12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਨਗਰ ਕੌਂਸਲ ਭਵਾਨੀਗੜ੍ਹ ਚੋਣਾਂ ਦੇ ਨਤੀਜੇ ਐਲਾਨੇ

ਭਵਾਨੀਗੜ੍ਹ, 29 ਮਈ (ਰਣਧੀਰ ਸਿੰਘ ਫੱਗੂਵਾਲਾ )-ਨਗਰ ਕੌਂਸਲ ਭਵਾਨੀਗੜ੍ਹ ਦੀਆਂ ਚੋਣਾਂ ਦੇ ਨਤੀਜੇ ਐਲਾਨੇ ਜਾਣ ਨਾਲ ਸ਼ਹਿਰ ਦੀ ਸਿਆਸੀ ਤਸਵੀਰ ਸਾਫ ਹੋ ਗਈ ਹੈ। 15 ਵਾਰਡਾਂ ਵਾਲੀ ਨਗਰ ਕੌਂਸਲ ਵਿੱਚ ਕਾਂਗਰਸ ਪਾਰਟੀ ਨੇ 7 ਅਤੇ ਆਮ ਆਦਮੀ ਪਾਰਟੀ ਵਾਰਡਾਂ ਤੇ ਅਤੇ ਸ਼੍ਰੋਮਣੀ ਅਕਾਲੀ ਦਲ ਇਕ ਵਾਰਡ ਤੋਂ ਜੇਤੂ ਰਹੇ । ਚੋਣ ਨਤੀਜਿਆਂ ਅਨੁਸਾਰ ਵਾਰਡ ਨੰਬਰ 1 ਤੋਂ ਕਾਂਗਰਸ ਦੇ ਅਮਰਪਾਲ ਸਿੰਘ, ਵਾਰਡ ਨੰਬਰ 2 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਜਸਵੀਰ ਕੌਰ ਚਹਿਲ, ਵਾਰਡ ਨੰਬਰ 3 ਤੋਂ ਕਾਂਗਰਸ ਦੇ ਜਗਤਾਰ ਸਿੰਘ, ਵਾਰਡ ਨੰਬਰ 4 ਤੋਂ ਆਮ ਆਦਮੀ ਪਾਰਟੀ ਦੀ ਕਰਮਜੀਤ ਕੌਰ ਅਤੇ ਵਾਰਡ ਨੰਬਰ 5 ਤੋਂ ਆਮ ਆਦਮੀ ਪਾਰਟੀ ਦੇ ਰਾਜ ਨਫ਼ਰੀਆ , ਵਾਰਡ ਨੰਬਰ 6 ਤੋਂ ਕਾਂਗਰਸ ਦੀ ਰਜਨੀ ਸ਼ਰਮਾ, ਵਾਰਡ ਨੰਬਰ 7 ਤੋਂ ਆਮ ਆਦਮੀ ...

Ad Position 21
No active advertisement
ਅਜੀਤ ਡੈਸਕ 29-05-2026

ਕਾਂਗਰਸ ਅਤੇ ਆਪ 7-7, ਸ਼੍ਰੋਮਣੀ ਅਕਾਲੀ ਦਲ ਨੂੰ 1 ਵਾਰਡ 'ਚ ਰਹੇ ਜੇਤੂ
ਭਵਾਨੀਗੜ੍ਹ, 29 ਮਈ (ਰਣਧੀਰ ਸਿੰਘ ਫੱਗੂਵਾਲਾ )-ਨਗਰ ਕੌਂਸਲ ਭਵਾਨੀਗੜ੍ਹ ਦੀਆਂ ਚੋਣਾਂ ਦੇ ਨਤੀਜੇ ਐਲਾਨੇ ਜਾਣ ਨਾਲ ਸ਼ਹਿਰ ਦੀ ਸਿਆਸੀ ਤਸਵੀਰ ਸਾਫ ਹੋ ਗਈ ਹੈ। 15 ਵਾਰਡਾਂ ਵਾਲੀ ਨਗਰ ਕੌਂਸਲ ਵਿੱਚ ਕਾਂਗਰਸ ਪਾਰਟੀ ਨੇ 7 ਅਤੇ ਆਮ ਆਦਮੀ ਪਾਰਟੀ ਵਾਰਡਾਂ ਤੇ ਅਤੇ ਸ਼੍ਰੋਮਣੀ ਅਕਾਲੀ ਦਲ ਇਕ ਵਾਰਡ ਤੋਂ ਜੇਤੂ ਰਹੇ । ਚੋਣ ਨਤੀਜਿਆਂ ਅਨੁਸਾਰ ਵਾਰਡ ਨੰਬਰ 1 ਤੋਂ ਕਾਂਗਰਸ ਦੇ ਅਮਰਪਾਲ ਸਿੰਘ, ਵਾਰਡ ਨੰਬਰ 2 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਜਸਵੀਰ ਕੌਰ ਚਹਿਲ, ਵਾਰਡ ਨੰਬਰ 3 ਤੋਂ ਕਾਂਗਰਸ ਦੇ ਜਗਤਾਰ ਸਿੰਘ, ਵਾਰਡ ਨੰਬਰ 4 ਤੋਂ ਆਮ ਆਦਮੀ ਪਾਰਟੀ ਦੀ ਕਰਮਜੀਤ ਕੌਰ ਅਤੇ ਵਾਰਡ ਨੰਬਰ 5 ਤੋਂ ਆਮ ਆਦਮੀ ਪਾਰਟੀ ਦੇ ਰਾਜ ਨਫ਼ਰੀਆ , ਵਾਰਡ ਨੰਬਰ 6 ਤੋਂ ਕਾਂਗਰਸ ਦੀ ਰਜਨੀ ਸ਼ਰਮਾ, ਵਾਰਡ ਨੰਬਰ 7 ਤੋਂ ਆਮ ਆਦਮੀ ਪਾਰਟੀ ਦੇ ਜਤਿੰਦਰ ਸਿੰਘ ਬਾਜਵਾ, ਵਾਰਡ ਨੰਬਰ 8 ਤੋਂ ਕਾਂਗਰਸ ਦੀ ਗੁਰਤੇਜ ਕੌਰ ਕੰਧੋਲਾ, ਵਾਰਡ ਨੰਬਰ 9 ਤੋਂ ਕਾਂਗਰਸ ਦੇ ਬਲਕਾਰ ਸਿੰਘ, ਵਾਰਡ ਨੰਬਰ 10 ਤੋਂ ਆਮ ਆਦਮੀ ਪਾਰਟੀ ਦੀ ਹਰਜਿੰਦਰ ਰਾਣੀ, ਵਾਰਡ ਨੰਬਰ 11 ਤੋਂ ਕਾਂਗਰਸ ਦੇ ਹਰਪ੍ਰੀਤ ਸਿੰਘ ਬਾਜਵਾ, ਵਾਰਡ ਨੰਬਰ 12 ਤੋਂ ਆਮ ਆਦਮੀ ਪਾਰਟੀ ਦੀ ਬਿੰਦਰੋ ਦੇਵੀ, ਵਾਰਡ ਨੰਬਰ 13 ਤੋਂ ਆਮ ਆਦਮੀ ਪਾਰਟੀ ਦੇ ਹਨੀ ਗੁਪਤਾ, ਵਾਰਡ ਨੰਬਰ 14 ਤੋਂ ਆਮ ਆਦਮੀ ਪਾਰਟੀ ਦੇ ਅਵਤਾਰ ਸਿੰਘ ਤਾਰੀ ਅਤੇ ਵਾਰਡ ਨੰਬਰ 15 ਤੋਂ ਕਾਂਗਰਸ ਦੀ ਕਰਮਜੀਤ ਕੌਰ ਜੇਤੂ ਐਲਾਨੇ ਗਏ।
ਨਤੀਜੇ ਐਲਾਨੇ ਜਾਣ ਤੋਂ ਬਾਅਦ ਜੇਤੂ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦਿਖਾਈ ਦਿੱਤੀ। ਕਈ ਥਾਵਾਂ ’ਤੇ ਸਮਰਥਕਾਂ ਵੱਲੋਂ ਮਿੱਠਾਈਆਂ ਵੰਡ ਕੇ ਅਤੇ ਨਾਅਰੇਬਾਜ਼ੀ ਕਰਕੇ ਜਿੱਤ ਦਾ ਜਸ਼ਨ ਮਨਾਇਆ ਗਿਆ । ਇਸ ਜਿੱਤ ਤੇ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਅਤੇ ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਵੋਟਰਾਂ ਦਾ ਧੰਨਵਾਦ ਕਰਦਿਆਂ ਜੇਤੂਆਂ ਨੂੰ ਵਧਾਈ ਦਿੱਤੀ ।

 

Ad Position 22
No active advertisement
ਪਿਛਲੀ ਖ਼ਬਰ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਅਗਲੀ ਖ਼ਬਰ ਅਕਾਲੀ ਆਗੂ ਗੁਰਸੇਵਕ ਸਿੰਘ ਗੋਲੂ ਨੇ ਜਿੱਤੀ ਨਗਰ ਕੌਂਸਲ ਚੋਣ
Ad Position 24