ਫ਼ਿਰੋਜ਼ਪੁਰ, 29 ਮਈ (ਗੁਰਿੰਦਰ ਸਿੰਘ) ਨਗਰ ਕੌਂਸਲ ਫ਼ਿਰੋਜ਼ਪੁਰ ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਲਗਾਤਾਰ ਵੱਡੀ ਸਫਲਤਾ ਮਿਲ ਰਹੀ ਹੈ। ਇਸੇ ਦੌਰਾਨ ਫ਼ਿਰੋਜ਼ਪੁਰ ਸ਼ਹਿਰ ਦੇ ਵਾਰਡ ਨੰਬਰ 6 ਅਤੇ 9 ਤੋਂ ਕਾਂਗਰਸ ਦੇ ਪਤੀ-ਪਤਨੀ ਨੇ ਸ਼ਾਨਦਾਰ ਜਿੱਤ ਦਰਜ ਕਰਦਿਆਂ ਦੋਵੇਂ ਸੀਟਾਂ ਆਪਣੇ ਨਾਮ ਕਰ ਲਈਆਂ ਹਨ। ਵਾਰਡ ਨੰਬਰ 6 ਤੋਂ ਕਾਂਗਰਸ ਉਮੀਦਵਾਰ ਰਿਸ਼ੀ ਸ਼ਰਮਾ ਨੇ ਆਪਣੇ ਨਜ਼ਦੀਕੀ ਵਿਰੋਧੀ ਨੂੰ 38 ਵੋਟਾਂ ਦੇ ਫਰਕ ਨਾਲ ਹਰਾਇਆ।
ਇਸੇ ਤਰ੍ਹਾਂ ਵਾਰਡ ਨੰਬਰ 9 ਤੋਂ ਉਨ੍ਹਾਂ ਦੀ ਪਤਨੀ ਈਸ਼ਾ ਸ਼ਰਮਾ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 115 ਵੋਟਾਂ ਦੇ ਵੱਡੇ ਅੰਤਰ ਨਾਲ ਜਿੱਤ ਹਾਸਲ ਕੀਤੀ। ਸ਼ਹਿਰ ਵਿਚ ਇਹ ਜਿੱਤ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿਉਂਕਿ ਇਕੋ ਪਰਿਵਾਰ ਦੇ ਦੋ ਮੈਂਬਰਾਂ ਨੇ ਵੱਖ-ਵੱਖ ਵਾਰਡਾਂ ਤੋਂ ਚੋਣ ਜਿੱਤ ਕੇ ਕਾਂਗਰਸ ਦੀ ਸਥਿਤੀ ਹੋਰ ਮਜ਼ਬੂਤ ਕੀਤੀ ਹੈ।