12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਵਾਰਡ ਨੰਬਰ 15 ਦੀ ਰੀ-ਕਾਊਂਟਿੰਗ ਕਾਰਨ ਮਲੋਟ ਦੀ ਸਿਆਸਤ ਗਰਮਾਈ, ਨਤੀਜੇ ’ਤੇ ਟਿਕੀਆਂ ਸਭ ਦੀਆਂ ਨਜ਼ਰਾਂ

ਮਲੋਟ, 29 ਮਈ (ਪਾਟਿਲ)- ਮਲੋਟ ਨਗਰ ਕੌਂਸਲ ਚੋਣਾਂ ਦੌਰਾਨ ਵਾਰਡ ਨੰਬਰ...

Ad Position 21
No active advertisement
ਅਜੀਤ ਡੈਸਕ 29-05-2026

ਮਲੋਟ, 29 ਮਈ (ਪਾਟਿਲ)- ਮਲੋਟ ਨਗਰ ਕੌਂਸਲ ਚੋਣਾਂ ਦੌਰਾਨ ਵਾਰਡ ਨੰਬਰ 15 ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ। ਵੋਟਾਂ ਦੀ ਦੁਬਾਰਾ ਗਿਣਤੀ ਸ਼ੁਰੂ ਹੋਣ ਤੋਂ ਬਾਅਦ ਸ੍ਰੋਮਣੀ ਅਕਾਲੀ ਦਲ ਵਲੋਂ ਕਈ ਖਦਸ਼ੇ ਜਤਾਏ ਜਾ ਰਹੇ ਹਨ, ਜਦਕਿ ਇਸ ਵਾਰਡ ਦਾ ਨਤੀਜਾ ਹੁਣ ਸਾਰੇ ਸ਼ਹਿਰ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

ਸ੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਨੇ ਦੋਸ਼ ਲਾਇਆ ਹੈ ਕਿ ਵਾਰਡ ਨੰਬਰ 15 ਵਿਚ ਉਨ੍ਹਾਂ ਦੇ ਉਮੀਦਵਾਰ ਨੂੰ ਜੇਤੂ ਐਲਾਨੇ ਜਾਣ ਤੋਂ ਬਾਅਦ ਸਰਟੀਫਿਕੇਟ ਜਾਰੀ ਕਰਨ ਵਿੱਚ ਦੇਰੀ ਕੀਤੀ ਜਾ ਰਹੀ ਹੈ ਅਤੇ ਰੀ-ਕਾਊਂਟਿੰਗ ਦਬਾਅ ਹੇਠ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਰਾਜ ਚੋਣ ਕਮਿਸ਼ਨ ਅਤੇ ਉੱਚ ਅਧਿਕਾਰੀਆਂ ਤੱਕ ਪਹੁੰਚਾਇਆ ਜਾ ਰਿਹਾ ਹੈ।

ਦੂਜੇ ਪਾਸੇ ਸਿਆਸੀ ਹਲਕਿਆਂ ਵਿਚ ਇਹ ਵੀ ਚਰਚਾ ਹੈ ਕਿ ਇਹ ਸੀਟ ਆਮ ਆਦਮੀ ਪਾਰਟੀ ਲਈ ਵੀ ਕਾਫ਼ੀ ਅਹਿਮ ਮੰਨੀ ਜਾ ਰਹੀ ਹੈ, ਕਿਉਂਕਿ ਨਗਰ ਕੌਂਸਲ ਵਿਚ ਬਹੁਮਤ ਅਤੇ ਕਮੇਟੀ ਬਣਾਉਣ ਦੇ ਸਮੀਕਰਨ ਇਸ ਨਤੀਜੇ ਨਾਲ ਪ੍ਰਭਾਵਿਤ ਹੋ ਸਕਦੇ ਹਨ।
ਇਸ ਦੌਰਾਨ ਮਲੋਟ ਦੀ ਸਿਆਸਤ ਵਿਚ ਤਣਾਅ ਅਤੇ ਗਰਮਾਹਟ ਵਧ ਗਈ ਹੈ ਅਤੇ ਹੁਣ ਸਾਰਿਆਂ ਦੀਆਂ ਨਜ਼ਰਾਂ ਵਾਰਡ ਨੰਬਰ 15 ਦੇ ਅੰਤਿਮ ਨਤੀਜੇ ਉੱਤੇ ਟਿਕੀਆਂ ਹੋਈਆ ਹਨ।

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਪਾਰਟੀ ਦੀ ਜਿੱਤ ਲੋਕਾਂ ਦਾ ਗੁੰਡਾਗਰਦੀ ਵਿਰੁੱਧ ਫਤਵਾ - ਡਾ. ਅਮਰ ਸਿੰਘ ਅਗਲੀ ਖ਼ਬਰ ਰਾਏਕੋਟ ਨਗਰ ਕੌਂਸਲ ਚੋਣਾਂ ਵਿੱਚ ਕਾਂਗਰਸ ਪਾਰਟੀ ਨੇ ਵੱਡੀ ਜਿੱਤ ਪ੍ਰਾਪਤ ਕੀਤੀ
Ad Position 24