12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਵਾਰਡ ਨੰਬਰ 9 ਤੋਂ ਅਕਾਲੀ ਦਲ ਦੀ ਏਕਤਾ ਸ਼ਰਮਾ 88 ਵੋਟਾਂ ਨਾਲ ਜੇਤੂ

ਡੇਰਾਬੱਸੀ, 29 ਮਈ (ਅਲੀ) – ਡੇਰਾਬੱਸੀ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਦੌਰਾਨ ਵਾਰਡ ਨੰਬਰ 9 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਏਕਤਾ ਸ਼ਰਮਾ ਨੇ ਆਪਣੇ ਵਿਰੋਧੀ ਉਮੀਦਵਾਰ ਨੂੰ 88 ਵੋਟਾਂ ਦੇ ਫਰਕ ਨਾਲ ਹਰਾਕੇ ਜਿੱਤ ਦਰਜ ਕੀਤੀ ਹੈ। ਨਤੀਜਾ ਐਲਾਨੇ ਜਾਣ ਤੋਂ ਬਾਅਦ ਅਕਾਲੀ ਦਲ ਦੇ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਸਮਰਥਕਾਂ ਵੱਲੋਂ ਮਿਠਾਈਆਂ ਵੰਡ ਕੇ ਅਤੇ ਇੱਕ-ਦੂਜੇ ਨੂੰ ਵਧਾਈਆਂ ਦੇ ਕੇ ਜਿੱਤ...

Ad Position 21
No active advertisement
ਅਜੀਤ ਡੈਸਕ 29-05-2026

ਡੇਰਾਬੱਸੀ, 29 ਮਈ (ਅਲੀ) – ਡੇਰਾਬੱਸੀ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਦੌਰਾਨ ਵਾਰਡ ਨੰਬਰ 9 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਏਕਤਾ ਸ਼ਰਮਾ ਨੇ ਆਪਣੇ ਵਿਰੋਧੀ ਉਮੀਦਵਾਰ ਨੂੰ 88 ਵੋਟਾਂ ਦੇ ਫਰਕ ਨਾਲ ਹਰਾਕੇ ਜਿੱਤ ਦਰਜ ਕੀਤੀ ਹੈ। ਨਤੀਜਾ ਐਲਾਨੇ ਜਾਣ ਤੋਂ ਬਾਅਦ ਅਕਾਲੀ ਦਲ ਦੇ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਸਮਰਥਕਾਂ ਵੱਲੋਂ ਮਿਠਾਈਆਂ ਵੰਡ ਕੇ ਅਤੇ ਇੱਕ-ਦੂਜੇ ਨੂੰ ਵਧਾਈਆਂ ਦੇ ਕੇ ਜਿੱਤ ਦਾ ਜਸ਼ਨ ਮਨਾਇਆ ਗਿਆ। ਏਕਤਾ ਸ਼ਰਮਾ ਨੇ ਆਪਣੀ ਜਿੱਤ ਦਾ ਸਿਹਰਾ ਵਾਰਡ ਦੇ ਵੋਟਰਾਂ ਨੂੰ ਦਿੰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਵਾਰਡ ਦੇ ਵਿਕਾਸ, ਸਫ਼ਾਈ, ਬੁਨਿਆਦੀ ਸਹੂਲਤਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਵਾਰਡ ਨੰਬਰ 9 ਦੇ ਨਤੀਜੇ ਨੇ ਅਕਾਲੀ ਦਲ ਨੂੰ ਇੱਕ ਅਹਿਮ ਜਿੱਤ ਦਿਵਾਈ ਹੈ, ਜਿਸ ਨਾਲ ਪਾਰਟੀ ਵਰਕਰਾਂ ਵਿੱਚ ਨਵਾਂ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

 

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਰਾਮਾ ਮੰਡੀ ਵਿਖੇ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਅਗਲੀ ਖ਼ਬਰ ਨਗਰ ਨਿਗਮ ਕਪੂਰਥਲਾ ਦੀ ਹੋਈ ਚੋਣ ਵਿਚ ਕਾਂਗਰਸ ਨੇ 50 ਵਿਚੋਂ 31 ਵਾਰਡਾਂ ਵਿਚ ਕੀਤੀ ਜਿੱਤ ਦਰਜ
Ad Position 24