ਰਾਮਾ ਮੰਡੀ, 29 ਮਈ (ਗੁਰਪ੍ਰੀਤ ਸਿੰਘ ਅਰੋੜਾ)- ਨਗਰ ਕੌਂਸਲ ਚੋਣਾਂ ਰਾਮਾ ਮੰਡੀ 13 ਵਾਰਡਾਂ ਦੀ ਗਿਣਤੀ ਅੱਜ ਸਵੇਰੇ 8 ਵਜੇ ਸ਼ੁਰੂ ਹੋਈ। ਇਨਾ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ। ਅਕਾਲੀ ਦਲ ਅਤੇ ਕਾਂਗਰਸ ਪਾਰਟੀ ਨੂੰ ਇੱਕ-ਇੱਕ ਸੀਟ ਪ੍ਰਾਪਤ ਹੋਈ ਅਤੇ ਭਾਜਪਾ ਆਪਣਾ ਖਾਤਾ ਵੀ ਨਹੀਂ ਖੋਲ ਸਕੀ। ਵਾਰਡ ਨੰਬਰ ਇਕ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਾਜੂ, ਵਾਰਡ ਨੰਬਰ ਦੋ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਵੀਨਾ ਰਾਣੀ, ਵਾਰਡ ਨੰਬਰ ਤਿੰਨ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਪਰਮਪ੍ਰੀਤ ਕੌਰ ਸਿੱਧੂ, ਵਾਰਡ ਨੰਬਰ 4 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਪੂਜਾ ਰਾਣੀ, ਵਾਰਡ 7 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਿਜੇਪਾਲ, ਵਾਰਡ ਨੰਬਰ 8 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਮੇਸ਼ ਕੁਮਾਰ, ਵਾਰਡ ਨੰਬਰ 9 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੀਰੂ ਬਾਂਸਲ, ਵਾਰਡ ਨੰਬਰ 11 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਕੁਮਾਰ ਗੋਇਲ, ਵਾਰਡ ਨੰਬਰ 12 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਸ਼ਿਵਾਨੀ ਗੋਇਲ, ਵਾਰਡ ਨੰਬਰ 13 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਖਵੰਤ ਸਿੰਘ ਕਾਲਾ, ਵਾਰਡ ਨੰਬਰ 14 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਰੁਚਿਕਾ ਗਰਗ ਆਦਿ ਤੋਂ ਇਲਾਵਾ ਵਾਰਡ ਨੰਬਰ 10 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਕਾਜਲ ਅਤੇ ਵਾਰਡ ਨੰਬਰ 15 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੰਦਨਾ ਚੋਣਾਂ ਚ ਜੇਤੂ ਰਹੇ। ਇਸ ਤੋਂ ਇਲਾਵਾ ਵਾਰਡ ਨੰਬਰ ਪੰਜ ਤੋਂ ਬਲਜਿੰਦਰ ਸਿੰਘ ਨੰਬਰਦਾਰ ਪਿੰਡ ਰਾਮਾ ਅਤੇ ਵਾਰਡ ਨੰਬਰ 6 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਮਾਤਾ ਕਰਮਜੀਤ ਕੌਰ ਸਿੱਧੂ ਪਹਿਲਾਂ ਹੀ ਬਿਨਾਂ ਮੁਕਾਬਲਾ ਜਿੱਤ ਗਏ ਸਨ। ਜੇਤੂ ਉਮੀਦਵਾਰਾਂ ਵੱਲੋਂ ਹਲਕਾ ਤਲਵੰਡੀ ਸਾਬੋ ਦੀ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਚੀਫ ਬਿਪ ਪੰਜਾਬ ਸਰਕਾਰ ਅਤੇ ਸ਼ਹਿਰ ਨਿਵਾਸੀਆਂ ਅਤੇ ਵਾਰਡ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।
ਤਾਜ਼ਾ ਖ਼ਬਰਾਂ
Free
ਨਗਰ ਕੌਂਸਲ ਚੋਣਾਂ ਰਾਮਾ ਮੰਡੀ ਵਿਖੇ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ
ਰਾਮਾ ਮੰਦਡੀ, 29 ਮਈ (ਗੁਰਪ੍ਰੀਤ ਸਿੰਘ ਅਰੋੜਾ)- ਨਗਰ ਕੌਂਸਲ ਚੋਣਾਂ ਰਾਮਾ ਮੰਡੀ 13 ਵਾਰਡਾਂ ਦੀ ਗਿਣਤੀ ਅੱਜ ਸਵੇਰੇ...
ਅਜੀਤ ਡੈਸਕ
29-05-2026