਦਰ ਕੌਰ ਮਹਿਤਾ ਇਕ ਵਾਰ ਫਿਰ ਜਿੱਤ ਦੀਆਂ ਪੌੜੀਆਂ ਚੜ੍ਹ ਗਏ ਹਨ। ਉਹ ਇਸ ਤੋਂ ਪਹਿਲਾਂ ਵੀ ਉਕਤ ਵਾਰਡ ਤੋਂ ਕੌਂਸਲਰ ਰਹੇ ਹਨ।
ਨਗਰ ਕੌਂਸਲ ਮਾਨਸਾ ਦੇ ਵਾਰਡ ਨੰਬਰ 6 'ਚੋਂ 'ਆਪ' ਦੇ ਨੌਜਵਾਨ ਉਮੀਦਵਾਰ ਸੁਖਦੀਪ ਸਿੰਘ ਸੈਂਡੀ ਜਿੱਤ ਜਿੱਤੇ ਹਨ। ਨਗਰ ਕੌਂਸਲ ਮਾਨਸਾ ਦੇ ਵਾਰਡ ਨੰਬਰ 13 'ਚੋਂ ਆਜ਼ਾਦ ਉਮੀਦਵਾਰ ਕਿਰਨਾ ਰਾਣੀ ਨੇ ਜਿੱਤ ਹਾਸਲ ਕੀਤੀ ਹੈ। ਉਹ ਇਸ ਤੋਂ ਪਹਿਲਾਂ ਵੀ ਇਸ ਵਾਰਡ ਤੋਂ ਕੌਂਸਲਰ ਰਹੇ ਹਨ।
ਨਗਰ ਕੌਂਸਲ ਮਾਨਸਾ ਦੇ ਵਾਰਡ ਨੰਬਰ 18 'ਚੋਂ ਆਜ਼ਾਦ ਉਮੀਦਵਾਰ ਅਰਪਿਤ ਚੌਧਰੀ ਨੇ ਜਿੱਤ ਹਾਸਲ ਕੀਤੀ ਹੈ।